ਸੁਖਬੀਰ ਸਿਘ ਬਾਦਲ ਅੱਜ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

By Shanker Badra - October 09, 2021 3:10 pm

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਘ ਬਾਦਲ ਅੱਜ ਸਵੇਰੇ ਜਲੰਧਰ ਦੇ ਜਗਤ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੇਵੀ ਤਲਾਬ ਮੰਦਰ ਵਿਖੇ ਮਾਤਾ ਰਾਣੀ ਦੇ ਚਰਨਾਂ 'ਚ ਮੱਥਾ ਟੇਕਿਆ ਹੈ। ਉਸ ਦੌਰਾਨ ਮੰਦਰ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ।

ਸੁਖਬੀਰ ਸਿਘ ਬਾਦਲ ਅੱਜ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

ਸੁਖਬੀਰ ਸਿਘ ਬਾਦਲ ਨੇ ਨਵਰਾਤਰਿਆਂ ਨੂੰ ਮੁੱਖ ਰੱਖਦਿਆਂ ਜਲੰਧਰ ਵਿਖੇ ਸਥਿਤ ਪ੍ਰਸਿੱਧ ਸ਼ਕਤੀਪੀਠ, ਦੇਵੀ ਤਲਾਬ ਮੰਦਰ ਵਿਖੇ ਮੱਥਾ ਟੇਕਿਆ ਹੈ ਅਤੇ ਮਾਤਾ ਰਾਣੀ ਦੇ ਚਰਨਾਂ 'ਚ ਪੰਜਾਬ ਅੰਦਰ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਇਹ ਸਾਂਝ ਲਾਜ਼ਮੀ ਹੈ ਅਤੇ ਇਸ ਦੀ ਬਹਾਲੀ ਲਈ ਅਸੀਂ ਕਿਸੇ ਕੁਰਬਾਨੀ ਤੋਂ ਪਿੱਛੇ ਨਹੀਂ ਹਟਾਂਗੇ।

ਸੁਖਬੀਰ ਸਿਘ ਬਾਦਲ ਅੱਜ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

ਸੁਖਬੀਰ ਸਿਘ ਬਾਦਲ ਨੇ ਕਿਹਾ ਕਿ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਦਰਸ਼ਨ ਕਰਕੇ ਮਨ ਨੂੰ ਬੜਾ ਸੁਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਨੂੰ ਆਪਸੀ ਪਿਆਰ ਅਤੇ ਤਰੱਕੀ ਦਾ ਅਸ਼ੀਰਵਾਦ ਦੇਣ।ਪੰਜਾਬ 'ਚ ਵਸਦੇ ਸਾਰੇ ਧਰਮਾਂ ਦੇ ਲੋਕਾਂ ਨੂੰ ਸਾਂਝੇ ਤੌਰ 'ਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕਰਨੀ ਚਾਹੀਦੀ ਹੈ।

ਸੁਖਬੀਰ ਸਿਘ ਬਾਦਲ ਅੱਜ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਦੇਵੀ ਤਲਾਬ ਮੰਦਰ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਅੱਜ 'ਗਰੀਬਾਂ ਦੇ ਮਸੀਹਾ' ਸਾਹਿਬ ਕਾਂਸ਼ੀ ਰਾਮ ਜੀ ਦੀ ਬਰਸੀ ਮੌਕੇ ਜਲੰਧਰ ਵਿਖੇ ਬਹੁਜਨ ਸਮਾਜ ਪਾਰਟੀ-ਸ਼੍ਰੋਮਣੀ ਅਕਾਲੀ ਦਲ ਵੱਲੋਂ ਆਯੋਜਿਤ 'ਭੁੱਲ ਸੁਧਾਰ ਰੈਲੀ' 'ਚ ਪਹੁੰਚ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜ ਭਲਾਈ ਲਈ ਉਨ੍ਹਾਂ ਦਾ ਯੋਗਦਾਨ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ।
-PTCNews

adv-img
adv-img