Sat, Apr 20, 2024
Whatsapp

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼

Written by  Shanker Badra -- November 11th 2021 11:33 AM -- Updated: November 11th 2021 11:44 AM
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕਆਊਟ ਕੀਤਾ ਗਿਆ ਹੈ। ਇਸ ਦੌਰਾਨ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਫੈਸਲੇ ਵਿਰੁੱਧ ਮਤਾ ਪੇਸ਼ ਕੀਤਾ ਹੈ। [caption id="attachment_547730" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼[/caption] ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਰ ਇਹ ਫੈਸਲਾ ਵਾਪਸ ਨਾ ਲਿਆ ਗਿਆ ਤਾਂ ਅਸੀਂ ਹਾਈ ਕੋਰਟ ਅਤੇ ਜੇ ਲੋੜ ਪਈ ਤਾਂ ਸੁਪਰੀਮ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ. ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। [caption id="attachment_547726" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼[/caption] ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਰੰਧਾਵਾ ਜੇਲ੍ਹ ਮੰਤਰੀ ਸਨ ਤਾਂ ਉਨ੍ਹਾਂ ਖੁਦ ਜੇਲ੍ਹਾਂ ਦੀ ਸੁਰੱਖਿਆ ਲਈ ਬੀਐਸਐਫ ਮੰਗੀ ਸੀ। ਉਨ੍ਹਾਂ ਨੇ ਕਿਹਾ ਕਿ ਕੈਬਨਿਟ ਵਿਚ ਬੀਐਸਐਫ ਵਿਰੋਧ ਫੈਸਲਾ ਕਿਉਂ ਨਹੀਂ ਲਿਆ। ਦੂਜੇ ਪਾਸੇ ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਬੀਐਸਐਫ ਦਾ ਮੁੱਦਾ ਪੰਜਾਬ ਦਾ ਸਾਂਝਾ ਮਸਲਾ ਹੈ ,ਮਜੀਠੀਆ ਵੱਲੋਂ ਮਿਲੇ ਸੁਝਾਅ ਮਤੇ ਵਿਚ ਸ਼ਾਮਿਲ ਕਰਨ ਲਈ ਵੀ ਤਿਆਰ ਹਾਂ। [caption id="attachment_547723" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼[/caption] ਉੱਥੇ ਹੀ ਆਪ ਅਤੇ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਵੱਖ - ਵੱਖ ਮੁੱਦਿਆਂ ਨੂੰ ਲੈ ਕੇ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਪ ਵਲੋਂ ਸਪੀਕਰ ਤੋਂ ਇਜਲਾਸ ਦਾ ਸਮਾਂ ਵਧਾਉਣ ਅਤੇ ਲੋਕ ਮੁੱਦਿਆਂ 'ਤੇ ਚਰਚਾ ਕਰਨ ਦੀ ਮੰਗ ਕੀਤੀ ਗਈ ਹੈ। ਉੱਥੇ ਹੀ ਅਕਾਲੀ ਦਲ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। [caption id="attachment_547725" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼[/caption] ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਮ.ਐੱਲ.ਏ. ਹੋਸਟਲ ਤੋਂ ਲੈ ਕੇ ਪੰਜਾਬ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਗਿਆ ਹੈ। ਕਾਂਗਰਸ ਦੇ ਝੂਠੇ ਵਾਅਦਿਆਂ ਦੀਆਂ ਤਖ਼ਤੀਆਂ ਹੱਥਾਂ 'ਚ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੂੰ ਚੋਣ ਵਾਅਦੇ ਯਾਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_547722" align="aligncenter" width="300"] ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ , BSF ਦਾ ਦਾਇਰਾ ਵਧਾਉਣ ਖਿਲਾਫ਼ ਮਤਾ ਪੇਸ਼[/caption] ਉਨ੍ਹਾਂ ਕਿਹਾ ਕਿ ਕੁਰਸੀ ਬਚਾਉਣ ਲਈ ਕਾਂਗਰਸ ਨੇ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਪੰਜਾਬ ਦਾ ਮੁੱਖ ਮੰਤਰੀ ਸਮਝੌਤਾਵਾਦੀ ਹੈ। ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀ ਕਾਰਵਾਈ 11 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ। -PTCNews


Top News view more...

Latest News view more...