ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ‘ਚ ਖੇਤੀਬਾੜੀ ਬਿੱਲਾਂ ਦਾ ਕੀਤਾ ਵਿਰੋਧ

Support starts pouring in from across Indian political parties for Shiromani Akali Dal

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ‘ਚ ਖੇਤੀਬਾੜੀ ਬਿੱਲਾਂ ਦਾ ਕੀਤਾ ਵਿਰੋਧ:ਨਵੀਂ ਦਿੱਲੀ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ‘ਚ ਚਰਚਾ ਦੌਰਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦਾ ਜੰਮ ਕੇ ਵਿਰੋਧ ਕੀਤਾ ਹੈ ਅਤੇ ਖੇਤੀਬਾੜੀ ਬਿੱਲਾਂ ‘ਤੇ ਕਿਸਾਨਾਂ ਦਾ ਪੱਖ ਰੱਖਿਆ ਹੈ।

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ‘ਚਖੇਤੀਬਾੜੀ ਬਿੱਲਾਂ ਦੇ ਵਿਰੋਧ ‘ਚ ਪਾਈ ਵੋਟ

ਇਸ ਦੌਰਾਨ ਲੋਕ ਸਭਾ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਬਿੱਲ ਲਾਗੂ ਹੋਣ ਨਾਲ ਪੰਜਾਬ ਦੀ 50 ਸਾਲ ਦੀ ਤਪੱਸਿਆ ਭੰਗ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦਾ ਸਰਮਾਇਆ ਹੈ। ਲੋਕ ਸਭਾ ਦੇ ਵਿੱਚ ਅੱਜ ਖੇਤੀਬਾੜੀ ਨਾਲ ਜੁੜੇ 2 ਬਿੱਲਾਂ ‘ਤੇ ਚਰਚਾ ਹੋਈ ਹੈ।

ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ‘ਚ ਖੇਤੀਬਾੜੀ ਬਿੱਲਾਂ ਦਾ ਕੀਤਾ ਵਿਰੋਧ

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਇਸ ਬਿੱਲ ਦਾ ਵਿਰੋਧ ਕਰਦੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਕੈਬਨਿਟ ਵਿੱਚ ਕਿਸਾਨਾਂ ਦੇ ਸ਼ੰਕਿਆਂ ਦੀ ਗੱਲ ਕੀਤੀ ਸੀ।
-PTCNews