ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

By Shanker Badra - August 09, 2021 1:08 pm

ਮੋਹਾਲੀ : ਮੋਹਾਲੀ ਦੇ ਸੈਕਟਰ -71 ਵਿੱਚ ਸ਼ਨੀਵਾਰ ਨੂੰ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ (Vicky Midukhera) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿੱਕੀ ਮਿੰਡੂਖੇੜਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਆਉਣ 'ਤੇ ਦੋਸ਼ੀ ਨਹੀਂ ਬਖਸ਼ਾਂਗੇ। ਸੁਖਬੀਰ ਸਿੰਘ ਬਾਦਲ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਚੁੱਕਣ ਵਾਲੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੱਸਣ ਕਿ ਜੇਲ੍ਹਾਂ ਦੇ ਵਿੱਚ ਕੀ ਹੋ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਓਧਰ ਇਸ ਕਤਲ ਮਾਮਲੇ 'ਚ ਪੁਲਿਸ ਨੇ ਇਕ ਸ਼ੂਟਰ ਦੀ ਸ਼ਨਾਖ਼ਤ ਕਰ ਲਈ ਹੈ। ਸੂਤਰਾਂ ਮੁਤਾਬਕ ਇਸ ਸ਼ੂਟਆਊਟ ਵਿਚ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਗੈਂਗਸਟਰ ਵਿਨੇ ਦਿਓੜਾ ਹੈ ,ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ। ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ।

ਸੁਖਬੀਰ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੇ ਲੀਡਰ ਵਿੱਕੀ ਮਿੰਡੂਖੇੜਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੂਤਰਾਂ ਮੁਤਾਬਕ ਵਿਨੇ ਦਿਓੜਾ ਕੋਟਕਪੁਰਾ ਦਾ ਰਹਿਣ ਵਾਲਾ ਹੈ,ਜਿਸਨੂੰ ਫੜਨ ਲਈ ਪੁਲਿਸ ਨੇ ਕੋਟਕਪੁਰਾ ਵਿਚ ਵੀ ਛਾਪੇਮਾਰੀ ਕੀਤੀ ਹੈ ਤੇ ਮੁਹਾਲੀ ਵਿਚ ਕਈ ਫਲੈਟਾਂ ਵਿਚ ਵੀ ਛਾਪੇਮਾਰੀ ਕੀਤੀ ਹੈ। ਦੱਸ ਦੇਈਏ ਕਿ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਸੀ।

-PTCNews

adv-img
adv-img