Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ ਕਿ ਉਹ ਸੰਸਦ ਵਿਚ ਪਾਸ ਖੇਤੀਬਾੜੀ ਜਿਣਸ ਮੰਡੀਕਰਣ ਬਿੱਲਾਂ ਨੂੰ ਪ੍ਰਵਾਨਗੀ ਨਾ ਦੇਣ। ਰਾਸ਼ਟਰਪਤੀ ਨੂੰ ਕੀਤੀ ਭਾਵੁਕ ਅਪੀਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘਬਾਦਲ ਨੇ ਕਿਹਾ ਕਿ ਮੈਂ ਆਪ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਪਹਿਲਾਂ ਹੀ ਮੁਸ਼ਕਿਲਾਂ ਵਿਚ ਘਿਰੇ ਤੇ ਔਖ ਕੱਟ ਰਹੇ ਕਿਸਾਨਾਂ, ਖੇਤ ਮਜ਼ਦੂਰਾਂ, ਮੰਡੀ ਮਜ਼ਦੂਰਾਂ ਤੇ ਦਲਿਤਾਂ ਨਾਲ ਇਸ ਲੋੜ ਦੇ ਸਮੇਂ ਵਿਚ ਖੜ੍ਹੇ ਹੋਵੋ। ਉਹਨਾਂ ਦੀ ਲੁੱਟ ਖਸੁੱਟ ਹੋ ਰਹੀ ਹੈ ਤੇ ਉਹ ਦੇਸ਼ ਵਿਚ ਸਰਵਉਚ ਅਥਾਰਟੀ ਵਜੋਂ ਆਪਵੱਲ ਵੇਖ ਰਹੇ ਹਨ ਕਿ ਤੁਸੀਂ ਹਦਾਇਤਾਂ ਜਾਰੀ ਕਰੋਗੇ ਅਤੇ ਉਹਨਾਂ ਦੇ ਬਚਾਅ ਵਾਸਤੇ ਨਿਤਰੋਗੇ, ਇਹਨਾਂ ਬਿੱਲਾਂ 'ਤੇ ਹਸਤਾਖ਼ਰ ਨਾ ਕਰ ਕੇ ਇਹਨਾਂ ਨੂੰ ਐਕਟ ਵਿਚ ਬਦਲਣ ਤੋਂ ਰੋਕ ਦੇਵੋਗੇ। ਉਹਨਾਂ ਕਿਹਾ ਕਿ ਜੇਕਰ ਅਸੀਂ ਅਸਫਲ ਹੋ ਗਏ ਤਾਂ ਫਿਰ ਗਰੀਬ ਤੇ ਮੁਸੀਬਤਾਂ ਵਿਚ ਘਿਰਿਆ ਵਰਗ ਤੇ ਉਹਨਾਂ ਦੀਆਂ ਭਵਿੱਖੀ ਪੀੜੀਆਂ ਕਦੇ ਵੀ ਸਾਨੂੰ ਮੁਆਫ ਨਹੀਂ ਕਰਨਗੀਆਂ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਸ੍ਰੀ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਬਿੱਲਾਂ ਨੂੰ ਮੁੜ ਵਿਚਾਰ ਲਈ ਸੰਸਦ ਵਿਚ ਵਾਪਸ ਭੇਜਣ ਤਾਂ ਕਿ ਸਰਕਾਰ ਵੱਲੋਂ ਅੜਬਪੁਣੇ ਵਿਚ ਕਾਹਲੀ ਨਾਂਲ ਲਏ ਗਏ ਫੈਸਲੇ ਸਾਡੇ ਦੇਸ਼ ਦੇ ਮਨ 'ਤੇ ਸਥਾਈ ਧੱਬੇ ਨਾ ਲਾਉਣ ਤੇਨਾ ਹੀ ਕਿਸਾਨਾਂ, ਖੇਤ ਤੇ ਮੰਡੀ ਮਜ਼ਦੂਰਾਂ ਦੇ ਚਿਰ ਕਾਲੀ ਹਿੱਤਾਂ 'ਤੇ ਕੋਈ ਡੂੰਘਾ ਫੱਟ ਲੱਗੇ। ਰਾਜ ਸਭਾ ਵੱਲੋਂ ਇਹ ਬਿੱਲ ਪਾਸ ਕੀਤੇ ਜਾਣ ਨਾਲ ਹੁਣ ਇਹ ਹਸਤਾਖ਼ਰਾਂ ਵਾਸਤੇ ਰਾਸ਼ਟਰਪਤੀ ਕੋਲ ਜਾਣਗੇ ਤੇ ਇਸ ਮਗਰੋਂ ਹੀ ਇਹ ਬਿੱਲ ਐਕਟ ਬਣ ਸਕਣਗੇ।
Advertisment
publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ   ਸ੍ਰੀ ਬਾਦਲ ਨੇ ਕਿਹਾ ਕਿ ਇਸ ਲਈ ਹਾਲੇ ਵੀ ਸਮਾਂ ਹੈ ਕਿ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਇਸ ਨਾਲ ਸਾਡੇ ਕੁੱਲ ਕੌਮੀ ਹਿੱਤਾਂ ਨੂੰ ਪੁੱਜਣ ਵਾਲੇ ਨੁਕਸਾਨ ਦੇ ਖ਼ਤਰੇ ਦੀ ਸਮੀਖਿਆ ਕੀਤੀ ਜਾਵੇ ਖਾਸ ਤੌਰ 'ਤੇ ਉਦੋਂ ਜਦੋਂ ਸਾਡੇ ਦੇਸ਼ ਦੇ ਅਰਥਚਾਰੇ ਨੂੰ ਸਮਾਜਿਕ ਸਥਿਰਤਾ, ਸ਼ਾਂਤੀ ਤੇ ਸਦਭਾਵਨਾ ਦੀ ਜ਼ਰੂਰਤ ਹੈ ਤਾਂ ਜੋ ਉਹ ਕੋਰੋਨਾ ਮਹਾਮਾਰੀ ਤੋਂ ਬਾਅਦ ਦੇ ਕਾਲ ਵਿਚ ਮੁੜ ਉਭਰ ਸਕੇ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਨੂੰ ਖੇਤੀਬਾੜੀ ਬਿੱਲਾਂ 'ਤੇ ਹਸਤਾਖ਼ਰ ਨਾ ਕਰਨ ਦੀ ਅਪੀਲ ਸ੍ਰੀ ਬਾਦਲ ਨੇ ਕਿਹਾ ਕਿ  ਸੰਸਥਾਪਕਾਂ ਨੇ ਸੰਵਿਧਾਨ ਵਿਚ ਇਹ ਵਿਵਸਥਾ ਕੀਤੀ ਹੈ ਕਿ ਰਾਸ਼ਟਰਪਤੀ ਉਸ ਕੋਲ ਭੇਜੇ ਗਏ ਕਿਸੇ ਵੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰਨ ਤੋਂ ਬਾਅਦ ਇਸ ਵਿਚ ਦਖਲ ਦੇ ਸਕਦਾ ਹੈ। ਸਰਕਾਰ ਦੇ ਫੈਸਲੇ ਬਾਰੇ ਕੌਮੀ ਸਹਿਮਤੀ ਨਾ ਹੋਣ 'ਤੇ ਰਾਸ਼ਟਰਪਤੀ ਸੰਸਦ ਨੂੰ ਫੈਸਲੇ 'ਤੇ ਮੁੜ ਵਿਚਾਰ ਕਰਨ ਤੇ ਇਸਦੀ ਸਮੀਖਿਆ ਕਰਨ ਲਈ ਵੀ ਆਖ ਸਕਦਾ ਹੈ। ਕਦੇ ਵੀ ਭਾਰਤ ਦੇ ਰਾਸ਼ਟਰਪਤੀ ਵੱਲੋਂ ਆਪਣੇ ਅਖ਼ਤਿਆਰ ਵਰਤਣ ਦੇ ਇਸ ਤਰੀਕੇ ਦੇ ਆਪਾਤਕਾਲ ਦੇ ਹਾਲਾਤ ਨਹੀਂ ਬਣੇ ਜਿੰਨੇ ਅੱਜ ਬਣੇ ਹੋਏ ਹਨ ਕਿਉਂਕਿ ਮੌਜੂਦਾ ਕਾਨੂੰਨ ਦੇਸ਼ ਦੀ 80 ਫੀਸਦੀ ਆਬਾਦੀ 'ਤੇ ਸਿੱਧੇ ਅਤੇ 20 ਫੀਸਦੀ ਦੇ ਭਵਿੱਖ 'ਤੇ ਅਸਿੱਧੇ ਤੌਰ 'ਤੇ ਸਵਾਲੀਆ ਨਿਸ਼ਾਨਾ ਲਗਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਰਾਸ਼ਟਰਪਤੀ ਵੱਲੋਂ ਆਪਣੀ ਸਿਆਣਪ ਵਰਤਣ ਤੇ ਸੰਸਦ ਦੇ ਦੋਵਾਂ ਸਦਨਾਂ ਨੂੰ ਬਿੱਲਾਂ 'ਤੇ ਮੁੜ ਵਿਚਾਰ ਕਰਨ ਲਈ ਆਖਣ ਦਾ ਸਹੀ ਸਮਾਂ ਹੈ। ਅਜਿਹਾ ਕਰਨਾ ਦੇਸ਼ ਦੇ ਹਿੱਤ ਵਿਚ ਵੀ ਹੈ। educare ਸ੍ਰੀ  ਬਾਦਲ ਨੇ ਕਿਹਾ ਕਿ ਜੋ ਕੁਝ ਵੀ ਅੱਜ ਸੰਸਦ ਵਿਚ ਹੋਇਆ, ਉਸਦਾ ਉਹਨਾਂ ਨੂੰ ਬੇਹੱਦ ਦੁੱਖ ਹੈ। ਲੋਕਤੰਤਰ ਸਿਰਫ ਬਹੁਮਤ ਨਾਲ ਅਤਿਆਚਾਰ ਕਰਨਾ ਨਹੀਂ ਹੈ ਬਲਕਿ ਇਹ ਸਲਾਹ ਮਸ਼ਵਰਾ ਕਰਨਾ, ਰਾਜ਼ੀਨਾਮੇ ਕਰਨਾ ਅਤੇ ਸਹਿਮਤੀ ਬਣਾਉਣਾ ਹੈ। ਅੱਜ ਦੀ ਕਾਰਵਾਈ ਦੌਰਾਨ ਲੋਕਤੰਤਰ ਦੀਆਂ ਇਹ ਤਿੰਨੇ ਕਦਰਾਂ ਕੀਮਤਾਂ ਅਣਡਿੱਠ ਕੀਤੀਆਂ ਗਈਆਂ ਹਨ। ਇਹ ਗਲਤੀ ਸਿਰਫ ਰਾਸ਼ਟਰਪਤੀ ਦੇ ਦਖਲ ਨਾਲ ਹੀ ਠੀਕ ਕੀਤੀ ਜਾ ਸਕਦੀ ਹੈ। -PTCNews-
latest-news punjab-news sukhbir-singh-badal ram-nath-kovind news-in-punjabi
Advertisment

Stay updated with the latest news headlines.

Follow us:
Advertisment