'ਕਿਸਾਨ ਅੰਦੋਲਨ ਦੀ ਹਿਮਾਇਤ ਦੇ ਚਲਦਿਆਂ ਸਿਰਸਾ ਖਿਲਾਫ ਕੀਤੀ ਜਾ ਰਹੀ ਕੇਂਦਰ ਵੱਲੋਂ ਕੂਟ ਨੀਤੀ ਨਿੰਦਣਯੋਗ'
ਚੰਡੀਗੜ੍ਹ, 22 ਜਨਵਰੀ : ਬੀਤੇ ਦਿਨੀ ਦਿੱਲੀ ਸਿੱਖ ਗੁਰੂਦਵਾਰਾ ਪ੍ਰਬੰਧਕ ਕਮੇਟੀ ਮਨਜਿੰਦਰ ਸਿੰਘ ਸਿਰਸਾ ਨੂੰ ਯੂਪੀ ਪੁਲੀ ਸਵੱਲੋਂ ਗਿਰਫ਼ਤਾਰ ਕੀਤਾ ਗਿਆ , ਜਿਸ ਦੀ ਨਿਖੇਧੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਮਨਜਿੰਦਰ ਸਿੰਘ ਸਿਰਸਾ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ ਜਾ ਰਹੀ ਹੈ , ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿਰਸਾ ਖਿਲਾਫ ਝੂਠਾ ਕੇਸ ਦਰਜ ਕਰਵਾਇਆ ਗਿਆ ਹੈ ਕਿਉਂਕਿ ਉਹ ਲੰਗਰ ਸੇਵਾ ਅਤੇ ਮਨੁੱਖਤਾ ਦੀ ਹੋਰ ਸਹਾਇਤਾ ਨਾਲ ਦਿੱਲੀ ਬਾਰਡਰਾਂ ’ਤੇ ਕਿਸਾਨ ਅੰਦੋਲਨ ਦੀ ਮਦਦ ਕਰ ਰਹੇ ਹਨ।Sukhbir Singh Badal" width="471" height="245" />ਹੋਰ ਪੜ੍ਹੋ :ਯੂਪੀ ਪੁਲਿਸ ਵੱਲੋਂ ਹਿਰਾਸਤ ‘ਚ ਲਏ ਗਏ ਮਨਜਿੰਦਰ ਸਿੰਘ ਸਿਰਸਾ, ਪੁੱਛਿਆ ਮੈਂ ਕੀ ਕੀਤਾ ਅਪਰਾਧ ?
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੁਨੀਆਂ ਭਰ ਵਿਚ ਬੈਠੇ ਪੰਜਾਬੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੇ ਸਾਰੇ ਹਮਾਇਤੀਆਂ ਨੁੰ ਡਰਾਉਣ ਧਮਕਾਉਣ ਲਈ ਵਰਤੀ ਜਾ ਰਹੀ ਬਾਂਹ ਮਰੋੜੋ ਵਾਲੀ ਤਰਕੀਬ ਵੇਖ ਕੇ ਹੈਰਾਨ ਹਨ। ਉਹਨਾਂ ਕਿਹਾ ਕਿ ਹੁਣ ਕੇਂਦਰ ਦਿੱਲੀ ਗੁਰਦੁਆਰਾ ਕਮੇਟੀ ਦੇ ਪਿੱਛੇ ਪੈ ਗਿਆ ਹੈ ਕਿਉਂਕਿ ਇਹ ਕਿਸਾਨ ਅੰਦੋਲਨ ਨੁੰ ਸਹਾਇਤਾ ਦੇਣ ਵਿਚ ਸਭ ਤੋਂ ਮੂਹਰੇ ਹੈ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਸਿੰਘੂ ਤੇ ਟੀਕਰੀ ਬਾਰਡਰ ’ਤੇ 26 ਨਵੰਬਰ ਨੁੰ ਪਹੁੰਚਣ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਲੰਗਰ ਤੇ ਹੋਰ ਸੇਵਾਵਾਂ ਦੇ ਲਗਤਾਰ ਦੇ ਰਹੀ ਹੈ। ਉਹਨਾਂ ਕਿਹਾ ਕਿ ਇਹੀ ਸੰਸਥਾ ਹੈ ਜਿਸਦੀ ਕੋਰੋਨਾ ਸੰਕਟ ਤੇ ਹੋਰ ਕੁਦਰਤੀ ਆਫਤਾਂ ਵੇਲੇ ਮਨੁੱਖਤਾ ਲਈ ਦਿੱਤੀਆਂ ਸੇਵਾਵਾਂ ਲਈ ਦੁਨੀਆਂ ਭਰ ਵਿਚ ਸ਼ਲਾਘਾ ਹੋਈ ਹੈ। ਉਹਨਾਂ ਕਿਹਾ ਕਿ ਹੁਣ ਇਹਨਾਂ ਨੂੰ ਹੀ ਮਾੜ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਕਾਇਰਾਨਾ ਹਰਕਤਾਂ ਨਾਲ ਦਿੱਲੀ ਗੁਰਦੁਆਰਾ ਕਮੇਟੀ ’ਤੇ ਕੋਈ ਅਸਰ ਨਹੀਂ ਪਵੇਗਾ ਤੇ ਉਹ ਕਿਸਾਨ ਭਰਾਵਾਂ ਦੀਮਦਦ ਤੋਂ ਇਕ ਵੀ ਪੈਰ ਪਿੱਛੇ ਨਹੀਂ ਪੁੱਟੇਗੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਮਨਜਿੰਦਰ ਸਿੰਘ ਸਿਰਸਾ ਤੇ ਹੋਰਨਾਂ ਖਿਲਾਫ ਉਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ ਜਿਸਦੀ ਸ਼ਿਕਾਇਤ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਖਿਲਾਫ 2018 ਵਿਚ ਕੀਤੀ ਗਈ ਸੀ। ਉਹਨਾਂ ਕਿਹਾ ਕਿ ਅਸਲ ਸ਼ਿਕਾਇਤ ਵਿਚ ਸ੍ਰੀ ਸਿਰਸਾ ਦਾ ਨਾਂ ਸ਼ਾਮਲ ਨਹੀਂ ਸੀ ਪਰ ਹੁਣ ਉਹਨਾਂ ਦਾ ਨਾਂ ਸ਼ਾਮਲ ਕਰ ਕੇ ਜੀ ਕੇ ਦਾ ਨਾਂ ਕੱਢ ਦਿੱਤਾ ਗਿਆ ਹੈ।