Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਪਟਿਆਲਾ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨਿਆਂ ਦੀ ਕਰਨਗੇ ਅਗਵਾਈ

Written by  Jashan A -- December 16th 2019 05:13 PM -- Updated: December 16th 2019 05:19 PM
ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਪਟਿਆਲਾ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨਿਆਂ ਦੀ ਕਰਨਗੇ ਅਗਵਾਈ

ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਪਟਿਆਲਾ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨਿਆਂ ਦੀ ਕਰਨਗੇ ਅਗਵਾਈ

ਸੁਖਬੀਰ ਸਿੰਘ ਬਾਦਲ 21 ਦਸੰਬਰ ਨੂੰ ਪਟਿਆਲਾ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨਿਆਂ ਦੀ ਕਰਨਗੇ ਅਗਵਾਈ ਸਰਦਾਰ ਬਰਾੜ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਵੱਲੋਂ 22 ਦਸੰਬਰ ਨੂੰ ਮਾਘੀ ਕਾਨਫਰੰਸ ਦੀਆਂ ਤਿਆਰੀਆਂ ਬਾਰੇ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਕੀਤੀ ਜਾਵੇਗੀ ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪਾਰਟੀ ਵੱਲੋਂ ਸੂਬੇ ਅੰਦਰ ਅਮਨ-ਕਾਨੂੰਨ ਦੀ ਖਸਤਾ ਹਾਲਤ, ਪੁਲਿਸ ਵਧੀਕੀਆਂ, ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਮਾਈਨਿੰਗ ਅਤੇ ਹੋਰ ਲੋਕ ਮੁੱਦਿਆਂ ਨੂੰ ਲੈ ਕੇ ਕਾਂਗਰਸ ਸਰਕਾਰ ਵਿਰੁੱਧ ਕੀਤੇ ਜਾ ਰਹੇ ਰਾਜ ਪੱਧਰੀ ਅੰਦੋਲਨਾਂ ਤਹਿਤ 21 ਦਸੰਬਰ ਨੂੰ ਪਟਿਆਲਾ ਵਿਖੇ ਅਤੇ 24 ਦਸੰਬਰ ਨੂੰ ਮੋਗਾ ਵਿਖੇ ਧਰਨੇ ਦਿੱਤੇ ਜਾਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕਾਂਗਰਸੀ ਆਗੂਆਂ ਵੱਲੋਂ ਗੈਂਗਸਟਰਾਂ ਦੀ ਕੀਤੀ ਜਾ ਰਹੀ ਸਰਪ੍ਰਸਤੀ ਕਰਕੇ ਸੂਬੇ ਅੰਦਰ ਅਮਨ-ਕਾਨੂੰਨ ਦੀ ਹਾਲਤ ਖਸਤਾ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਦਿਨ ਦਿਹਾੜੇ ਸਿਆਸੀ ਕਤਲ ਹੋ ਰਹੇ ਹਨ। ਹੋਰ ਪੜ੍ਹੋ: ਸੁਖਬੀਰ ਬਾਦਲ ਦੀ ਲੀਡਰਸ਼ਿਪ 'ਤੇ ਪਾਰਟੀ ਨੂੰ ਹੈ ਪੂਰਨ ਭਰੋਸਾ, ਸੁਖਬੀਰ ਦੇ ਹੱਥਾਂ 'ਚ ਹੀ ਪਾਰਟੀ ਦਾ ਭਵਿੱਖ ਸੁਰੱਖਿਅਤ ਲੋਕਾਂ ਦੀ ਜਾਨ ਅਤੇ ਮਾਲ ਸੁਰੱਖਿਅਤ ਨਹੀਂ ਰਹੇ ਹਨ ਅਤੇ ਸੂਬੇ ਅੰਦਰ ਜੰਗਲ ਰਾਜ ਦਾ ਬੋਲਬਾਲਾ ਹੋ ਗਿਆ ਹੈ। ਉਹਨਾਂ ਦੱਸਿਆ ਕਿ ਸੂਬੇ ਅੰਦਰ ਫੈਲੀ ਇਸ ਬਦਅਮਨੀ ਖ਼ਿਲਾਫ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 21 ਦਸੰਬਰ ਨੂੰ ਦੁਪਹਿਰ ਇੱਕ ਵਜੇ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ। ਬਰਾੜ ਨੇ ਅੱਗੇ ਦੱਸਿਆ ਕਿ ਅਕਾਲੀ ਦਲ ਵੱਲੋਂ ਦਲਿਤਾਂ ਵਿਰੁੱਧ ਵਧੇ ਅੱਤਿਆਚਾਰਾਂ, ਗੈਰਕਾਨੂੰਨੀ ਰੇਤ ਮਾਇਨਿੰਗ ਅਤੇ ਪੁਲਿਸ ਵਧੀਕੀਆਂ ਆਦਿ ਖ਼ਿਲਾਫ ਰਾਜ ਪੱਧਰ ਉੱਤੇ ਅੰਦੋਲਨਾਂ ਦੀ ਲੜੀ ਸ਼ੁਰੂ ਕੀਤੀ ਗਈ ਹੈ, ਜਿਸ ਦੀ ਅਗਵਾਈ ਪਾਰਟੀ ਪ੍ਰਧਾਨ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 24 ਦਸੰਬਰ ਨੂੰ ਦੁਪਹਿਰ ਇੱਕ ਵਜੇ ਮੋਗਾ ਵਿਖੇ ਸਰਦਾਰ ਬਾਦਲ ਦੀ ਅਗਵਾਈ ਵਿਚ ਪਾਰਟੀ ਵੱਲੋਂ ਧਰਨਾ ਦਿੱਤਾ ਜਾਵੇਗਾ ਅਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲੀ ਜਾਵੇਗੀ। ਬਰਾੜ ਨੇ ਅੱਗੇ ਦੱਸਿਆ ਕਿ ਮਾਘੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਵੱਲੋਂ 22 ਦਸੰਬਰ ਨੂੰ ਭਾਈ ਮਹਾਨ ਸਿੰਘ ਹਾਲ, ਸ੍ਰੀ ਮੁਕਤਸਰ ਵਿਖੇ ਦੁਪਹਿਰ 12 ਵਜੇ ਇੱਕ ਮੀਟਿੰਗ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫੀ ਤੋਂ ਇਲਾਵਾ ਇਸ ਦੀਆਂ ਸਿੱਖ-ਵਿਰੋਧੀ ਅਤੇ ਪੰਜਾਬ-ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸੰਬੰਧੀ ਰਣਨੀਤੀ ਉਲੀਕੀ ਜਾਵੇਗੀ। -PTC News


Top News view more...

Latest News view more...