Advertisment

ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਇੰਸਟੀਚਿਊਟ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

author-image
ਜਸਮੀਤ ਸਿੰਘ
Updated On
New Update
ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਇੰਸਟੀਚਿਊਟ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
Advertisment
ਚੰਡੀਗੜ੍ਹ, 24 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਕੈਂਸਰ ਖਿਲਾਫ ਲੜਾਈ ਵਿਚ ਸਸਤਾ ਤੇ ਮਿਆਰੀ ਇਲਾਜ ਪ੍ਰਦਾਨ ਕਰਨ ਵਾਸਤੇ ਮਾਝਾ ਤੇ ਦੋਆਬਾ ਖੇਤਰ ਵਿਚ ਇੰਸਟੀਚਿਊਟ ਦੇ ਸਬ ਸੈਂਟਰ ਖੋਲ੍ਹੇ ਜਾਣ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ 300 ਬੈਡਾਂ ਦਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੁਹਾਲੀ ਜੋ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਟਾਟਾ ਮੈਮੋਰੀਅਲ ਸੈਂਟਰ ਯਾਨੀ ਟੀ.ਐਮ.ਸੀ ਦਾ 2012 ਵਿਚ ਦੌਰਾ ਕਰਨ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ, ਅੱਜ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਟੀ.ਐਮ.ਸੀ ਬੋਰਡ ਵੱਲੋਂ ਮੁੰਬਈ ਤੋਂ ਬਾਹਰ ਪ੍ਰਵਾਨਤ ਕੀਤਾ ਗਿਆ ਇਹ ਪਹਿਲਾ ਅਜਿਹਾ ਇੰਸਟੀਚਿਊਟ ਹੈ ਜਿਸ ਲਈ 2013 ਵਿਚ ਕੰਮ ਸ਼ੁਰੂ ਹੋ ਗਿਆ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਇੰਸਟੀਚਿਊਟ ਵਾਸਤੇ 50 ਏਕੜ ਥਾਂ ਦਿੱਤੀ ਸੀ ਤੇ ਇਹ ਇੰਸਟੀਚਿਊਟ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਸਹੂਲਤ ਦੇਣ ਲਈ ਸ਼ੁਰੂ ਕੀਤੇ ਮੈਡੀਸਿਟੀ ਪ੍ਰਾਜੈਕਟ ਦਾ ਹਿੱਸਾ ਹੈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਕੈਂਸਰ ਖਿਲਾਫ ਲੜਾਈ ਵਿਚ ਮਿਆਰੀ ਇਲਾਜ ਸਸਤੇ ਭਾਅ ਹੋ ਸਕੇਗਾ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ਵਿਚ ਕੈਂਸਰ ਦੇ ਇਲਾਜ ਨੂੰ ਵਿਆਪਕ ਕਰਨ ਲਈ ਜਲੰਧਰ ਤੇ ਅੰਮ੍ਰਿਤਸਰ ਵਿਚ ਇੰਸਟੀਚਿਊਟ ਦੇ ਦੋ ਸਬ ਸੈਂਟਰ ਖੋਲ੍ਹੇ ਜਾਣ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਫਿਰੋਜ਼ਪੁਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਹਤ ਖੇਤਰ ਨੂੰ ਤਰਜੀਹ ਦਿੱਤੀ ਸੀ। ਉਹਨਾਂ ਕਿਹਾ ਕਿ ਸੰਗਰੂਰ ਵਿਖੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਦਾ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿਖੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਸਿਟੀ ਤੋਂ ਮਾਨਤਾ ਪ੍ਰਾਪਤ ਐਡਵਾਂਸਡ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੀਤੀ ਸੀ। ਇਸੇ ਤਰੀਕੇ ਪੀ.ਆਈ.ਐਮ.ਐਸ ਜਲੰਧਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੀ ਸਥਾਪਨਾ ਵੀ ਇਸੇ ਸਰਕਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਜਲੰਧਰ ਅਤੇ ਅੰਮ੍ਰਿਤਸਰ ਵਿਚ ਕੈਂਸਰ ਦੇ ਇਲਾਜ ਲਈ ਦੋ ਸਬ ਸੈਂਟਰ ਬਣਾਉਣ ਨਾਲ ਇਸ ਮਾਰੂ ਰੋਗ ਖਿਲਾਫ ਲੜਾਈ ਵਿਚ ਹੋਰ ਮਦਦ ਮਿਲੇਗੀ। publive-image -PTC News-
shiromani-akali-dal sukhbir-singh-badal punjabi-news president narendra-modi mohali prime-minister ptc-news homi-bhabha-cancer-hospital
Advertisment

Stay updated with the latest news headlines.

Follow us:
Advertisment