ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ :ਸੁਖਬੀਰ ਬਾਦਲ

Sukhbir Singh Badal For Lok Sabha elections Khanna Rally
ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ :ਸੁਖਬੀਰ ਬਾਦਲ:ਖੰਨਾ : ਪੰਜਾਬ ਅੰਦਰ 19 ਮਈ ਨੂੰ ਲੋਕ ਸਭਾ ਚੋਣਾਂ ਹੋ ਰਹੀਆਂ ਹਨ ,ਜਿਸ ਕਰਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ।ਇਸ ਦੌਰਾਨ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਸਾਬਕਾ ਆਈ.ਏ.ਐਸ ਦਰਬਾਰਾ ਸਿੰਘ ਗੁਰੂ ਨੂੰ ਸ਼੍ਰੀ ਫਤਿਹਗੜ ਸਾਹਿਬ (ਰਾਖਵਾਂ) ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ।

Sukhbir Singh Badal For Lok Sabha elections Khanna Rally

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੰਨਾ ਅਤੇ ਹਲਕਾ ਅਮਰਗੜ੍ਹ ‘ਚ 2 ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਇਸ ਦੌਰਾਨ ਖੰਨਾ ਰੈਲੀ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਪਹੁੰਚੇ ਹਨ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨਾਲ ਸ਼੍ਰੀ ਫਤਿਹਗੜ ਸਾਹਿਬ ਤੋਂ ਉਮਦੀਵਾਰ ਦਰਬਾਰਾ ਸਿੰਘ ਗੁਰੂ ਵੀ ਰੈਲੀ ‘ਚ ਮੌਜੂਦ ਹਨ।

Sukhbir Singh Badal For Lok Sabha elections Khanna Rally

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ : ਸੁਖਬੀਰ ਬਾਦਲ

ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੀ ਫਤਿਹਗੜ ਸਾਹਿਬ ਤੋਂ ਉਮਦੀਵਾਰ ਦਰਬਾਰਾ ਸਿੰਘ ਗੁਰੂ ਮਿਹਨਤੀ ਤੇ ਅਣਥੱਕ ਇਨਸਾਨ ਹਨ।ਉਨ੍ਹਾਂ ਨੇ ਕਿਹਾ ਕਿ ਦਰਬਾਰਾ ਸਿੰਘ ਗੁਰੂ ਲਗਾਤਾਰ 10 ਸਾਲ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਪ੍ਰਿੰਸੀਪਲ ਸੈਕਟਰੀ ਰਹੇ ਹਨ।ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਚੰਗਾ ਪ੍ਰਧਾਨ ਮੰਤਰੀ ਚੁਣਨ ਦੀ ਅਪੀਲ ਕੀਤੀ ਹੈ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਤੁਸੀਂ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਚੁਣਿਆ ਤਾਂ ਦੇਸ਼ ਤਰੱਕੀ ‘ਤੇ ਰਹੇਗਾ ,ਪਰ ਜੇਕਰ ਕੋਈ ਨਿਕੰਮਾ ਪ੍ਰਧਾਨ ਮੰਤਰੀ ਚੁਣਿਆ ਤਾਂ 5 ਸਾਲ ਖ਼ਰਾਬ ਹੋਣਗੇ।

Sukhbir Singh Badal For Lok Sabha elections Khanna Rally

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ : ਸੁਖਬੀਰ ਬਾਦਲ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸੱਤਾਧਿਰ ਕਾਂਗਰਸ ‘ਤੇ ਵੀ ਨਿਸ਼ਾਨੇ ਸਾਧੇ ਹਨ।ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਸੱਤਾ ‘ਚ ਆਉਣ ਲਈ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਹੈ।ਕੈਪਟਨ ਨੇ ਪੂਰਨ ਕਰਜ਼ਾ ਮੁਆਫ਼ੀ ਦੇ ਨਾਂਅ ‘ਤੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।ਜਿਸ ਕਰਕੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪਛਤਾ ਰਹੇ ਹਨ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਵੱਲੋਂ ਗੁਟਕਾ ਸਾਹਿਬ ਦੀ ਖਾਧੀ ਝੂਠੀ ਸਹੁੰ ਦਾ ਬਦਲਾ ਲੈਣ ਲਈ ਪੰਜਾਬ ਦੀ ਜਨਤਾ ਕੋਲ ਲੋਕ ਸਭਾ ਚੋਣਾਂ ਵਿੱਚ ਮੌਕਾ ਹੈ।

Sukhbir Singh Badal For Lok Sabha elections Khanna Rally

ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਕੇ ਪੰਜਾਬ ਦੇ ਲੋਕ ਪਛਤਾ ਰਹੇ ਨੇ : ਸੁਖਬੀਰ ਬਾਦਲ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅੰਦਰ ਬਿਜਲੀ ਆਮ ਕੀਤੀ ,6 ਮਾਰਗੀ ਸੜਕਾਂ ਬਣਾਈਆਂ ਹਨ ਅਤੇ ਫਾਟਕਾਂ ‘ਤੇ ਪੁੱਲ ਬਣਾਏ ਹਨ।ਸ਼੍ਰੋਮਣੀ ਅਕਾਲੀ ਦਲ ਨੇ ਆਟਾ -ਸਕੀਮ ਦਿੱਤੀ ਪਰ ਕਾਂਗਰਸ ਬੰਦ ਕਰ ਦਿੱਤੀ।ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਅਸੀਂ ਪਟਿਆਲੇ ਗਏ ਤਾਂ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ 2 ਸਾਲ ਵਿੱਚ ਕੈਪਟਨ ਅਮਰਿੰਦਰ ਸਿੰਘ ਓਥੇ ਗਏ ਹੀ ਨਹੀਂ ਤਾਂ ਦੇਣਾ ਕੀ ਹੈ।ਇਸ ਮੌਕੇ ਸ਼ਰਨਜੀਤ ਢਿੱਲੋਂ ,ਰਾਜੂ ਖੰਨਾ ,ਅਜੇ ਸੂਦ ,ਬਿਕਰਮ ਚੀਮਾ ਸਮੇਤ ਹੋਰ ਅਕਾਲੀ -ਭਾਜਪਾ ਆਗੂ ਵੀ ਮੌਜੂਦ ਸਨ।
-PTCNews