Fri, Apr 19, 2024
Whatsapp

ਸੁਖਬੀਰ ਸਿੰਘ ਬਾਦਲ ਨੇ ਦਿੱਤਾ ਹਰਮੰਦਰ ਕੌਰ ਬਾਦਲ ਦੀ ਅਰਥੀ ਨੂੰ ਮੋਢਾ (ਤਸਵੀਰਾਂ)

Written by  Jashan A -- March 19th 2020 04:27 PM -- Updated: March 19th 2020 04:36 PM
ਸੁਖਬੀਰ ਸਿੰਘ ਬਾਦਲ ਨੇ ਦਿੱਤਾ ਹਰਮੰਦਰ ਕੌਰ ਬਾਦਲ ਦੀ ਅਰਥੀ ਨੂੰ ਮੋਢਾ (ਤਸਵੀਰਾਂ)

ਸੁਖਬੀਰ ਸਿੰਘ ਬਾਦਲ ਨੇ ਦਿੱਤਾ ਹਰਮੰਦਰ ਕੌਰ ਬਾਦਲ ਦੀ ਅਰਥੀ ਨੂੰ ਮੋਢਾ (ਤਸਵੀਰਾਂ)

ਬਾਦਲ: ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਖੇ ਦੇਹਾਂਤ ਹੋ ਗਿਆ ਸੀ। ਜਿਸ ਦੌਰਾਨ ਅੱਜ ਉਹਨਾਂ ਨੂੰ ਪਿੰਡ ਬਾਦਲ ਵਿਖੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪਿੰਡ ਬਾਦਲ ਵਿਖੇ ਗ੍ਰਹਿ ਤੋਂ ਚੱਲਣ ਸਮੇਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਤਾ ਹਰਮੰਦਰ ਕੌਰ ਦੀ ਅਰਥੀ ਨੂੰ ਮੋਢਾ ਦਿੱਤਾ। ਹੋਰ ਪੜ੍ਹੋ: ਸੰਗਰੂਰ: ਕਾਂਗਰਸ ਦੀ ਨੀਤੀ ਕਰਕੇ ਸੂਬੇ ਦਾ ਪਾਣੀ ਗਿਆ ਬਾਹਰ: ਪ੍ਰਕਾਸ਼ ਸਿੰਘ ਬਾਦਲ ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਕੇ ਸਬੰਧੀਆਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਜਾਣਕਾਰੀ ਅਨੁਸਾਰ ਮਾਤਾ ਹਰਮੰਦਰ ਕੌਰ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ। ਕੱਲ੍ਹ ਦੇਰ ਸ਼ਾਮ ਨੂੰ ਉਨ੍ਹਾਂ ਨੂੰ ਪਿੰਡ ਬਾਦਲ ਵਿਖੇ ਰਿਹਾਇਸ਼ ‘ਤੇ ਲਿਆਂਦਾ ਗਿਆ ਸੀ। ਜਿੱਥੇ ਉਨ੍ਹਾਂ ਅੱਜ ਸਵੇਰੇ ਅੰਤਿਮ ਸਾਹ ਲਿਆ ਹੈ। -PTC News


  • Tags

Top News view more...

Latest News view more...