Mon, Apr 29, 2024
Whatsapp

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਦੀ ਸੁਖਬੀਰ ਬਾਦਲ ਵੱਲੋਂ ਜ਼ੋਰਦਾਰ ਨਿਖੇਧੀ

Written by  Shanker Badra -- January 03rd 2020 08:24 PM -- Updated: January 03rd 2020 08:29 PM
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਦੀ ਸੁਖਬੀਰ ਬਾਦਲ ਵੱਲੋਂ ਜ਼ੋਰਦਾਰ ਨਿਖੇਧੀ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਦੀ ਸੁਖਬੀਰ ਬਾਦਲ ਵੱਲੋਂ ਜ਼ੋਰਦਾਰ ਨਿਖੇਧੀ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਭੀੜ ਵੱਲੋਂ ਕੀਤੇ ਹਮਲੇ ਦੀ ਸੁਖਬੀਰ ਬਾਦਲ ਵੱਲੋਂ ਜ਼ੋਰਦਾਰ ਨਿਖੇਧੀ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਹੰਮਦ ਹਸਨ ਨਾਂ ਦੇ ਵਿਅਕਤੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਕਿਸਤਾਨ ਵਿਚ ਸਿੱਖਾਂ ਨੂੰ ਧਮਕੀਆਂ ਦੇਣ ਦੇ ਸਾਰੇ ਯਤਨਾਂ ਦਾ ਪੁਰਜ਼ੋਰ ਵਿਰੋਧ ਕਰੇਗਾ। ਉਨ੍ਹਾਂ ਨੇ ਕਿਹਾ ਕਿ ਇਸ ਹੈਰਾਨ ਕਰ ਦੇਣ ਵਾਲੀ ਘਟਨਾ ਤੇ ਸਿੱਖ ਭਾਈਚਾਰੇ ਨੂੰ ਧਮਕੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਿਸਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਗ੍ਰੰਥੀ ਦੀ ਲੜਕੀ ਜਗਜੀਤ ਕੌਰ ਨੂੰ ਅਗਵਾ ਕੀਤੀ ਸੀ, ਉਸ ਨੇ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹਮਲੇ ਲਈ ਭੀੜ ਦੀ ਅਗਵਾਈ ਕੀਤੀ ਤੇ ਇਸ ਭੀੜ ਨੇ ਗੇਟ ਤੋੜ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਉਹਨਾਂ ਦੱਸਿਆ ਕਿ ਹਮਲੇ ਤੋਂ ਪਹਿਲਾਂ ਹਸਨ ਨੇ ਇਕ ਭੀੜ ਨੂੰ ਸੰਬੋਧਨ ਕੀਤਾ ਤੇ ਐਲਾਨ ਕੀਤਾ ਕਿ ਉਹ ਇਕ ਵੀ ਸਿੱਖ ਨੂੰ ਸ੍ਰੀ ਨਨਕਾਣਾ ਸਾਹਿਬ ਵਿਚ ਨਹੀਂ ਰਹਿਣ ਦੇਵੇਗਾ ਤੇ ਇਸ ਪਵਿੱਤਰ ਸ਼ਹਿਰ ਦਾ ਨਾਂ ਬਦਲ ਕੇ ਗੁਲਾਮ ਅਲੀ ਮੁਸਤਫਾ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਅਤੇ ਮੁਹੰਮਦ ਹਸਨ ਵਰਗੇ ਗੁੰਡਿਆਂ ਖਿਲਾਫ ਸਖਤ ਕਾਰਵਾਈ ਕਰਨ ਜੋ ਕਿ ਸ਼ਰੇਆਮ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਪਾਕਿਸਤਾਨ 'ਚ ਵਸਦੇ ਸਿੱਖਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਸੰਭਵ ਮਦਦ ਕੀਤੀ ਜਾਵੇਗੀ। -PTCNews


Top News view more...

Latest News view more...