Sat, Apr 27, 2024
Whatsapp

ਸੁਖਬੀਰ ਸਿੰਘ ਬਾਦਲ ਵੱਲੋਂ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਦੁਆਰਾ ਐਲਾਨੇ ਰਾਹਤ ਪੈਕਜ ਦਾ ਸਵਾਗਤ

Written by  Shanker Badra -- March 26th 2020 05:52 PM
ਸੁਖਬੀਰ ਸਿੰਘ ਬਾਦਲ ਵੱਲੋਂ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਦੁਆਰਾ ਐਲਾਨੇ ਰਾਹਤ ਪੈਕਜ ਦਾ ਸਵਾਗਤ

ਸੁਖਬੀਰ ਸਿੰਘ ਬਾਦਲ ਵੱਲੋਂ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਦੁਆਰਾ ਐਲਾਨੇ ਰਾਹਤ ਪੈਕਜ ਦਾ ਸਵਾਗਤ

ਸੁਖਬੀਰ ਸਿੰਘ ਬਾਦਲ ਵੱਲੋਂ ਮੋਦੀ ਦੀ ਅਗਵਾਈ ਵਾਲੀ NDA ਸਰਕਾਰ ਦੁਆਰਾ ਐਲਾਨੇ ਰਾਹਤ ਪੈਕਜ ਦਾ ਸਵਾਗਤ:ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵਲੋਂ ਐਲਾਨੇ 1.75 ਲੱਖ ਕਰੋੜ ਰੁਪਏ ਦੇ ਰਾਹਤ ਪੈਕਜ ਦਾ ਜ਼ੋਰਦਾਰ ਸਵਾਗਤ ਕਰਦਿਆਂ ਇਸ ਨੂੰ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਅਤੇ ਪਹਿਲਾ ਪ੍ਰਭਾਵਸ਼ਾਲੀ ਉਪਰਾਲਾ ਕਰਾਰ ਦਿੱਤਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦੇ ਉਪਰਾਲਿਆਂ ਦਾ ਸਵਾਗਤ ਕਰਦੇ ਹਾਂ। ਸਾਨੂੰ ਯਕੀਨ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ, ਖੇਤ ਮਜ਼ਦੂਰਾਂ, ਹੋਰ ਹੇਠਲੇ ਤਬਕੇ ਦੇ ਲੋਕਾਂ ਲਈ ਅਜਿਹੇ ਹੋਰ ਕਦਮਾਂ ਦਾ ਐਲਾਨ ਕਰਨਗੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਪ੍ਰਸਾਸ਼ਨ ਪ੍ਰਧਾਨ ਮੰਤਰੀ ਵਰਗੀ ਸੰਵੇਦਨਸ਼ੀਲਤਾ ਅਤੇ ਫੁਰਤੀ ਵਿਖਾਉਂਦੇ ਹੋਏ ਇਹ ਰਾਹਤ ਨੂੰ ਜਲਦੀ ਲੋੜਵੰਦਾਂ ਤੀਕ ਪੁੱਜਦੀ ਕਰੇਗਾ। ਸਰਦਾਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਯਕੀਨੀ ਬਣਾਉਣ ਲਈ ਅਪੀਲ ਕੀਤੀ ਕਿ ਉਹਨਾਂ ਦੀ ਸਰਕਾਰ ਜਾਂ ਪ੍ਰਸਾਸ਼ਨ ਸਿਆਸੀ ਆਧਾਰ ਉੱਤੇ ਕਿਸੇ ਵੀ ਪੰਜਾਬੀ ਨਾਲ ਵਿਤਕਰਾ ਕਰਨ ਦੀ ਕੋਸ਼ਿਸ਼ ਨਾ ਕਰੇ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਮੁੱਖ ਮੰਤਰੀ ਆਪਣੇ ਸਾਥੀਆਂ ਨੂੰ ਜਨਤਕ ਤੌਰ ਤੇ ਇਹ ਗੱਲ ਕਹਿਣਗੇ ਕਿ ਉਹ ਭਾਰਤ ਸਰਕਾਰ ਦੁਆਰਾ ਦਿੱਤੀ ਇਸ ਮਨੁੱਖੀ ਰਾਹਤ ਨੂੰ ਵੰਡਣ ਸਮੇਂ ਕਿਸੇ ਕਿਸਮ ਦੀ ਸਿਆਸਤ ਨਾ ਕਰਨ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਇਸ ਮੁਸ਼ਕਿਲ ਦੀ ਘੜੀ ਵਿਚ ਪੰਜਾਬੀਆਂ ਦੀ ਮਦਦ ਲਈ ਬਰਾਬਰ ਦੀ ਰਾਹਤ ਦਾ ਐਲਾਨ ਕਰਨ ਲਈ ਵੀ ਆਖਿਆ। ਉਹਨਾਂ ਕਿਹਾ ਕਿ ਸਭ ਤੋਂ ਅੱਗੇ ਹੋ ਕੇ ਲੜਾਈ ਲੜ ਰਹੇ ਬਹਾਦਰ ਮੈਡੀਕਲ ਕਰਮੀਆਂ ਦੀ ਮਦਦ ਲਈ ਕੀਤੇ ਐਲਾਨੇ ਨੇ ਉਹਨਾਂ ਦੇ ਮਨ ਨੂੰ ਛੂਹ ਲਿਆ ਹੈ। ਉਹਨਾਂ ਕਿਹਾ ਕਿ ਇਹ ਦੇਸ਼ ਡਾਕਟਰਾਂ ਅਤੇ ਨਰਸਾਂ ਦਾ ਸ਼ੁਕਰਗੁਜ਼ਾਰ ਹੈ। ਉਹਨਾਂ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਲਈ ਰਾਹਤ ਵਿਚ ਵੱਡਾ ਵਾਧਾ ਕਰਨ, ਕਿਉਂਕਿ ਕਣਕ ਦੀ ਵਾਢੀ ਰੁਕ ਗਈ ਹੈ ਅਤੇ ਸਰਕਾਰ ਦੀ ਮੱਦਦ ਤੋਂ ਬਿਨਾਂ ਕਿਸਾਨਾਂ ਲਈ ਦੋ ਡੰਗ ਦੀ ਰੋਟੀ ਦਾ ਪ੍ਰਬੰਧ ਕਰਨਾ ਵੀ ਮੁਸ਼ਕਿਲ ਹੋ ਜਾਵੇਗਾ। -PTCNews


Top News view more...

Latest News view more...