Fri, Apr 19, 2024
Whatsapp

ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ

Written by  Shanker Badra -- May 31st 2019 04:11 PM
ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ

ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ

ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਉਨ੍ਹਾਂ ਨੇ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।ਸੁਖਬੀਰ ਬਾਦਲ ਇਸ ਤੋਂ ਪਹਿਲਾਂ ਜਲਾਲਾਬਾਦ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ ਅਤੇ ਹੁਣ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾ ਚੁਕੇ ਹਨ। [caption id="attachment_302075" align="aligncenter" width="300"]Sukhbir Singh Badal MLA post Resignation sent to the speaker
ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ[/caption] ਸੁਖਬੀਰ ਨੇ ਅਸਤੀਫ਼ੇ ਵਿਚ ਲਿਖਿਆ ਹੈ ਕਿ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੇ ਫ਼ਿਰੋਜ਼ਪੁਰ ਹਲਕੇ ਤੋਂ ਚੋਣ ਲੜੀ ਸੀ ਤੇ ਉਹ ਇੱਥੋਂ ਸੰਸਦ ਮੈਂਬਰ ਚੁਣੇ ਗਏ ਹਨ।ਇਸ ਲਈ ਹੁਣ ਉਹ ਜਲਾਲਾਬਾਦ ਹਲਕੇ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। [caption id="attachment_302074" align="aligncenter" width="300"]Sukhbir Singh Badal MLA post Resignation sent to the speaker
ਸੁਖਬੀਰ ਬਾਦਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ , ਸਪੀਕਰ ਨੂੰ ਭੇਜਿਆ[/caption] ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਚੋਣ ਲੜੀ ਸੀ ਤੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।ਇਸ ਤੋਂ ਇਲਾਵਾ ਕਾਂਗਰਸ ਵੱਲੋਂ ਸ਼ੇਰ ਸਿੰਘ ਘੁਬਾਇਆ ਤੇ ਆਮ ਆਦਮੀ ਪਾਰਟੀ ਵੱਲ਼ੋਂ ਹਰਜਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ ਪਰ ਸੁਖਬੀਰ ਬਾਦਲ ਨੇ ਕਾਂਗਰਸ 'ਚ ਸ਼ਾਮਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। -PTCNews


Top News view more...

Latest News view more...