ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ: ਫਿਰੋਜ਼ਪੁਰ : ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਪੰਜਾਬ 'ਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_287750" align="aligncenter" width="300"]
Sukhbir Singh Badal files nomination from Firozpur parliamentary constituency" width="300" height="156" /> ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਕਾਗਜ਼ ਭਰਿਆ ਹੈ।ਇਸ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।
[caption id="attachment_287752" align="aligncenter" width="300"]
ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਇਸ ਦੌਰਾਨ ਫਿਰੋਜ਼ਪੁਰ ਦੇ ਡੀਸੀ ਦਫ਼ਤਰ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ ਹੈ।ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਸਮੇਤ ਦਿੱਲੀ ਤੋਂ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਦਾ ਜਥਾ ਫ਼ਿਰੋਜ਼ਪੁਰ ਪੁੱਜਾ ਹੈ।ਇਸ ਭਾਰੀ ਇਕੱਠ ਨੂੰ ਵੇਖਦਿਆਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।
[caption id="attachment_287754" align="aligncenter" width="300"]
ਲੋਕ ਸਭਾ ਚੋਣਾਂ 2019 : ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ[/caption]
ਦੱਸ ਦੇਈਏ ਕਿ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਕਾਂਗਰਸ ਪਾਰਟੀ ਵੱਲੋਂ ਜਿਵੇਂ ਹੀ ਸ਼ੇਰ ਸਿੰਘ ਘੁਬਾਇਆ ਦੀ ਟਿਕਟ ਐਲਾਨੀ ਗਈ ਉਸ ਦਿਨ ਤੋਂ ਘੁਬਾਇਆ ਵਿਰੁੱਧ ਬਾਗੀ ਸੁਰ ਉਠਣ ਲੱਗ ਪਏ ਹਨ।ਸੂਤਰਾਂ ਦੀ ਮੰਨੀਏ ਤਾਂ ਕਾਂਗਰਸੀਆਂ ਅੰਦਰੋਂ-ਅੰਦਰੀ ਨਾਖੁਸ਼ ਹਨ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
-PTCNews