ਸੁਖਬੀਰ ਸਿੰਘ ਬਾਦਲ ਨੇ ਮਾਝੇ ਦੇ ਅਕਾਲੀ ਆਗੂਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮਾਝੇ ਦੇ ਇਲਾਕੇ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਈ ਰਾਜਸੀ ਮੁੱਦਿਆ ਉੱਤੇ ਵਿਚਾਰ ਕੀਤੀ ਗਈ। ਇਸ ਮੌਕੇ ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਾਣੀਕੇ, ਤਲਬੀਰ ਸਿੰਘ ਗਿੱਲ, ਰਵੀਕਰਨ ਸਿੰਘ ਕਾਹਲੋਂ ਅਤੇ ਹਰਮੀਤ ਸਿੰਘ ਸੰਧੂ ਅਤੇ ਹੋਰ ਕਈ ਆਗੂ ਮੌਜੂਦ ਸਨ।
ਸ਼੍ਰੋਮਣੀ ਅਕਾਲੀ ਦਲ ਦੀ ਮਾਝੇ ਦੀ ਲੀਡਰਸ਼ਿਪ ਨਾਲ ਅੱਜ ਹੋਈਆਂ ਬੈਠਕਾਂ 'ਚ ਲੰਘੀਆਂ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਹੋਈ।
ਇਹ ਵੀ ਪੜ੍ਹੋ:ਭਗਵੰਤ ਮਾਨ ਨੂੰ ਗ੍ਰਹਿ ਮੰਤਰਾਲਾ, ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ
-PTC News