Fri, May 3, 2024
Whatsapp

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਆਇਆ ਸਾਹਮਣੇ

Written by  Jasmeet Singh -- March 01st 2022 04:50 PM
ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਆਇਆ ਸਾਹਮਣੇ

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ ਆਇਆ ਸਾਹਮਣੇ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਟਿਆਲਾ ਜੇਲ੍ਹ 'ਚ ਬੰਦ ਮੁੱਖ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਸਨ। ਇਸ ਦਰਮਿਆਨ ਵੱਡੀ ਤਾਦਾਦ ਵਿੱਚ ਅਕਾਲੀ ਵਰਕਰਜ਼ ਪਟਿਆਲਾ ਜੇਲ੍ਹ ਦੇ ਬਾਹਰ ਮਜੂਦ ਰਹੇ। ਇਹ ਵੀ ਪੜ੍ਹੋ: ਯੂਕਰੇਨ ਤੋਂ ਐਮਬੀਬੀਐਸ ਦੀ ਵਿਦਿਆਰਥਣ ਸਹੀ-ਸਲਾਮਤ ਘਰ ਪੁੱਜੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਰਮੀਆਂ ਨਾਲ ਗੱਲ ਬਾਤ ਕਰਦਿਆਂ ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਮਜੀਠੀਆ ਨੂੰ ਚੰਨੀ ਸਰਕਾਰ ਵੱਲੋਂ ਜੂਠੇ ਕੇਸ ਵਿੱਚ ਫਸਾਇਆ ਗਿਆ ਹੈ। ਇਸ ਦਰਮਿਆਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸ਼ਾਇਦ ਪਹਿਲੀ ਵਾਰ ਹੈ ਜਦੋਂ ਡੀਜੀਪੀ ਨੇ ਇਹ ਹੁਕਮ ਜਾਰੀ ਕੀਤੀ ਹੋਣ ਕਿ ਕਿਹੜੀ ਦਫ਼ਾ ਲਾਉਣੀ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਕਿਸੇ ਜ਼ਿਲ੍ਹੇ 'ਚ ਨਹੀਂ ਦਰਜ ਹੋਇਆ ਸਗੋਂ ਉਸ ਡੀਜੀਪੀ ਦੇ ਅਧੀਨ ਦਰਜ ਕੀਤਾ ਗਿਆ ਜਿਸਨੂੰ ਯੂਪੀਐੱਸਸੀ ਨੇ ਬਾਹਰ ਕੱਦ ਕੇ ਮਾਰਿਆ ਅਤੇ ਇਸੀ ਦੇ ਨਾਲ ਸੁਪਰੀਮ ਕੋਰਟ ਨੇ ਵੀ ਬਾਹਰ ਦਾ ਰਾਹ ਵਿਖਾਇਆ ਤੇ ਹਾਈ ਕੋਰਟ ਨੇ ਕਿਹਾ ਕਿ ਇਹ ਸਭ ਤੋਂ ਨਿਕੰਮਾ ਬੰਦਾ ਹੈ। ਉਨ੍ਹਾਂ ਕਿਹਾ ਜੂਠ ਜੂਠ ਹੀ ਹੁੰਦਾ ਹੈ ਅਤੇ ਸਾਰੀ ਪਾਰਟੀ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਖੜੀ ਹੈ। ਇਸ ਦੌਰਾਨ ਉਨ੍ਹਾਂ ਅਕਾਲੀ ਵਰਕਰਜ਼ ਨੂੰ ਬਿਕਰਮ ਸਿੰਘ ਮਜੀਠੀਆ ਨਾਲ ਨਾ ਮਿਲਣ ਦੇਣ ਦੇ ਮੁੱਦੇ 'ਤੇ ਵੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਯੂਕਰੇਨ ਸੰਕਟ ਦੇ ਵਿਚਕਾਰ ਚਾਹੀਦਾ ਹੈ ਕਿ ਸੂਬਾ ਸਰਕਾਰ ਆਪਣੇ ਨੁਮਾਇੰਦਿਆਂ ਨੂੰ ਯੁੱਧ ਪ੍ਰਭਾਵਿਤ ਦੇਸ਼ ਵਿੱਚ ਭੇਜੇ ਤਾਂ ਜੋ ਉਥੇ ਫਸੇ ਪੰਜਾਬੀ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀ ਉਥੇ ਜਾਣ ਤੇ ਸੂਬੇ ਦੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਰੂਸ ਨਾਲ ਆਪਣੇ ਚੰਗੇ ਰਿਸ਼ਤਿਆਂ ਦਾ ਫਾਇਦਾ ਚੁਕਦਿਆਂ ਤੇਜ਼ੀ ਨਾਲ ਭਾਰਤੀ ਵਿਦਿਆਰਥੀਆਂ ਨੂੰ ਉਥੋਂ ਬਾਹਰ ਕੱਢਣਾ ਚਾਹੀਦਾ ਹੈ। ਇਸਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਕੀਤੀ ਤਬਦੀਲੀ 'ਤੇ ਵੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ 'ਤੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਸੂਬੇ ਦੇ ਬਣਦੇ ਹੱਕ ਵਾਪਿਸ ਲੈਣਗੇ। ਇਹ ਵੀ ਪੜ੍ਹੋ: ਖਾਰਕਿਵ ਵਿੱਚ ਗੋਲੀਬਾਰੀ ਦੌਰਾਨ ਇੱਕ ਭਾਰਤੀ ਵਿਦਿਆਰਥੀ ਦੀ ਮੌਤ ਇਸ ਦਰਮਿਆਨ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ 80 ਤੋਂ ਵੱਧ ਸੀਟਾਂ 'ਤੇ ਜਿੱਤ ਹਾਸਿਲ ਕਰੇਗਾ। ਅੰਤ 'ਚ ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅਤੇ ਪਾਰਟੀ ਚੜ੍ਹਦੀਕਲਾ 'ਚ ਹੈ ਤੇ ਸਾਰੀ ਪਾਰਟੀ ਮਜੀਠੀਆ ਦੇ ਹੱਕ 'ਚ ਖੜੀ ਹੈ। -PTC News


Top News view more...

Latest News view more...