Sat, Apr 27, 2024
Whatsapp

ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday

Written by  Shanker Badra -- July 25th 2020 02:22 PM
ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday

ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday

ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday: ਚੰਡੀਗੜ੍ਹ : ਕੇਂਦਰੀ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪ੍ਰਮੁੱਖ ਹਸਤੀਆਂ ਵੱਲੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ। [caption id="attachment_420284" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਪਤੀ ਸ. ਸੁਖਬੀਰ ਸਿੰਘ ਬਾਦਲ ਨੇ ਟਵਿੱਟਰ 'ਤੇ ਇੱਕ ਯਾਦਗਾਰੀ ਤਸਵੀਰ ਸਾਂਝੀ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਜੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਤਸਵੀਰ ਵਿੱਚ ਸ. ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਜੀ ਇਕੱਠੇ ਖੜੇ ਦਿਖਾਈ ਦੇ ਰਹੇ ਹਨ। [caption id="attachment_420286" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday[/caption] ਇਸ ਦੇ ਇਲਾਵਾ ਬੀਬੀ ਹਰਸਿਮਰਤ ਕੌਰ ਬਾਦਲ ਦੇ ਜਨਮ ਦਿਨ ਮੌਕੇ ਸਮੁੱਚਾ ਅਕਾਲੀ ਦਲ ਤੇ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਅਕਾਲੀ ਵਰਕਰਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਵਜੋਂ ਬੀਬੀ ਹਰਸਿਮਰਤ ਕੌਰ ਬਾਦਲ ਜੀ ਦੀ ਵਧੀਆ ਕਾਰਗੁਜ਼ਾਰੀ ਕਾਰਨ ਉਨ੍ਹਾਂ ਦਾ ਕੱਦ ਕੇਂਦਰੀ ਰਾਜਨੀਤੀ ਵਿੱਚ ਬਹੁਤ ਵੱਡਾ ਹੋ ਚੁੱਕਾ ਹੈ। [caption id="attachment_420283" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਯਾਦਗਾਰੀ ਤਸਵੀਰ ਸਾਂਝੀ ਕਰਕੇ ਆਪਣੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਕਿਹਾ happy birthday[/caption] ਬੀਬੀ ਹਰਸਿਮਰਤ ਕੌਰ ਬਾਦਲ ਪਿਛਲੇ ਸਾਲ 2019 ਵਿੱਚ ਲੋਕ ਸਭਾ ਸੀਟ ਬਠਿੰਡਾ ਤੋਂ ਲਗਾਤਾਰ ਤੀਜੀ ਵਾਰ ਸਾਂਸਦ ਚੁਣੇ ਗਏ ਸਨ ਅਤੇ ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਦਾ ਜਨਮ 25 ਜੁਲਾਈ 1966 ਨੂੰ ਮਜੀਠਾ ਪਰਿਵਾਰ 'ਚ ਦਿੱਲੀ ਵਿਖੇ ਹੋਇਆ ਸੀ। ਉਨ੍ਹਾਂ ਦਾ ਵਿਆਹ 21 ਨਵੰਬਰ 1991 ਨੂੰ ਸ. ਸੁਖਬੀਰ ਸਿੰਘ ਬਾਦਲ ਨਾਲ ਹੋਇਆ ਸੀ। ਬੀਬੀ ਹਰਸਿਮਰਤ ਕੌਰ ਬਾਦਲ ਬਠਿੰਡਾ ਜ਼ਿਲ੍ਹੇ ਤੋਂ ਸੰਸਦ ਮੈਂਬਰ ਅਤੇ ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਮੰਤਰੀ ਹਨ। ਉਨ੍ਹਾਂ ਦੇ ਪਤੀ ਸ. ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉੱਪ ਮੁੱਖ ਮੰਤਰੀ ਰਹੇ ਹਨ ਅਤੇ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ। -PTCNews


Top News view more...

Latest News view more...