ਸੁਖਪਾਲ ਖਹਿਰਾ ਨੇ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤਾਂ ਦੇ ਜ਼ਖ਼ਮਾਂ 'ਤੇ ਛਿੜਕਿਆ ਲੂਣ,ਦਿੱਤਾ ਇਹ ਬਿਆਨ

By Shanker Badra - October 22, 2018 7:10 pm

ਸੁਖਪਾਲ ਖਹਿਰਾ ਨੇ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਪੀੜਤਾਂ ਦੇ ਜ਼ਖ਼ਮਾਂ 'ਤੇ ਛਿੜਕਿਆ ਲੂਣ,ਦਿੱਤਾ ਇਹ ਬਿਆਨ:ਅੰਮ੍ਰਿਤਸਰ ਰੇਲ ਘਟਨਾ ਨੇ ਜਿਥੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ ,ਓਥੇ ਹੀ ਸੁਖਪਾਲ ਖਹਿਰਾ ਦੇ ਬਿਆਨ ਨੇ ਹਾਦਸੇ ਦੇ ਪੀੜਤਾਂ ਨੂੰ ਇੱਕ ਇੱਕ ਹੋਰ ਜਖ਼ਮ ਦੇ ਦਿੱਤਾ ਹੈ।ਇੱਕ ਪਾਸੇ ਤਾਂ ਦੇਸ਼, ਵਿਦੇਸ਼ ਤੋਂ ਹਾਦਸੇ ਉੱਤੇ ਦੁੱਖ ਪ੍ਰਗਟ ਕਰਨ ਵਾਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਾਗੀ ਲੀਡਰ ਸੁਖਪਾਲ ਸਿੰਘ ਖਹਿਰਾ ਦਾ ਇੱਕ ਅਜਿਹਾ ਬਿਆਨ ਸਾਹਮਣੇ ਆਇਆ ਹੈ ,ਜਿਸ ਵਿੱਚ ਉਹ ਕਹਿ ਰਹੇ ਹਨ ਕਿ ਇਸ ਤਰ੍ਹਾਂ ਦੇ ਛੋਟੇ ਮੋਟੇ ਰੇਲ ਹਾਦਸੇ ਤਾਂ ਵਾਪਰਦੇ ਰਹਿੰਦੇ ਹਨ।ਖਹਿਰਾ ਦੇ ਇਸ ਬਿਆਨ ਨੇ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਹੋਰ ਵਾਧਾ ਕਰ ਦਿੱਤਾ ਹੈ।

ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦੀ ਹਰ ਪਾਸੇ ਤੋਂ ਨਿਖੇਧੀ ਕੀਤੀ ਜਾ ਰਹੀ ਹੈ।ਰੇਲ ਹਾਦਸੇ ਨਾਲ ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਜੇ ਕਿਸੇ ਦੇ ਗ਼ਮ ਵਿੱਚ ਸ਼ਰੀਕ ਨਹੀਂ ਹੋ ਸਕਦੇ ਤਾਂ ਘੱਟੋ ਘੱਟੋ ਸ਼ਬਦੀ ਜ਼ਖ਼ਮ ਵੀ ਨਾ ਦੇਣ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਹੋਣ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਜਦਕਿ 100 ਦੇ ਕਰੀਬ ਲੋਕਾਂ ਦੇ ਜ਼ਖਮੀ ਹੋ ਗਏ ਹਨ,ਜੋ ਸਥਾਨਕ ਹਸਪਤਾਲਾਂ ਜ਼ੇਰੇ ਇਲਾਜ ਹਨ।
-PTCNews

adv-img
adv-img