Thu, Apr 25, 2024
Whatsapp

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਦੇਵੇਗਾ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

Written by  Shanker Badra -- January 29th 2020 05:01 PM -- Updated: January 30th 2020 05:36 PM
ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਦੇਵੇਗਾ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਦੇਵੇਗਾ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਦੇਵੇਗਾ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਦੇ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਸਨ। ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਹੋਈ ਹੈ। ਇਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਕੋਲੋਂਸਮਰਥਨ ਦੀ ਮੰਗ ਕੀਤੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਬਾਅਦ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ 46 ਮੈਂਬਰ ਹਾਜ਼ਿਰ ਸਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਦਿੱਲੀ 'ਚਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਜੇ.ਪੀ. ਨੱਡਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ -ਭਾਜਪਾ ਦਾ ਗੱਠਜੋੜ ਸਭ ਤੋਂ ਪੁਰਾਣਾ ਹੈ ਅਤੇ ਹਮੇਸ਼ਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ -ਭਾਜਪਾ ਦਾ ਰਿਸ਼ਤਾ ਕੋਈ ਰਾਜਨੀਤਿਕ ਰਿਸ਼ਤਾ ਨਹੀਂ ਹੈ, ਇਹ ਦੇਸ਼ ਅਤੇ ਪੰਜਾਬ ਦੇ ਹਿੱਤ ਵਿੱਚ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਸੱਤਾ ਵਿਚ ਆਏ ਹਨ ਤਾਂ ਸਿੱਖ ਭਾਈਚਾਰੇ ਦੇ ਸਾਰੇ ਲੋਕ ਸਾਡੇ ਨਾਲ ਹਨ ਅਤੇ ਸਿੱਖਾਂ ਦੇ ਸਾਰੇ ਮੁੱਦਿਆਂ ਦਾ ਹੱਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਮੂਹ ਸਿੱਖ ਸੰਗਤ ਨੂੰ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦੇ ਹਾਂ। -PTCNews


Top News view more...

Latest News view more...