Sat, Apr 20, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ

Written by  Shanker Badra -- December 14th 2019 05:26 PM -- Updated: December 14th 2019 05:32 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੱਜ ਹੋਏ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਰਬਸੰਮਤੀ ਨਾਲ ਮੁੜ ਪਾਰਟੀ ਪ੍ਰਧਾਨ ਚੁਣਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਦੁਪਹਿਰ ਬਾਅਦ ਇੱਕ ਵਜੇ ਅਰਦਾਸ ਉਪਰੰਤ ਆਰੰਭ ਹੋਏ ਇਜਲਾਸ ਮੌਕੇ ਸੀਨੀਅਰ ਪਾਰਟੀ ਆਗੂ ਜਥੇਦਾਰ ਤੋਤਾ ਸਿੰਘ ਨੇ ਸੁਖਬੀਰ ਬਾਦਲ ਦਾ ਨਾਮ ਪਾਰਟੀ ਪ੍ਰਧਾਨ ਵਜੋਂ ਪੇਸ਼ ਕੀਤਾ , ਜਿਸ ਦੀ ਤਈਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਜਗਮੀਤ ਬਰਾੜ ਵਲੋਂ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਗਏ ਹਨ। [caption id="attachment_369326" align="aligncenter" width="300"]Sukhbir Singh Badal Shiromani Akali Dal president After Delegate Session Addressing ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ[/caption] ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਸਭ ਤੋਂ ਪਹਿਲਾਂ ਮੈਂ ਸਮੁੱਚੇ ਵਰਕਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ,ਜਿਨ੍ਹਾਂ ਨੇ ਮੈਨੂੰ ਤੀਜੀ ਵਾਰ ਪ੍ਰਧਾਨ ਬਣਨ ਦਾ ਮੌਕਾ ਦਿੱਤਾ ਹੈ। ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਭਾਵੇਂ ਮੇਰੀ ਜਾਨ ਚਲੀ ਜਾਵੇਂ ਪਰ ਮੈਂ ਪਿੱਛੇ ਨਹੀਂ ਹਟਾਂਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਡਾ ਯੋਗਦਾਨ ਪੰਜਾਬੀਆਂ ਦਾ ਹੈ ਅਤੇ ਆਜ਼ਾਦੀ ਦੇ ਬਾਅਦ ਵੀ ਸਾਰੀਆਂ ਜੰਗਾਂ ਦਾ ਪੰਜਾਬੀਆਂ ਨੇ ਸਾਹਮਣਾ ਕੀਤਾ ਹੈ। [caption id="attachment_369322" align="aligncenter" width="300"]Sukhbir Singh Badal Shiromani Akali Dal president After Delegate Session Addressing ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ[/caption] ਉਨ੍ਹਾਂ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਾਲਾਂ ਦੇ ਇਤਿਹਾਸ ਦਾ ਜ਼ਿਕਰ ਕਰੀਏ ਤਾਂ ਕਿਸਾਨਾਂ ,ਗਰੀਬਾਂ ਦੀ ਲੜਾਈ ਸ਼੍ਰੋਮਣੀ ਅਕਾਲੀ ਦਲ ਨੇ ਲੜੀ ਹੈ ,ਜਿਸ ਕਰਕੇ ਸਭ ਤੋਂ ਪਹਿਲਾਂ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਦੇਵੀ ਲਾਲ ਚੋਧਰੀ ਦਾ ਨਾਂਅ ਆਉਂਦਾ ਹੈ ਅਤੇ ਸ. ਪ੍ਰਕਾਸ਼ ਸਿੰਘ ਬਾਦਲ ਐਮਰਜੈਂਸੀ ਵੇਲੇ ਸਭ ਤੋਂ ਪਹਿਲਾਂ ਜੇਲ੍ਹ 'ਚ ਗਏ ਸਨ। ਜਦੋਂ ਕਾਂਗਰਸ ਨੇ ਪਾਣੀ ਖੋਹਿਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਕਪੂਰੀ 'ਚ ਮੋਰਚਾ ਲਾ ਕੇ ਰੋਕਿਆ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਲੱਗਦਾ ਐਨੀਆਂ ਕੁਰਬਾਨੀਆਂ ਵਾਲੀ ਪਾਰਟੀ ਕਿਤੇ ਵੀ ਨਹੀਂ ਮਿਲੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ। ਜੇਕਰ ਦੁਨੀਆਂ ਭਰ ਵਿੱਚ ਕਿਤੇ ਵੀ ਸਿੱਖਾਂ ਨੂੰ ਪ੍ਰੇਸ਼ਾਨੀ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਸ਼੍ਰੋਮਣੀ ਅਕਲੀ ਦਲ ਲੜਾਈ ਲੜਦੀ ਹੈ। [caption id="attachment_369323" align="aligncenter" width="300"]Sukhbir Singh Badal Shiromani Akali Dal president After Delegate Session Addressing ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ[/caption] ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਤਰੱਕੀ ਤਾਂ ਹੀ ਕਰੇਗਾ ਜੇਕਰ ਸੂਬਿਆਂ ਨੂੰ ਵੱਧ ਅਧਿਕਾਰ ਮਿਲਣ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵੀ ਕੰਮ ਕਰਨਾ ਹੈ ਤਾਂ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਜਿਸ ਕਰਕੇ ਸਾਰੀਆਂ ਪਾਰਟੀਆਂ ਇਹੀ ਮੰਗ ਕਰਦੀਆਂ ਹਨ। ਜਦੋਂ ਵੀ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਸਾਰੇ ਧਰਮਾਂ ਦੇ ਸ਼ੁਭ ਦਿਹਾੜੇ ਪ੍ਰਕਾਸ਼ ਸਿੰਘ ਬਾਦਲ ਖ਼ੁਦ ਮਨਾਉਂਦੇ ਸੀ ਅਤੇ ਸਾਰੇ ਧਰਮਾਂ ਦੇ ਧਾਰਮਿਕ ਸਥਾਨ ਵੀ ਪ੍ਰਕਾਸ਼ ਸਿੰਘ ਬਾਦਲ ਨੇ ਆਪ ਬਣਵਾਏ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਇਕੱਲੇ ਸਿੱਖਾਂ ਦੀ ਗੱਲ ਨਹੀਂ ਕੀਤੀ ਸਗੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ 22 ਸਾਲ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਰਿਹਾ ਹੈ ਅਤੇ ਉਨ੍ਹਾਂ 'ਚੋ 19 ਸਾਲ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ। [caption id="attachment_369325" align="aligncenter" width="300"]Sukhbir Singh Badal Shiromani Akali Dal president After Delegate Session Addressing ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ[/caption] ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ਼ ਹੋਇਆ ਹੈ ਅਤੇ ਏਅਰਪੋਰਟ ,ਸੜਕਾਂ ਅਤੇ ਬਾਬਾ ਬੰਦਾ ਬਹਾਦਰ ਦੀ ਯਾਦਗਾਰ ਅਤੇ ਵੱਡਾ -ਛੋਟਾ ਘੱਲੂਘਾਰਾ ਘਲੂਗਾਹਾਰਾ ਬਣਾਇਆ ਗਿਆ ਹੈ। ਜਦੋਂ ਕਾਂਗਰਸ ਨੇ ਇਨ੍ਹਾਂ ਨੂੰ ਚਿੱਟਾ ਹਾਥੀ ਕਿਹਾ ਤਾਂ ਬਹੁਤ ਦੁੱਖ ਹੋਇਆ ਹੈ। ਜੇਕਰ ਪੰਜਾਬ 'ਚ ਕਿਸਾਨਾਂ ਨੂੰ ਮੁਫ਼ਤ ਬਿਜਲੀ , ਗਰੀਬਾਂ ਨੂੰ ਆਟਾ -ਦਾਲ , ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਤੇ ਹੋਰ ਸਹੂਲਤਾਂ ਮਿਲੀਆਂ ਹਨ ਤਾਂ ਉਹ ਪ੍ਰਕਾਸ਼ ਸਿੰਘ ਬਾਦਲ ਦੇ ਰਾਜ 'ਚ ਮਿਲੀਆਂ ਹਨ ਅਤੇ ਉਨ੍ਹਾਂ ਨੇ ਇੱਕ ਵਾਰ ਵੀ ਨਹੀਂ ਕਿਹਾ ਸੀ ਕਿ ਖ਼ਜ਼ਾਨਾ ਖ਼ਾਲੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ 'ਚ ਕੋਈ ਵੀ ਕੰਮ ਨਹੀਂ ਕੀਤਾ ਅਤੇ ਕੈਪਟਨ ਝੂਠੀਆਂ ਸਹੁੰਆਂ ਖਾ ਕੇ ਮੁਕਰ ਗਿਆ ਹੈ। [caption id="attachment_369324" align="aligncenter" width="300"]Sukhbir Singh Badal Shiromani Akali Dal president After Delegate Session Addressing ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਪੰਜਾਬ ਦਾ ਬਹੁਪੱਖੀ ਵਿਕਾਸ ਹੋਇਆ : ਸੁਖਬੀਰ ਬਾਦਲ[/caption] ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ , ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ , ਡਾ. ਦਲਜੀਤ ਸਿੰਘ ਚੀਮਾ , ਜਥੇਦਾਰ ਤੋਤਾ ਸਿੰਘ , ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ,ਜਗਮੀਤ ਬਰਾੜ ,ਸੁਰਜੀਤ ਸਿੰਘ ਰੱਖੜਾ, ਪ੍ਰਕਾਸ਼ ਚੰਦ ਗਰਗ, ਰਜਿੰਦਰ ਸਿੰਘ ਮਹਿਤਾ, ਸਿਕੰਦਰ ਸਿੰਘ ਮਲੂਕਾ , ਮਨਜਿੰਦਰ ਸਿਰਸਾ , ਮਹੇਸ਼ਇੰਦਰ ਸਿੰਘ ਗਰੇਵਾਲ, ਬੀਬੀ ਜਗੀਰ ਕੌਰ,ਹਰਮੇਲ ਸਿੰਘ ਟੌਹੜਾ, ਜਨਮੇਜਾ ਸਿੰਘ ਸੇਖੋਂ, ਵਿਰਸਾ ਸਿੰਘ ਵਲਟੋਹਾ, ਹੀਰਾ ਸਿੰਘ ਗਾਬੜੀਆ ,ਗੁਲਜ਼ਾਰ ਸਿੰਘ ਰਣੀਕੇ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ। -PTCNews


Top News view more...

Latest News view more...