Advertisment

ਈਡੀ ਦੇ ਵੱਡੇ ਐਕਸ਼ਨ ਮਗਰੋਂ ਮੁੱਖ ਮੰਤਰੀ ਚੰਨੀ ਨਾਲ ਡਟੇ ਸੁਖਜਿੰਦਰ ਸਿੰਘ ਰੰਧਾਵਾ

author-image
Pardeep Singh
Updated On
New Update
ਈਡੀ ਦੇ ਵੱਡੇ ਐਕਸ਼ਨ ਮਗਰੋਂ ਮੁੱਖ ਮੰਤਰੀ ਚੰਨੀ ਨਾਲ ਡਟੇ ਸੁਖਜਿੰਦਰ ਸਿੰਘ ਰੰਧਾਵਾ
Advertisment
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਉੱਤੇ ਈਡੀ ਦੀ ਵੱਡੀ ਕਾਰਵਾਈ ਤੋਂ ਬਾਅਦ ਮਗਰੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਡਟ ਕੇ ਖੜ੍ਹ ਗਏ ਹਨ। ਰੰਧਾਵਾ ਨੇ ਕਿਹਾ ਹੈ ਕਿ ਈਡੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਰਾਜਨੀਤੀ ਬਦਲਾਖੋਰੀ ਹੈ।
Advertisment
publive-image ਈਡੀ ਦੀ ਕਾਰਵਾਈ ਬਾਰੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਹ ਛਾਪੇਮਾਰੀ ਭਾਜਪਾ ਦੇ ਇਸ਼ਾਰੇ 'ਤੇ ਚੋਣਾਂ ਕਰਕੇ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਕੋਈ ਨਵਾਂ ਨਹੀਂ ਕਰ ਰਹੀ। ਦੇਸ਼ ਦੇ ਜਿਸ ਵੀ ਸੂਬੇ ਵਿੱਚ ਭਾਜਪਾ ਸੱਤਾ ਵਿੱਚ ਨਹੀਂ ਉੱਥੇ ਹੀ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣਾ।publive-image ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਛਾਪੇਮਾਰੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਚੋਣਾਂ ਵਿੱਚ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਉਤੇ ਕੀਤੀ ਜਾਵੇ। ਉਨ੍ਹਾਂ ਨੇ ਸਵਾਲ ਖੜ੍ਹੇ ਕਰਦੇ ਕਿਹਾ ਹੈ ਕਿ ਕੈਪਟਨ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ।publive-image ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਐਲਾਨ ਹਾਈਕਮਾਂਡ ਨੇ ਕੀਤਾ ਸੀ ਪਰ ਇਸ ਵਿੱਚ ਵੋਟਿੰਗ ਅਹਿਮ ਨਹੀਂ ਸੀ। ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੀ ਫੇਰੀ 'ਤੇ ਆ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ publive-image -PTC News-
latest-news punjab-cm punjabi-news enforcement-directorate sukhjinder-singh-randhawa bhupinder-singh-honey-arrested
Advertisment

Stay updated with the latest news headlines.

Follow us:
Advertisment