Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਪੰਥ ਵਿਰੋਧੀ ਤਾਕਤਾਂ ਖਿਲਾਫ ਸਾਂਝੀ ਲੜਾਈ ਲਈ ਆਮ ਸਹਿਮਤੀ ਬਣਾਉਣ ਵਾਸਤੇ 5 ਮੈਂਬਰੀ ਕਮੇਟੀ ਦਾ ਗਠਨ

Written by  Pardeep Singh -- May 27th 2022 06:42 PM
ਸੁਖਬੀਰ ਸਿੰਘ ਬਾਦਲ ਵੱਲੋਂ ਪੰਥ ਵਿਰੋਧੀ ਤਾਕਤਾਂ ਖਿਲਾਫ ਸਾਂਝੀ ਲੜਾਈ ਲਈ ਆਮ ਸਹਿਮਤੀ ਬਣਾਉਣ ਵਾਸਤੇ 5 ਮੈਂਬਰੀ ਕਮੇਟੀ ਦਾ ਗਠਨ

ਸੁਖਬੀਰ ਸਿੰਘ ਬਾਦਲ ਵੱਲੋਂ ਪੰਥ ਵਿਰੋਧੀ ਤਾਕਤਾਂ ਖਿਲਾਫ ਸਾਂਝੀ ਲੜਾਈ ਲਈ ਆਮ ਸਹਿਮਤੀ ਬਣਾਉਣ ਵਾਸਤੇ 5 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੰਥ ਤੇ ਪੰਜਾਬ ਵਿਰੋਧੀ ਦਿੱਲੀ ਆਧਾਰਿਤ ਤਾਕਤਾਂ ਨੁੰ ਅਗਲੇ ਮਹੀਨੇ ਹੋਣ ਵਾਲੀ ਸੰਸਦੀ ਜ਼ਿਮਨੀ ਚੋਣ ਵਿਚ ਮਾਤ ਦੇਣ ਲਈ ਸਾਰੀਆਂ ਪੰਥਕ ਤੇ ਪੰਜਾਬ ਪੱਖੀ ਸਿਆਸੀ ਪਾਰਟੀਆਂ ਵਿਚ ਸਹਿਮਤੀ ਬਣਾਉਣ ਲਈ 5 ਮੈਂਬਰੀ ਤਾਲਮੇਲ ਕਮੇਟੀ ਗਠਿਤ ਕੀਤੀ ਹੈ। ਇਸ ਤੋਂ ਪਹਿਲਾਂ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵ ਉਚ ਕੋਰ ਕਮੇਟੀ ਨੇ ਜ਼ਿਮਨੀ ਚੋਣ ਦੇ ਮਾਮਲੇ ਵਿਚ ਸਾਰੇ ਫੈਸਲੇ ਲੈਣ ਦੇ ਅਧਿਕਾਰ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ ਸਨ।ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰ ਬਾਦਲ ਦੇ ਪ੍ਰਮੁੱਖ ਸਲਾਹਕਾਰ  ਹਰਚਰਨ ਬੈਂਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਤਾਲਮੇਲ ਕਮੇਟੀ ਪੰਥ ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤੇ ਸੰਗਠਨਾਂ ਨਾਲ ਤਾਲਮੇਲ ਕਾਇਮ ਕਰੇਗੀ ਤਾਂ ਜੋ ਸਾਂਝਾ ਉਮੀਦਵਾਰ ਖੜ੍ਹਾ ਕੀਤਾ ਜਾ ਸਕੇ ਤੇ ਚੋਣ ਵਾਸਤੇ ਸਾਂਝੀ ਰਣਨੀਤੀ ਉਲੀਕੀ ਜਾ ਸਕੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਚੋਣ ਪੰਜਾਬ ਬਨਾਮ ਦਿੱਲੀ ਦਾ ਮੁਕਾਬਲਾ ਹੈ ਤੇ ਪੰਜਾਬ ਵਿਰੋਧੀ ਤੇ ਪੰਥ ਵਿਰੋਧੀ ਤਾਕਤਾਂ ਜੋ ਪੰਥ ਤੇ ਪੰਜਾਬ ਦੀਆਂ ਵਿਰੋਧੀ ਤਾਕਤਾਂ ਦੇ ਆਸ਼ੀਰਵਾਦ ਨਾਲ ਬਾਹਰੋਂ ਚਲ ਰਹੀਆਂ, ਨੁੰ ਮਾਤ ਪਾਉਣ ਤੇ ਭਜਾਉਣ ਦਾ ਸੁਨਹਿਰੀ ਮੌਕਾ ਹੈ। ਉਹਨਾਂ ਕਿਹਾ ਕਿ ਇਹਨਾਂ ਤਾਕਤਾਂ ਨੇ ਨਾ ਸਿਰਫ ਝੂਠੇ ਪ੍ਰਾਪੇਗੰਡੇ ਨਾਲ ਪੰਜਾਬ ਦੇ ਲੋਕਾਂ ਨੁੰ ਮੂਰਖ ਬਣਾਇਆ ਤੇ ਧੋਖਾ ਦਿੱਤਾ ਹੈ ਬਲਕਿ ਇਹ ਖਾਲਸਾ ਪੰਥ ਤੇ ਇਸਦੀ ਵਿਰਾਸਤ ਨੂੰ ਅੰਦਰੋਂ ਤੋੜ ਕੇ ਪੰਜਾਬੀ ਤੇ ਪੰਥਕ ਪਛਾਣ ਨੁੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ ਬਾਦਲ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਸਿਕੰਦਰ ਸਿੰਘ ਮਲੂਕਾ, ਜਥੇਦਾਰ ਇਕਬਾਲ ਸਿੰਘ ਝੂੰਦਾ ਤੇ ਜਥੇਦਾਰ ਵਿਰਸਾ ਸਿੰਘ ਵਲਟੋਹਾ ਨੁੰ ਸ਼ਾਮਲ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਕੋਰ ਕਮੇਟੀ ਨੇ ਵਿਛੜੇ ਘਾਗ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਉਹਨਾਂ ਵੱਲੋਂ ਪੰਜਾਬ, ਪੰਥ ਤੇ ਪਾਰਟੀ ਲਈ ਦਿੱਤੀਆਂ ਵਿਲੱਖਣ ਸੇਵਾਵਾਂ ਤੇ ਸ਼ਹਾਦਤਾਂ ਦਾ ਸ਼ਲਾਘਾ ਕੀਤੀ। ਇਸ ਮੌਕੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ ਗਈ। ਸੁਖਬੀਰ ਸਿੰਘ ਬਾਦਲ ਨੇ 'ਆਪ' ਤੇ ਕਾਂਗਰਸ ਨੂੰ ਲੈ ਕੇ ਕਹੀ ਇਹ ਵੱਡੀ ਇਸ ਮੌਕੇ ਪਿਛਲੇ ਸਮੇਂ ਵਿਚ ਸਦੀਵੀਂ ਵਿਛੋੜਾ ਦੇ ਗਏ ਜਥੇਦਾਰ ਮਹਿੰਦਰ ਸਿੰਘ ਮੁਖੀ ਟਕਸਾਲੀ ਅਕਾਲੀ ਆਗੂ ਲੁਧਿਆਣਾ, ਸਰਦਾਰ ਅਮਰੀਕ ਸਿੰਘ ਬੱਤਰਾ ਸੀਨੀਅਰ ਪੱਤਰਕਾਰ ਲੁਧਿਆਣਾ ਅਤੇ ਬੀਬੀ ਖਾਬਰ ਨੁਸਰਤ ਪਤਨੀ ਸ੍ਰੀ ਨੁਸਰਤ ਇਕਰਾਮ ਖਾਂ ਮਾਲੇਰਕੋਟਲਾ ਨੁੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਹ ਵੀ ਪੜ੍ਹੋ:PSPCL ਨੇ ਹਰਦੇਵ ਸਿੰਘ ALM ਨੂੰ ਉਸਦੇ ਘਰ ਬਿਜਲੀ ਚੋਰੀ ਕਰਨ ਦੇ ਇਲਜ਼ਾਮ 'ਚ  ਕੀਤਾ ਮੁਅੱਤਲ -PTC News


Top News view more...

Latest News view more...