ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਾਸਤੇ 9 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

Sukhbir Singh Badal forms a 9 member coordination committee for Balachaur Vidhan Sabha constituency
ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਾਸਤੇ 9 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਬਲਾਚੌਰ ਵਾਸਤੇ 9 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਪਾਰਟੀ ਦੀ ਮਜਬੂਤੀ ਅਤੇ ਤਾਲਮੇਲ ਵਾਸਤੇ ਲੋਕਲ ਆਗੂਆਂ ਦੀ ਇੱਕ 9 ਮੈਂਬਰੀ ਕਮੇਟੀ ਗਠਨ ਕਰਨ ਦਾ ਫੈਸਲਾ ਲਿਆ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਵਿੱਚ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਲਾਚੌਰ ਚੌਧਰੀ ਨੰਦ ਲਾਲ ਜੀ ਦੇ ਸਵਰਗਵਾਸ ਹੋਣ ਤੋਂ ਬਾਅਦ ਖਾਲੀ ਹੋ ਗਿਆ ਸੀ। ਉਹਨਾਂ ਦੱਸਿਆ ਕਿ ਪਾਰਟੀ ਵੱਲੋਂ ਵਰਕਰਾਂ ਨਾਲ ਤਾਲਮੇਲ ਕਰਨ ਅਤੇ ਪਾਰਟੀ ਦੀ ਮਜਬੂਤੀ ਵਾਸਤੇ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਪਾਰਟੀ ਦਾ ਕੰਮ ਮਿਲ ਜੁਲ ਕੇ ਕਰੇਗੀ।

ਇਸ 9 ਮੈਂਬਰੀ ਕਮੇਟੀ ਵਿੱਚ ਜਿਹਨਾਂ ਆਗੁਆਂ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਸ਼੍ਰੀਮਤੀ ਸੁਨੀਤਾ ਚੌਧਰੀ, ਸ. ਗੁਰਬਖਸ਼ ਸਿੰਘ ਖਾਲਸਾ ਮੈਂਬਰ ਐਸ.ਸੀ.ਪੀ.ਸੀ, ਸ਼੍ਰੀ ਬਿਮਲ ਸਰੋਆ ਸਾਬਕਾ ਚੈਅਰਮੈਨ, ਸ. ਤਰਲੋਚਨ ਸਿੰਘ ਸਾਬਕਾ ਚੇਅਰਮੈਨ, ਬ੍ਰਿਗੇਡੀਅਰ ਰਾਜ ਕੁਮਾਰ, ਸ. ਰਾਜਵਿੰਦਰ ਸਿੰਘ ਲੱਕੀ, ਸ਼੍ਰੀ ਰਾਜਪਾਲ ਚੌਹਾਨ, ਸ਼੍ਰੀ ਇੰਦਰਜੀਤ ਲੁੱਡੀ ਅਤੇ ਠੇਕੇਦਾਰ ਗੁਰਚਰਨ ਸਿੰਘ  ਦੇ ਨਾਮ ਸ਼ਾਮਲ ਹਨ।
-PTCNews