Thu, Apr 25, 2024
Whatsapp

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੀਵਾਲੀ ਤੇ "ਬੰਦੀ ਛੋੜ ਦਿਵਸ" ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

Written by  Jashan A -- October 27th 2019 11:16 AM
ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੀਵਾਲੀ ਤੇ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੀਵਾਲੀ ਤੇ "ਬੰਦੀ ਛੋੜ ਦਿਵਸ" ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੀਵਾਲੀ ਤੇ "ਬੰਦੀ ਛੋੜ ਦਿਵਸ" ਦੀ ਸਿੱਖ ਜਗਤ ਨੂੰ ਦਿੱਤੀ ਵਧਾਈ,ਚੰਡੀਗੜ੍ਹ: ਬੰਦੀ ਛੋੜ ਦਿਵਸ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖ ਜਗਤ ਨੂੰ ਵਧਾਈਆਂ ਦਿੱਤੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਮੀਰੀ ਪੀਰੀ ਦੇ ਮਾਲਕ, ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ, 'ਬੰਦੀ ਛੋੜ ਦਿਹਾੜੇ' ਦੀ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਸਿੱਖਾਂ ਨੂੰ ਸ਼ਸਤਰਧਾਰੀ ਕਰਨ ਵਾਲੇ ਬੰਦੀ ਛੋੜ ਦਾਤਾਰ ਨੇ, 52 ਰਾਜਿਆਂ ਦੀ ਰਿਹਾਈ ਦੇ ਅਲੌਕਿਕ ਵਰਤਾਰੇ ਰਾਹੀਂ ਨਿਮਰਤਾ ਦਾ ਪੱਲਾ ਫੜੀ ਰੱਖਣ ਲਈ ਵੀ ਪ੍ਰੇਰਿਆ। ਹੋਰ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ  ਉਥੇ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਾਤਾਰ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ, ਬੰਦੀ ਛੋੜ ਦਿਹਾੜੇ ਦੀਆਂ ਦੇਸ਼-ਵਿਦੇਸ਼ ਵਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ। 52 ਪਹਾੜੀ ਰਾਜਿਆਂ ਨੂੰ ਆਪਣੇ ਚੋਲੇ ਦੀਆਂ ਕਲੀਆਂ ਫੜਾ ਕੇ ਰਿਹਾਅ ਕਰਵਾ ਕੇ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮਿਲਵਰਤਨ ਅਤੇ ਸਾਂਝ ਦਾ ਸਿਧਾਂਤ ਦ੍ਰਿੜ੍ਹਾਇਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਦੀਵਾਲੀ ਦੀਆਂ ਵੀ ਵਧਾਈਆਂ ਦਿੱਤੀਆਂ ਹਨ। ਤੁਹਾਨੂੰ ਦੱਸ ਦਈਏ ਕਿ 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲੇ ‘ਚੋਂ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਲਿਆਏ ਸਨ।ਉਹਨਾਂ ਦੇ ਇਥੇ ਪਹੁੰਚਣ ਦੀ ਯਾਦ ‘ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ, ਜੋ ਹਰ ਸਾਲ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। -PTC News


Top News view more...

Latest News view more...