'ਸੁਖਬੀਰ @ 7': ਪੰਜਾਬ ਦੀ ਇੰਡਸਟਰੀ ਦੀ ਡਿਵੈਲਪਮੈਂਟ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ
ਇਸ ਸ਼ੋਅ ਵਿੱਚ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੀ ਇੰਡਸਟਰੀ ਨੂੰ ਡਿਵੈਲਪ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਦੇ ਬੱਚਿਆਂ ਲਈ ਬਹੁਤ ਸਾਰੀਆਂ ਨੌਕਰੀਆਂ ਪੈਦਾ ਹੋਣਗੀਆਂ।
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਆਉਣ ਉੱਤੇ ਇੰਡਸਟਰੀ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। ਇੰਡਸਟਰੀ ਨੂੰ ਬਿਜਲੀ ਦੀ ਸਪਲਾਈ ਅਤੇ ਹੋਰ ਕਈ ਬੇਸਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਹੈ ਪੰਜਾਬ ਵਿੱਚ ਹੋਰ ਇੰਡਸਟਰੀ ਲਗਾਉਣ ਲਈ ਉਤਸ਼ਾਹ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਇੰਡਸਟਰੀ ਦੀਆਂ ਲੋੜਾਂ ਉੱਤੇ ਖਾਸ ਧਿਆਨ ਦੇਣ ਲਈ ਵਿਸ਼ੇਸ਼ ਕਮੇਟੀ ਦਾ ਗੰਠਨ ਕੀਤਾ ਜਾਵੇਗਾ। ਉਨ੍ਹਾਂ ਨੇਕਿਹਾ ਹੈ ਕਿ ਪੰਜਾਬ ਨੂੰ ਆਈਟੀ ਹੱਬ ਬਣਾਉਣ ਲਈ ਵਿਸ਼ੇਸ਼ ਪੈਕੇਜ ਦਿੱਤੇ ਜਾਣਗੇ। ਉਨ੍ਹਾਂ ਨੇ ਇਸ ਗੱਲ ਉੱਤੇ ਜ਼ੋਰ ਦੇ ਕੇ ਕਿਹਾ ਹੈ ਕਿ ਆਈਟੀ ਸੈਕਟਰ ਵੱਧਣ ਨਾਲ ਨੌਕਰੀਆਂ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੂੰ ਵਿਕਾਸ ਵੱਲ ਤੋਰਨ ਲਈ ਇੰਡਸਟਰੀ ਦੀ ਡਿਵੈਲਪਮੈਂਟ ਕਰਨੀ ਬਹੁਤ ਜ਼ਰੂਰੀ ਹੈ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਆਈਟੀ ਸੈਕਟਰ ਆਉਣ ਨਾਲ ਪਿੰਡਾਂ ਵਿੱਚ ਵਾਈਫਾਈ ਨੂੰ ਹੋਰ ਬੇਹਤਰ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਤਕਨਾਲੋਜੀ ਨੂੰ ਹੋਰ ਵਧੀਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਸ਼ੋਅ ਵਿੱਚ ਪੰਜਾਬ ਦੀ ਜਨਤਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਅਸੀਂ ਲੁਧਿਆਣਾ ਵਾਂਗ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇੰਡਸਟਰੀ ਪੈਦਾ ਕਰਾਂਗੇ।
ਇਹ ਵੀ ਪੜ੍ਹੋ:UP Election 2022: BJP ਵੱਲੋਂ ਮੈਨੀਫੈਸਟੋ ਜਾਰੀ, ਕਿਸਾਨਾਂ ਨੂੰ ਮੁਫਤ ਬਿਜਲੀ ਸਮੇਤ ਕੀਤੇ ਇਹ ਵਾਅਦੇ
-PTC News