Sat, Apr 20, 2024
Whatsapp

ਲੁਧਿਆਣਾ 'ਚ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮੀਟਿੰਗਾਂ

Written by  Pardeep Singh -- September 29th 2022 06:52 PM
ਲੁਧਿਆਣਾ 'ਚ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮੀਟਿੰਗਾਂ

ਲੁਧਿਆਣਾ 'ਚ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਵੱਲੋਂ ਵਰਕਰਾਂ ਨਾਲ ਮੀਟਿੰਗਾਂ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਨਿਗਮ ਚੋਣਾਂ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਕਈ ਹਲਕਿਆਂ ਦੇ ਵਿੱਚ ਮੀਟਿੰਗ ਕਰਨ ਤੋਂ ਬਾਅਦ ਲੁਧਿਆਣਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਸਵਾਲ ਚੁੱਕੇ ਹੋਏ ਕਿਹਾ ਹੈ ਕਿ ਪੰਜਾਬ ਦੀ ਸਰਕਾਰ ਹਰ ਫਰੰਟ ਉੱਤੇ ਫੇਲ ਹੋਈ ਹੈ, ਉਨ੍ਹਾਂ ਕਿਹਾ ਕਿ ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ। ਪਾਰਟੀ ਪ੍ਰਧਾਨ ਦਾ ਕਹਿਣਾ ਹੈ ਕਿ 'ਆਪ' ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਪਰਾਲੀ ਦਾ ਹੱਲ ਕੀਤਾ ਜਾਵੇਗਾ ਪਰ ਸਰਕਾਰ ਕੋਲ ਕੋਈ ਤਕਨੀਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੀਂਹ ਕਾਰਨ ਫਸਲ ਖਰਾਬ ਹੋ ਗਈ ਪਰ ਕੋਈ ਮੁਆਵਜ਼ਾ ਨਹੀਂ ਦਿੱਤਾ ਹੈ।ਸੁਖਬੀਰ ਬਾਦਲ ਨੇ ਵੀ ਕਿਹਾ ਕਿ ਸਰਕਾਰ ਸਿਰਫ ਵਿਗਿਆਪਨ ਅਤੇ ਪੈਸੇ ਖਰਚ ਰਹੀ ਹੈ ਕੀਤਾ ਕੁਝ ਨਹੀਂ ਪਰ 700 ਕਰੋੜ ਰੁਪਏ ਸਰਕਾਰ ਨੇ ਵਿਗਿਆਪਨ ਅਤੇ ਖਰਚ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਜੋ ਸਾਰਾ ਪੰਥ ਚਾਹੁੰਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿਚ ਗੈਂਗਸਟਰਾਂ ਦਾ ਰਾਜ ਚੱਲ ਰਿਹਾ ਹੈ, ਉਨ੍ਹਾਂ ਕਿਹਾ ਪੰਜਾਬ ਦੀ ਸਰਕਾਰ ਕੇਜ਼ਰੀਵਾਲ ਚਲਾ ਰਿਹਾ ਹੈ। ਇਹ ਵੀ ਪੜ੍ਹੋ:ਪਠਾਨਕੋਟ ਹਸਪਤਾਲ ਘਟਨਾ ਲਈ ਸਿਹਤ ਮੰਤਰੀ ਜੌੜਾਮਾਜਰਾ ਤੁਰੰਤ ਅਸਤੀਫ਼ਾ ਦੇਵੇ: ਅਸ਼ਵਨੀ ਸ਼ਰਮਾ -PTC News


Top News view more...

Latest News view more...