Sat, Apr 20, 2024
Whatsapp

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ  

Written by  Shanker Badra -- May 26th 2021 11:14 AM
ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ  

ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ  

ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚੇ ਨੇ ਨਵੇਂ ਖੇਤੀ ਕਾਨੂੰਨਾਂ ਖਿਲਾਫ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ। [caption id="attachment_500387" align="aligncenter" width="300"]Sukhbir Singh Badal hoisted black flag at his residence on ‘Black Day’ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ, ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ   ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹਾਈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। [caption id="attachment_500389" align="aligncenter" width="300"]Sukhbir Singh Badal hoisted black flag at his residence on ‘Black Day’ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ[/caption] ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਅਪੀਲ ਕੀਤੀ ਸੀ ਕਿ ਉਹ 26 ਮਈ ਨੂੰ ਕਿਸਾਨ ਸੰਘਰਸ਼ ਦੇ 6 ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਦੀ ਹਿਮਾਇਤ 'ਚ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ। [caption id="attachment_500393" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ[/caption] ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕਰਨ। ਉਨ੍ਹਾਂ ਕਿਹਾ ਸੀ ਕਿ ਲੋਕਤੰਤਰ ਵਿਚ ਹਊਮੈ ਦੀ ਕੋਈ ਥਾਂ ਨਹੀਂ ਹੈ। ਇਸ ਦੇ ਇਲਾਵਾ ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। [caption id="attachment_500391" align="aligncenter" width="300"]Sukhbir Singh Badal hoisted black flag at his residence on ‘Black Day’ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਹੱਕ 'ਚ ਆਪਣੀ ਰਿਹਾਇਸ਼ 'ਤੇ ਲਹਿਰਾਇਆ ਕਾਲਾ ਝੰਡਾ[/caption] ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ 21 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਤਿੰਨ ਖੇਤੀ ਕਾਨੂੰਨਾਂ 'ਤੇ ਮੁੜ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ। ਦੱਸ ਦੇਈਏ ਕਿ 26 ਨਵੰਬਰ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਤੇ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਕੇਂਦਰ ਸਰਕਾਰ ਨੇ 11 ਦੌਰ ਦੀ ਗੱਲਬਾਤ 'ਚ ਕਾਨੂੰਨਾਂ ਨੂੰ ਰੱਦ ਕਰਕੇ ਅੱਗੇ ਦੀ ਚਰਚਾ ਲਈ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨ ਲੀਡਰਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। -PTCNews


Top News view more...

Latest News view more...