Fri, Apr 26, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ ਅਮਰਿੰਦਰ ਨੂੰ 3 ਮਹੀਨੇ ਲਈ ਕਮਰਸ਼ੀਅਲ ਬਿਜਲੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਨ ਦੀ ਅਪੀਲ

Written by  Shanker Badra -- March 25th 2020 06:07 PM
ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ ਅਮਰਿੰਦਰ ਨੂੰ 3 ਮਹੀਨੇ ਲਈ ਕਮਰਸ਼ੀਅਲ ਬਿਜਲੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ ਅਮਰਿੰਦਰ ਨੂੰ 3 ਮਹੀਨੇ ਲਈ ਕਮਰਸ਼ੀਅਲ ਬਿਜਲੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਨ ਦੀ ਅਪੀਲ

ਸੁਖਬੀਰ ਸਿੰਘ ਬਾਦਲ ਵੱਲੋਂ ਕੈਪਟਨ ਅਮਰਿੰਦਰ ਨੂੰ 3 ਮਹੀਨੇ ਲਈ ਕਮਰਸ਼ੀਅਲ ਬਿਜਲੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਨ ਦੀ ਅਪੀਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਉਹ ਅਗਲੇ ਤਿੰਨ ਮਹੀਨਿਆਂ ਲਈ ਕਮਰਸ਼ੀਅਲ ਬਿਜਲੀ ਬਿਲਾਂ ਵਿਚ 50 ਫੀਸਦੀ ਕਟੌਤੀ ਕਰਕੇ ਉਦਯੋਗਿਕ ਸੈਕਟਰ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਜੋ ਕਿ ਤੇਜ਼ੀ ਨਾਲ ਵਧ ਰਹੇ ਮੈਨੇਜਮੈਂਟ ਖਰਚਿਆਂ ਕਰਕੇ ਬੰਦ ਹੋਣ ਦੀ ਕਗਾਰ ਉੱਤੇ ਜਾ ਖੜ੍ਹਿਆ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਦਯੋਗਿਕ ਸੈਕਟਰ ਨੂੰ  ਕੋਰੋਨਾ ਵਾਇਰਸ ਮਹਾਮਾਰੀ ਦੀ ਵੱਡੀ ਕੀਮਤ ਚੁਕਾਉਣੀ ਪੈ ਰਹੀ ਹੈ। ਉਹਨਾਂ ਕਿਹਾ ਨਿਰਮਾਣ ਇਕਾਈਆਂ ਬੰਦ ਹੋ ਚੁੱਕੀਆਂ ਹਨ ਅਤੇ ਉਹਨਾਂ ਨੂੰ ਮੈਨੇਜਮੈਂਟ ਖਰਚਿਆਂ ਅਤੇ ਆਪਣੇ ਕਰਮਚਾਰੀਆਂ ਨੂੰ ਤਨਖਾਹਾਂ ਦੀ ਅਦਾਇਗੀ ਕਰਨੀ ਪੈਣੀ ਹੈ। ਉਹਨਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਜੇਕਰ ਉਹਨਾਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਕਮਰਸ਼ੀਅਲ ਬਿਲਾਂ ਵਿਚ 50 ਫੀਸਦੀ ਰਾਹਤ ਦੇ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਉਹਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਵਿਚ ਮੱਦਦ ਮਿਲੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸੇ ਤਰ੍ਹਾਂ ਸ਼ੋਅ ਰੂਮਾਂ ਅਤੇ ਦੁਕਾਨਾਂ ਸਮੇਤ ਸਾਰੇ ਕਮਰਸ਼ੀਅਲ ਅਦਾਰਿਆਂ ਨੂੰ ਅਗਲੇ 6 ਮਹੀਨੇ ਲਈ ਪ੍ਰਾਪਰਟੀ ਟੈਕਸ ਅਦਾ ਕਰਨ ਤੋਂ ਛੋਟ ਦਿੱਤੀ ਜਾਣੀ ਚਾਹੀਦੀ ਹੈ। ਇਸ ਨਾਲ ਕੁੱਝ ਹੱਦ ਤਕ ਇਹਨਾਂ ਅਦਾਰਿਆਂ ਦੇ ਘਾਟਿਆਂ ਦੀ ਭਰਪਾਈ ਹੋ ਜਾਵੇਗੀ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਸਾਰੇ ਕਮਰਚਾਰੀਆਂ ਉੱਤੇ ਲਾਇਆ ਪੇਸ਼ਾਵਰ ਟੈਕਸ ਵੀ ਹਟਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ  ਤਾਲਾਬੰਦੀ ਕਰਕੇ ਸਾਰੇ ਸਮਾਜ ਨੂੰ ਆਰਥਿਕ ਤੌਰ ਤੇ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਹਨਾਂ ਨੇ ਸਰਕਾਰ ਨੂੰ ਉਹਨਾਂ  ਸਾਰੇ ਕਰਮਚਾਰੀਆਂ ਨੂੰ ਅਗਲੇ ਤਿੰਨ ਮਹੀਨਿਆਂ ਲਈ ਪੂਰੀ ਤਨਖਾਹ ਦਿੱਤੇ ਜਾਣ ਦੀ ਵਕਾਲਤ ਕੀਤੀ, ਜਿਹਨਾਂ ਨੂੰ ਸਿਰਫ ਮੁੱਢਲੀ ਤਨਖਾਹ ਦਿੱਤੀ ਜਾ ਰਹੀ ਹੈ। ਸਰਦਾਰ ਬਾਦਲ ਨੇ ਸਾਰੇ ਠੇਕੇ ਉਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਵੀ ਆਖਿਆ ਤਾਂ ਕਿ ਉਹ ਇਹਨਾਂ ਔਖੇ ਸਮਿਆਂ ਵਿਚ ਆਪਣੇ ਪਰਿਵਾਰਾਂ ਦਾ ਬੋਝ ਚੁੱਕ ਸਕਣ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ, ਪੇਂਡੂ ਅਤੇ ਸ਼ਹਿਰੀ ਲੋਕਾਂ ਨੂੰ ਰਾਹਤ ਦੇਣ ਸੰਬੰਧੀ ਉਹਨਾਂ ਵੱਲੋਂ ਸੁਝਾਏ ਪ੍ਰਸਤਾਵਾਂ ਉੱਤੇ ਗੰਭੀਰਤਾ ਨਾਲ ਵਿਚਾਰ ਕਰਨ। ਉਹਨਾਂ ਕਿਹਾ ਕਿ ਇਹਨਾਂ ਪ੍ਰਸਤਾਵਾਂ ਵਿਚ ਛੇ ਮਹੀਨਿਆਂ ਲਈ ਸਹਿਕਾਰੀ ਬੈਂਕਾਂ ਦੀਆਂ ਸਾਰੀਆਂ ਕਰਜ਼ੇ ਦੀਆਂ ਕਿਸ਼ਤਾਂ ਦੀ ਉਗਰਾਹੀ ਬੰਦ ਕਰਨਾ, ਇਹਨਾਂ ਕਰਜ਼ਿਆਂ ਦਾ ਵਿਆਜ ਨਾ ਵਸੂਲਣਾ, ਖੇਤ ਮਜ਼ਦੂਰਾਂ ਅਤੇ ਸ਼ਹਿਰੀ ਦਿਹਾੜੀਦਾਰਾਂ ਲਈ ਕ੍ਰਮਵਾਰ ਦੋ ਹਜ਼ਾਰ ਰੁਪਏ ਅਤੇ ਤਿੰਨ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਿੱਧਾ ਉਹਨਾਂ ਦੇ ਖਾਤਿਆਂ ਵਿਚ ਪਾਉਣਾ ਸ਼ਾਮਿਲ ਹੈ। -PTCNews


Top News view more...

Latest News view more...