ਸੁਖਜਿੰਦਰ ਰੰਧਾਵਾ ਨੇ ਦੇਰ ਰਾਤ ਅਜਨਾਲਾ ਬਾਰਡਰ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ
ਅਜਨਾਲਾ : ਕੇਂਦਰ ਸਰਕਾਰ ਵੱਲੋਂ ਪੰਜਾਬ ਵਿਚ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਨਿਰਦੇਸ਼ਾਂ ਤੋਂ ਬਾਅਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇਰ ਰਾਤ ਭਾਰਤ - ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲਗਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਪਹੁੰਚੇ। ਜਿਥੇ ਉਹਨਾਂ ਨਾਲ ਪੰਜਾਬ ਪੁਲਿਸ ਨੇ ਉਚ ਅਧਿਕਾਰੀ ਵੀ ਸਨ।
ਸੁਖਜਿੰਦਰ ਰੰਧਾਵਾ ਨੇ ਦੇਰ ਰਾਤ ਅਜਨਾਲਾ ਬਾਰਡਰ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ
ਉਹਨਾਂ ਵੱਲੋਂ ਅਜਨਾਲ਼ਾ ਅਤੇ ਜਗਦੇਵ ਖੁਰਦ ਸਮੇਤ ਹੋਰ ਸਰਹੱਦੀ ਖੇਤਰ ਦੇ ਨਾਕਿਆ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ। ਰੰਧਾਵਾ ਨੇ ਸਥਾਨਕ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪੁਲਿਸ ਵੱਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾI
ਸੁਖਜਿੰਦਰ ਰੰਧਾਵਾ ਨੇ ਦੇਰ ਰਾਤ ਅਜਨਾਲਾ ਬਾਰਡਰ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ
ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਜਾਨ -ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹੈ।
-PTCNews