Advertisment

CM ਚਰਨਜੀਤ ਚੰਨੀ ਦੀ ਹਾਜ਼ਰੀ 'ਚ ਉਪ ਮੁੱਖ ਮੰਤਰੀ ਵਜੋਂ ਸੁਖਜਿੰਦਰ ਰੰਧਾਵਾ ਨੇ ਸੰਭਾਲਿਆ ਅਹੁਦਾ

author-image
Riya Bawa
New Update
CM ਚਰਨਜੀਤ ਚੰਨੀ ਦੀ ਹਾਜ਼ਰੀ 'ਚ ਉਪ ਮੁੱਖ ਮੰਤਰੀ ਵਜੋਂ ਸੁਖਜਿੰਦਰ ਰੰਧਾਵਾ ਨੇ ਸੰਭਾਲਿਆ ਅਹੁਦਾ
Advertisment
publive-image
Advertisment
ਚੰਡੀਗੜ੍ਹ: ਪੰਜਾਬ ਦੇ ਨਵ-ਨਿਯੁਕਤ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫਤਰ (ਦੂਜੀ ਮੰਜ਼ਿਲ) ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਉਪਲੱਬਧ ਰਹੇਗੀ ਤੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਨੂੰ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਾਉਣ ਦਾ ਹਰ ਸੰਭਵ ਯਤਨ ਕੀਤਾ ਜਾਵੇਗਾ। publive-imageਰੰਧਾਵਾ ਨੇ ਆਪਣੇ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਹੀ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਲਗਨ ਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ ਜੋ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। publive-image ਇਸ ਮੌਕੇ ਹੋਰਨਾਂ ਤੋਂ ਇਲਾਵਾ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨਪ੍ਰੀਤ ਸਿੰਘ ਬਾਦਲ, ਸੰਗਤ ਸਿੰਘ ਗਿਲਜੀਆਂ, ਦਰਸ਼ਨ ਸਿੰਘ ਬਰਾੜ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ, ਪ੍ਰੀਤਮ ਸਿੰਘ ਕੋਟਭਾਈ, ਪਰਮਿੰਦਰ ਸਿੰਘ ਪਿੰਕੀ, ਕੁਲਦੀਪ ਸਿੰਘ ਵੈਦ, ਨਵਤੇਜ ਸਿੰਘ ਚੀਮਾ, ਦਵਿੰਦਰ ਸਿੰਘ ਘੁਬਾਇਆ, ਮਦਨ ਲਾਲ ਜਲਾਲਪੁਰ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ (ਸਾਰੇ ਵਿਧਾਇਕ) ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਉਦੈਵੀਰ ਸਿੰਘ ਰੰਧਾਵਾ ਤੇ ਬੱਬੀ ਅਬੁਲ ਖੁਰਾਣਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ (ਅੰਮ੍ਰਿਤਸਰ ਦਿਹਾਤੀ) ਭਗਵੰਤ ਸਿੰਘ ਸੱਚਰ ਤੇ ਉਨ੍ਹਾਂ ਦੇ ਸਮਰਥਕ ਤੇ ਸ਼ੁਭਚਿੰਤਕ ਸ਼ਾਮਲ ਹੋਏ। publive-image -PTC News-
sukhjinder-randhawa charanjit-singh-channi government-of-punjab punjab-deputy-cm
Advertisment

Stay updated with the latest news headlines.

Follow us:
Advertisment