ਕੇਂਦਰੀ ਬਜਟ ਕਿਸਾਨ ਵਿਰੋਧੀ, ਗਰੀਬ ਵਿਰੋਧੀ ਤੇ ਆਮ ਆਦਮੀ ਵਿਰੋਧੀ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 2021 ਦਾ ਕੇਂਦਰੀ ਬਜਟ ਕਿਸਾਨ ਵਿਰੋਧੀ, ਗਰੀਬ ਵਿਰੋਧੀ ਤੇ ਆਮ ਆਦਮੀ ਵਿਰੋਧੀ ਹੈ ਤੇ ਇਸਦਾ ਸਾਰਾ ਜ਼ੋਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੌਮੀ ਜਾਇਦਾਦ ਇਸਦੇ ਕਾਰਪੋਰੇਟ ਮਿੱਤਰਾਂ ਨੂੰ ਵੇਚਣ ’ਤੇ ਦਿੱਤਾ ਗਿਆ ਹੈ। ਕੇਂਦਰੀ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਟ ਵਿਚ ਤਿੰਨ ਖੇਤੀ ਕਾਨੂੰਨਾਂ ਦਾ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਕਰ ਰਹੇ ਪੰਜਾਬੀਆਂ ਨੂੰ ਸਜ਼ਾ ਦਿੱਤੀ ਗਈ ਹੈ ਕਿਉਂਕਿ ਇਸ ਵਿਚ ਸੂਬੇ ਵਾਸਤੇ ਕੁਝ ਵੀ ਨਹੀਂ ਰੱਖਿਆ ਗਿਆ।
Nirmala Sitharaman presented Union Budget 2021-22, PM Narendra Modi said that Budget presented amid unprecedented circumstances.After Nirmala Sitharaman presented Union Budget 2021-22, PM Narendra Modi said that Budget presented amid unprecedented circumstances." width="594" height="309" />
ਪੜ੍ਹੋ ਹੋਰ ਖ਼ਬਰਾਂ : Budget 2021 : ਵਿੱਤ ਮੰਤਰੀ ਨਿਰਮਲਾ ਸੀਤਰਾਮਨ ਅੱਜ ਪੇਸ਼ ਕਰਨਗੇ ਸਾਲ 2021 ਦਾ ਪਹਿਲਾ ਬਜਟ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਜ਼ਰੂਰਤ ਕਿਸਾਨਾਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੇ ਖਾਤੇ ਵਿਚ ਸਿੱਧੇ ਪਾਏ ਜਾ ਰਹੇ ਪੈਸੇ ਦੀ ਰਾਸ਼ੀ ਵਧਾਉਣ ਦੀ ਸੀ ਤਾਂ ਉਸ ਵੇਲੇ ਐਨ ਡੀ ਏ ਸਰਕਾਰ ਦਾ ਸਾਰਾ ਧਿਆਨ ਜਨਤਕ ਖੇਤਰ ਦੇ ਅਦਾਰਿਆਂ ਦੇ ਵਿਨਿਵੇਸ਼ ’ਤੇ ਲੱਗਾ ਹੈ। ਉਹਨਾਂ ਕਿਹਾ ਕਿ ਇਸ ਨਾਲ ਪੂੰਜੀਵਾਦ ਨੂੰ ਹੋਰ ਹੁਲਾਰਾ ਮਿਲੇਗਾ ਕਿਉਂਕਿ ਕਾਰਪੋਰੇਟ ਖਿਡਾਰੀ ਸਸਤੀਆਂ ਦਰਾਂ ’ਤੇ ਜਨਤਕ ਖੇਤਰ ਦੇ ਇਹ ਅਦਾਰੇ ਖਰੀਦ ਲੈਣਗੇ।
Sukhbir Singh Badal said Union budget 2021 was anti-farmer, anti-poor and anti-common man. " />
ਪੜ੍ਹੋ ਹੋਰ ਖ਼ਬਰਾਂ :ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੂਜੀ ਵਾਰ ਬਣੇ ਪਿਤਾ, ਘਰ ਹੋਇਆ ਪੁੱਤਰ ਦਾ ਜਨਮ
ਸੁਖਬੀਰ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਕੁਝ ਰਾਜਾਂ ਜਿਥੇ ਚੋਣਾਂ ਹੋਣ ਵਾਲੀਆਂ ਹਨ, ਨੂੰ ਧਿਆਨ ਵਿਚ ਰੱਖਦਿਆਂ ਚੋਣ ਬਜਟ ਪੇਸ਼ ਕਰਨ ਤੋਂ ਟਾਲਾ ਵੱਟਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਇਕਪਾਸੜ ਵਿਕਾਸ ਦਾ ਮੁੱਢ ਬਝੇਗਾ ਜੋ ਕੌਮੀ ਹਿੱਤਾ ਵਿਚ ਨਹੀਂ ਹੈ।