ਸੁਖਬੀਰ ਬਾਦਲ ਵੱਲੋਂ ਸਿੱਖਾਂ ਦਾ ਸਾਥ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ

Sukhbir Singh Badal expresses gratitude to PM Modi for standing by Sikhs

ਸੁਖਬੀਰ ਬਾਦਲ ਵੱਲੋਂ ਸਿੱਖਾਂ ਦਾ ਸਾਥ ਦੇਣ ਲਈ ਪ੍ਰਧਾਨ ਮੰਤਰੀ ਦਾ ਸ਼ੁਕਰਾਨਾ

ਚੰਡੀਗੜ•/23 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਸੰਗਤਾਂ ਨਾਲ ਮਿਲ ਕੇ ਐਨਡੀਏ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਬਣਾਉਣ ਅਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਕੇਸਾਂ ਮੁੜ ਖੁਲਵਾਉਣ ਲਈ ਸਿੱਟ ਬਣਾ ਕੇ  1984 ਕਤਲੇਆਮ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਸ਼ੁਕਰਾਨਾ ਅਦਾ ਕੀਤਾ ਹੈ।
Sukhbir Singh Badal expresses gratitude to PM Narendra Modi for standing by SikhsRead More : ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਦਿੱਲੀ ਵਿਚ ਸਰਦਾਰ ਬਾਦਲ ਦੀ ਰਿਹਾਇਸ਼ ਉਤੇ ਰੱਖੇ ਸ਼ੁਕਰਾਨਾ ਸਮਾਗਮ, ਜਿਸ ਵਿਚ ਨਾਮੀ ਸਿੱਖਾਂ ਅਤੇ ਸੰਤਾਂ ਨੇ ਭਾਗ ਲਿਆ, ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਲਾਂਘਾ ਬਣਾਉਣ ਦੀ ਪਹਿਲਕਦਮੀ ਕਰਨ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਨੂੰ ਸ਼ਾਨੋ ਸ਼ੌਕਤ ਨਾਲ  ਮਨਾਉਣ ਵਾਸਤੇ ਲੋੜੀਂਦੇ ਕਦਮ ਚੁੱਕ ਕੇ  ਪ੍ਰਧਾਨ ਮੰਤਰੀ ਨੇ ਸਾਰੇ ਸਿੱਖਾਂ ਦੇ ਦਿਲ ਜਿੱਤ ਲਏ ਹਨ।  ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਪ੍ਰਧਾਨ ਮੰਤਰੀ ਨੇ ਸਿੱਖਾਂ ਦਾ ਸਾਥ ਦਿੱਤਾ ਹੈ ਅਤੇ ਉਹਨਾਂ ਦੀ ਮੰਗਾਂ ਮੰਨੀਆਂ ਹਨ, ਉਸ ਨਾਲ ਦੁਨੀਆਂ ਭਰ ਵਿਚ ਉਹਨਾਂ ਦੀ ਵਾਹ ਵਾਹ ਹੋ ਰਹੀ ਹੈ।
Sukhbir Singh Badal expresses gratitude to PM Modiਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰਾਂ ਅਤੇ ਫੌਜਾਂ ਨੇ ਆਪਣੇ ਵੱਲੋਂ ਹਮੇਸ਼ਾਂ ਬਣਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਦੇ ਲੋਕਾਂ ਨਾਲ ਸੰਪਰਕ ਦੀ ਆਪਣੀ ਵੱਖਰੀ ਤਾਕਤ ਰਹੀ ਹੈ।
Sukhbir Singh Badal expresses gratitude to Modiਉਹਨਾਂ ਕਿਹਾ ਕਿ ਕਿਸਨੇ ਸੋਚਿਆ ਸੀ ਕਿ ਬਰਲਿਨ ਦੀ ਕੰਧ ਕਦੇ ਢਹੇਗੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਸ਼ੀਰਵਾਦ ਨਾਲ ਕਰਤਾਰਪੁਰ ਲਾਂਘਾ ਦੋਵੇਂ ਮੁਲਕਾਂ ਦੇ ਲੋਕਾਂ ਨੂੰ ਆਪਸ ਵਿਚ ਜੋੜਣ ਦੀ ਇੱਕ ਵੱਡੀ ਵਜ•ਾ ਬਣੇਗਾ।

—PTC News