ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਵੱਲੋਂ ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਦੀ ਕੀਤੀ ਸਖ਼ਤ ਨਿੰਦਾ,ਭਲਕੇ ਹੋਵੇਗੀ ਕੌਰ ਕਮੇਟੀ ਦੀ ਮੀਟਿੰਗ

By Jagroop Kaur -- January 26, 2021 11:16 pm -- Updated:January 26, 2021 11:16 pm

ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਦਿੱਲੀ 'ਚ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਸ਼ਿਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ।ਉਹਨਾਂ ਕਿਹਾ ਹੈ ਕਿ ਦਿੱਲੀ ਤੋਂ ਅੱਜ ਜਿਹੜੇ ਦ੍ਰਿਸ਼ ਦੇਖਣ ਨੂੰ ਮਿਲੇ ਹਨ, ਉਹ ਹੈਰਾਨ ਕਰ ਦੇਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਇਸ ਦੇ ਨਾਲ ਹੀ ਜੋ ਅੱਜ ਲਾਲ ਕਿਲੇ 'ਚ ਹਿੰਸਕ ਘਟਨਾ ਨੂੰ ਲੈਕੇ ਉਹਨਾਂ ਨਿਖੇਧੀ ਕੀਤੀ।

ਸੁਖਬੀਰ ਸਿੰਘ ਬਾਦਲ ਵੱਲੋਂ ਕਿਹਾ ਗਿਆ ਕਿ"ਦਿੱਲੀ ਵਿੱਚ ਅੱਜ ਹੋਈਆਂ ਹਿੰਸਕ ਕਾਰਵਾਈਆਂ ਦੀ ਸ਼੍ਰੋਮਣੀ ਅਕਾਲੀ ਦਲ ਨਿਖੇਧੀ ਕਰਦਾ ਹੈ। ਸਾਡੀ ਪਾਰਟੀ ਸਦਾ ਸ਼ਾਂਤੀ ਦੇ ਪੱਖ 'ਚ ਖੜ੍ਹੀ ਹੈ ਤੇ ਲੋਕਤੰਤਰੀ ਕਦਰਾਂ ਕੀਮਤਾਂ ਦੀ ਪੈਰਵੀ ਵਿੱਚ ਵਿਸ਼ਵਾਸ ਰੱਖਦੀ ਹੈ, ਅਤੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਅਮਨ ਤੇ ਸ਼ਾਂਤੀ ਬਣਾਏ ਰੱਖਣ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਕੱਲ੍ਹ ਬੈਠਕ ਰੱਖੀ ਗਈ ਹੈ ਜਿਸ 'ਚ ਅੱਜ ਵਾਪਰੀਆਂ ਘਟਨਾਵਾਂ ਤੋਂ ਪੈਦਾ ਹੋ ਰਹੇ ਹਾਲਾਤਾਂ ਤੇ ਸਥਿਤੀ ਬਾਰੇ ਡੂੰਘੇ ਵਿਚਾਰ-ਵਟਾਂਦਰੇ ਕੀਤੇ ਜਾਣਗੇ"

ਹੋਰ ਖ਼ਬਰ :ਕਿਸਾਨਾਂ ਤੇ ਪੁਲਿਸ ਵਿਚਾਲੇ ਹਿੰਸਾ ਤੋਂ ਬਾਅਦ ਪ੍ਰਸ਼ਾਸਨ ਨੇ ਵਧਾਈ ਸੁਰੱਖਿਆ

Farmers Tractor Parade : Police fired tear gas shells at farmers at Ghazipur border

ਪੜ੍ਹੋ ਹੋਰ ਖ਼ਬਰਾਂ : ਹੁਣ ਦਿੱਲੀ ਦੇ ਕੁੱਝ ਇਲਾਕਿਆਂ ‘ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ 

ਜ਼ਿਕਰਯੋਗ ਹੈ ਕਿ ਅੱਜ ਟਰੈਕਟਰ ਪਰੇਡ ਵਿਚ ਜੋ ਵੀ ਹਿੰਸਾ ਹੋਈ ਉਸ 'ਤੇ ਬੋਲਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਆਪਣਾ ਪ੍ਰਤਿਕਰਨ ਦਿੱਤਾ ਅਤੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ। ਉਹਨਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

  • Share