ਸੁਖਬੀਰ ਸਿੰਘ ਬਾਦਲ ਨੇ ਬੇਰੁਜ਼ਗਾਰ ਅਧਿਆਪਕਾਂ ਉੱਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ‘ਚ ਕੀਤੀ ਨਿੰਦਾ

ਸੰਗਰੂਰ: ਘਰ-ਘਰ ਰੁਜ਼ਗਾਰ ਦੇ ਜੁਮਲੇ ਸਹਾਰੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਰੁਜ਼ਗਾਰ ਮੰਗਣ ਆਏ ਬੇਰੁਜ਼ਗਾਰ ਅਧਿਆਪਕਾਂ ਉੱਤੇ ਅੱਜ ਇੱਕ ਵਾਰ ਫੇਰ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦੇ ਨੇੜੇ ਵਾਈਪੀਐੱਸ ਚੌਕ ਪਟਿਆਲਾ ਵਿਖੇ ਲਾਠੀਚਾਰਜ ਕੀਤਾ ਗਿਆ। ਇਸ ਸਾਰੀ ਘਟਨਾ ਦੀ ਸ਼੍ਰੋਮਣੀ ਅਲਾਕੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਪੜੋ ਹੋਰ ਖਬਰਾਂ: ਮਾਸਕ ਪਾਉਣ ਨੂੰ ਲੈ ਕੇ ਵਿਵਾਦ ਤੋਂ ਬਾਅਦ ਹੋਈ ਗੋਲੀਬਾਰੀ, ਮਹਿਲਾ ਕੈਸ਼ੀਅਰ ਦੀ ਮੌਤ

ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਤੋਂ ਬਾਅਦ ਧੱਕੇਸ਼ਾਹੀ ਦਾ ਸ਼ਿਕਾਰ ਹੋਏ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਪ੍ਰਦਰਸ਼ਨ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਬੇਰੁਜ਼ਗਾਰ ਈ.ਟੀ.ਟੀ. ਟੀ.ਈ.ਟੀ. ਦੇ ਯੋਗ ਅਧਿਆਪਕਾਂ ਵਲੋਂ ਮੁੱਖ ਮੰਤਰੀ ਦੇ ਮੋਤੀ ਮਹਿਲ ਤੱਕ ਮਾਰਚ ਕਰਨ ਉੱਤੇ ਉਨ੍ਹਾਂ ਨੂੰ ਕੁੱਟਿਆ ਗਿਆ ਤੇ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਜੋ ਕਿ ਨਿੰਦਣਯੋਗ ਹੈ। ਹੱਕ ਮੰਗਦੀਆਂ ਕੁੜੀਆਂ ਨੂੰ ਵੀ ਛੱਲੀਆਂ ਵਾਂਗ ਕੁਟਿਆ ਗਿਆ ਤੇ ਗੁੱਤੋਂ ਫੜ ਕੇ ਘੜੀਸਿਆ ਗਿਆ

ਪੜੋ ਹੋਰ ਖਬਰਾਂ: ਅਮਰੀਕਾ ਨੇ 100 ਤੋਂ ਜ਼ਿਆਦਾ ਦੇਸ਼ਾਂ ਤੋਂ ਕੁੱਤੇ ਲਿਆਉਣ ਉੱਤੇ ਲਗਾਈ ਰੋਕ, ਵਧਿਆ ਬੀਮਾਰੀ ਦਾ ਖਤਰਾ

ਆਪਣੇ ਅਗਲੇ ਟਵੀਟ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਉੱਤੇ ਪੁਲਿਸ ਵਲੋਂ ਧੱਕੇਸ਼ਾਹੀ ਦਾ ਸ਼ਿਕਾਰ ਹੋਈਆਂ ਲੜਕੀਆਂ ਨੇ ਮੇਰੇ ਨਾਲ ਗੱਲ ਕੀਤੀ ਅਤੇ ਉਨ੍ਹਾਂ ਮੈਨੂੰ ਦੱਸਿਆ ਕਿ ਉਹ ਜਾਤੀਵਾਦੀ ਟਿੱਪਣੀਆਂ ਦਾ ਵੀ ਸ਼ਿਕਾਰ ਹੋਈਆਂ ਹਨ। ਕਾਂਗਰਸ ਸਰਕਾਰ ਨੇ ਨਾ ਸਿਰਫ ਆਪਣੇ ਘਰ-ਘਰ ਰੋਜ਼ਗਾਰ ਵਾਅਦੇ ਨੂੰ ਤੋੜਿਆ ਹੈ ਬਲਕਿ ਉਨ੍ਹਾਂ ਨੂੰ ਕੁੱਟ ਰਹੀ ਵੀ ਹੈ ਜੋ ਉਨ੍ਹਾਂ ਨੂੰ ਇਸ ਵਾਅਦੇ ਦੀ ਯਾਦ ਦਿਵਾਉਂਦੇ ਹਨ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਔਰਤਾਂ ਦੀ ਸਹਾਇਤਾ ਅਤੇ ਉਨ੍ਹਾਂ ਲਈ ਲੜਨ ਲਈ ਆਵੇਗਾ।

ਪੜੋ ਹੋਰ ਖਬਰਾਂ: ਪੰਜਾਬ ‘ਚ ਕੋਰੋਨਾ ਦੇ ਇੰਨੇ ਨਵੇਂ ਮਾਮਲੇ, 38 ਲੋਕਾਂ ਦੀ ਗਈ ਜਾਨ

-PTC News