Tue, Mar 24, 2026
Whatsapp

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਸਵੇਰੇ ਪੰਜਾਬ ਪੁਲਿਸ ਦੇ ਹੈਡਕੁਆਰਟਰ 'ਤੇ ਮਾਰਿਆ ਛਾਪਾ

Reported by:  PTC News Desk  Edited by:  Shanker Badra -- October 01st 2021 09:48 AM
ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਸਵੇਰੇ ਪੰਜਾਬ ਪੁਲਿਸ ਦੇ ਹੈਡਕੁਆਰਟਰ 'ਤੇ ਮਾਰਿਆ ਛਾਪਾ

ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਸਵੇਰੇ ਪੰਜਾਬ ਪੁਲਿਸ ਦੇ ਹੈਡਕੁਆਰਟਰ 'ਤੇ ਮਾਰਿਆ ਛਾਪਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ,ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਸੈਕਟਰ -9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿਖੇ ਅਚਨਚੇਤੀ ਚੈਕਿੰਗ ਲਈ ਪਹੁੰਚੇ ਹਨ। [caption id="attachment_538299" align="aligncenter" width="300"] ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਸਵੇਰੇ ਪੰਜਾਬ ਪੁਲਿਸ ਦੇ ਹੈਡਕੁਆਰਟਰ 'ਤੇ ਮਾਰਿਆ ਛਾਪਾ[/caption] ਇਸ ਦੌਰਾਨ ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ। [caption id="attachment_538297" align="aligncenter" width="300"] ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਅੱਜ ਸਵੇਰੇ ਪੰਜਾਬ ਪੁਲਿਸ ਦੇ ਹੈਡਕੁਆਰਟਰ 'ਤੇ ਮਾਰਿਆ ਛਾਪਾ[/caption] ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ ਹੈ। -PTCNews


Top News view more...

Latest News view more...

PTC NETWORK
PTC NETWORK