Tue, Apr 23, 2024
Whatsapp

ਸੁਖਬੀਰ ਸਿੰਘ ਬਾਦਲ ਨੇ ਹਲਕਾ ਮਲੋਟ ਵਿਚ ਕਿਸਾਨਾਂ ਨਾਲ ਕੀਤੀ ਮੀਟਿੰਗ

Written by  Riya Bawa -- August 23rd 2021 04:37 PM
ਸੁਖਬੀਰ ਸਿੰਘ ਬਾਦਲ ਨੇ ਹਲਕਾ ਮਲੋਟ ਵਿਚ ਕਿਸਾਨਾਂ ਨਾਲ ਕੀਤੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਹਲਕਾ ਮਲੋਟ ਵਿਚ ਕਿਸਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ: ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੱਲ ਪੰਜਾਬ ਦੀ ਮੁਹਿੰਮ ਤਹਿਤ  ਵੱਖ -ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਲੋਟ ਹਲਕੇ ਵਿਚ ਰੈਲੀਆ ਅਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਦੇ ਸੁਆਗਤ ਵਿੱਚ ਅੱਜ ਸਵੇਰੇ 9 ਵਜੇ ਮੋਟਰਸਾਈਕਲ ਰੈਲੀ ਕੀਤੀ ਗਈ ਅਤੇ ਕਾਫ਼ਲੇ ਦੇ ਰੂਪ ਵਿੱਚ ਸੁਖਬੀਰ ਸਿੰਘ ਬਾਦਲ ਦਾਣਾ ਮੰਡੀ ਪਹੁੰਚੇ।

ਇੱਥੇ ਪੜ੍ਹੋ ਹੋਰ ਖ਼ਬਰਾਂ: ਘਰੋਂ ਗੱਡੀ ਲੈ ਕੇ ਨਿੱਕਲਣ ਤੋਂ ਪਹਿਲਾਂ ਪੜ੍ਹੋ ਨਵੇਂ ਟ੍ਰੈਫ਼ਿਕ ਚਲਾਨ ਨਿਯਮ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਾਰਕ ਸਿਟੀ ਰਿਜ਼ੋਰਟ ਮਲੋਟ ਵਿਖੇ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਆਗੂਆਂ ਕੋਲੋਂ ਪ੍ਰਤੀਕਿਰਿਆ ਜਾਣ ਕੇ, ਭਾਜਪਾ ਦੀ ਉੱਚ-ਲੀਡਰਸ਼ਿਪ ਤੱਕ ਪਹੁੰਚਾਉਂਦਾ ਰਿਹਾ। ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਜਾਂਦਾ ਰਿਹਾ ਸੀ ਕਿ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣਗੇ। ਅਸੀਂ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਸੀ ਕਿ ਤਿੰਨ ਖੇਤੀ ਆਰਡੀਨੈਂਸਾਂ ਨੂੰ ਇੱਕ ਸਿਲੈਕਟ ਕਮੇਟੀ ਕੋਲ ਭੇਜਿਆ ਜਾਵੇ। ਜਦੋਂ ਉਨ੍ਹਾਂ ਅਜਿਹਾ ਨਹੀਂ ਕੀਤਾ, ਤਾਂ ਅਸੀਂ ਕਿਸਾਨੀ ਹਿੱਤਾਂ ਲਈ ਸੰਸਦ ਵਿੱਚ ਸਖ਼ਤ ਰੁਖ਼ ਅਪਣਾਇਆ। ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਸੀ, ਜਿਸ ਨੇ ਤਿੰਨ ਖੇਤੀ ਬਿੱਲਾਂ ਵਿਰੁੱਧ ਵੋਟ ਪਾਈ, ਭਾਵੇਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਬਿਲਾਂ ਦਾ ਵਿਰੋਧ ਕਰਨ ਤੋਂ ਕਿਨਾਰਾ ਕਰ ਗਏ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਵੀ ਦਿੱਤਾ, ਅਤੇ ਅਸੀਂ ਐੱਨਡੀਏ ਗੱਠਜੋੜ ਛੱਡ ਕੇ ਭਾਜਪਾ ਨਾਲੋਂ ਆਪਣੀ ਤਕਰੀਬਨ 3 ਦਹਾਕੇ ਪੁਰਾਣੀ ਸਾਂਝ ਵੀ ਤੋੜੀ। ਮੈਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਯਾਦ ਕਰਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਨਿਰੰਤਰ ਵਿਰੋਧ ਪ੍ਰਦਰਸ਼ਨ ਵੀ ਕੀਤਾ। ਇਨ੍ਹਾਂ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਦੀ ਅਗਲੀ ਅਕਾਲੀ-ਬਸਪਾ ਸਰਕਾਰ, ਪੰਜਾਬ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਕਿਸੇ ਕੀਮਤ 'ਤੇ ਲਾਗੂ ਨਹੀਂ ਕਰੇਗੀ। ਇੱਥੇ ਪੜ੍ਹੋ ਹੋਰ ਖ਼ਬਰਾਂ: ਅਫ਼ਗਾਨਿਸਤਾਨ ਤੋਂ ਭਾਰਤ ਪਰਤੇ 146 ਲੋਕਾਂ 'ਚੋਂ 2 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ


Top News view more...

Latest News view more...