ਮੁੱਖ ਖਬਰਾਂ

ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਸੁਖਪਾਲ ਖਹਿਰਾ, ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ

By Riya Bawa -- June 17, 2022 8:23 pm -- Updated:June 17, 2022 9:15 pm

ਪਟਿਆਲਾ: ਰੋਡ ਰੇਜ਼ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਲਈ ਅੱਜ ਸੁਖਪਾਲ ਖਹਿਰਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਤਕਰੀਬਨ ਇੱਕ ਘੰਟੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਪਹੁੰਚੇ ਸੀ। ਜੇਲ੍ਹ ਵਿਚ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਪੱਗ ਦੀ ਪਛਾਣ ਪੂਰੀ ਦੁਨੀਆਂ ਵਿੱਚ ਬਣਾਈ ਹੈ। ਨਵਜੋਤ ਸਿੰਘ ਸਿੱਧੂ ਜਿਸ ਕੇਸ ਵਿੱਚ ਬੰਦ ਨੇ ਉਹ ਕੇਸ ਕੋਈ ਜ਼ਿਆਦਾ ਵੱਡਾ ਨਹੀਂ ਅਤੇ ਪੰਜਾਬ ਸਰਕਾਰ ਜੇਕਰ ਸੰਜੀਦਗੀ ਦਿਖਾਉਂਦੀ ਤਾਂ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਬਾਹਰ ਹੁੰਦਾ।

Patiala, road rage case, Punjabi news, Navjot Singh Sidhu, Patiala Central Jail,Sukhpal Khaira

ਉਨ੍ਹਾਂ ਕਿਹਾ ਕਿ ਜਾਗਦੀ ਜ਼ਮੀਰ ਵਾਲਿਆਂ ਨੂੰ ਨਵਜੋਤ ਸਿੰਘ ਸਿੱਧੂ ਦਾ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਤਿੰਨ ਮਹੀਨੇ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਪਾਰਟੀ ਦਾ ਗਰਾਫ ਬਹੁਤ ਥੱਲੇ ਡਿੱਗ ਚੁੱਕਿਆ ਹੈ ਕਿਉਂਕਿ ਸੰਗਰੂਰ ਵਿਖੇ ਲਗਾਤਾਰ ਧਰਨੇ ਮੁਜ਼ਾਹਰੇ ਹੋ ਰਹੇ ਹਨ। ਕਿਸਾਨਾਂ ਦੀਆਂ ਆਤਮਹੱਤਿਆਵਾਂ ਲਗਾਤਾਰ ਜਾਰੀ ਹਨ ਅਤੇ ਬੇਅਦਬੀ ਦੇ ਦੋਸ਼ੀਆਂ ਤੇ ਕੋਈ ਵੀ ਕਾਰਵਾਈ ਸਰਕਾਰ ਵੱਲੋਂ ਨਹੀਂ ਕੀਤੀ ਗਈ।

ਉਥੇ ਹੀ ਨਸ਼ਾ ਅਤੇ ਬੇਰੁਜ਼ਗਾਰੀ ਤੇ ਵੀ ਠੱਲ੍ਹ ਨਹੀਂ ਪਾ ਸਕੀ। ਇਹ ਆਮ ਆਦਮੀ ਪਾਰਟੀ ਸਰਕਾਰ ਉਨ੍ਹਾਂ ਕਿਹਾ ਕਿ ਚੁਟਕਲੇ ਤੇ ਐਲਾਨ ਕਰਨ ਵਾਲੀ ਸਰਕਾਰ ਲੋਕਾਂ ਵੱਲੋਂ ਚੁਣੀ ਗਈ ਹੈ। ਗੈਂਗਸਟਰਾਂ ਦੇ ਮੁੱਦੇ 'ਤੇ ਉਨ੍ਹਾਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤਾਂ ਨੇ ਇਹ ਗੈਂਗਸਟਰ ਪੈਦਾ ਕੀਤੇ ਨੇ ਕਿਸੇ ਵੀ ਪਾਰਟੀ ਤੇ ਦੋਸ਼ ਲਾਉਣਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਇਹ ਗੈਂਗਸਟਰ ਖ਼ਤਮ ਹੋਣੇ ਚਾਹੀਦੇ ਹਨ।

Patiala, road rage case, Punjabi news, Navjot Singh Sidhu, Patiala Central Jail,Sukhpal Khaira

ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਆਪਣੀ ਹੀ ਕੈਬਨਿਟ ਮੰਤਰੀ ਨੂੰ ਗ੍ਰਿਫ਼ਤਾਰ ਕਰਕੇ ਉਹਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਪਰ ਭ੍ਰਿਸ਼ਟਾਚਾਰ ਸਬੰਧੀ ਕੋਈ ਵੀ ਆਡੀਓ ਸਰਕਾਰ ਵੱਲੋਂ ਜੱਗ ਜ਼ਾਹਿਰ ਨਹੀਂ ਕੀਤੀ ਗਈ ਅਤੇ ਦੂਜੇ ਪਾਸੇ ਸਤਿੰਦਰ ਜੈਨ ਜਿਸਦੇ ਘਰੋਂ ਕਰੋੜਾਂ ਰੁਪਿਆ ਸੋਨਾ ਮਿਲਿਆ ਉਸ ਨੂੰ ਉਨ੍ਹਾਂ ਦੀ ਪਾਰਟੀ ਬੇਗੁਨਾਹ ਦੱਸ ਰਹੀ ਹੈ।

ਉਥੇ ਉਨ੍ਹਾਂ ਕਿਹਾ ਕਿ ਕੈਪਟਨ ਦੀਆਂ ਗ਼ਲਤੀਆਂ ਦਾ ਮੌਕਾ ਆਮ ਆਦਮੀ ਪਾਰਟੀ ਦੀ ਸਰਕਾਰ ਉਠਾ ਰਹੀ ਹੈ ਅਤੇ ਬਦਲਾਖੋਰੀ ਦੀ ਨੀਤੀ ਹੁੰਦਾ ਉਹ ਹਮੇਸ਼ਾਂ ਵਿਰੋਧ ਕਰਦੇ ਰਹਿਣਗੇ ਉੱਥੇ ਹੀ ਉਨ੍ਹਾਂ ਅਗਨੀਪੱਥ ਯੋਜਨਾ ਦਾ ਵੀ ਵਿਰੋਧ ਕੀਤਾ।

(ਗਗਨ ਆਹੂਜਾ ਦੀ ਰਿਪੋਰਟ)

-PTC News

  • Share