ਪੰਜਾਬ

ਪੰਜਾਬ 'ਚ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ 'ਤੇ ਚੁੱਕਿਆ ਸਵਾਲ

By Riya Bawa -- May 14, 2022 5:28 pm

ਜਲੰਧਰ: ਪਿਛਲੇ ਦਿਨਾਂ ਪਟਿਆਲਾ ਦੇ ਵਿਚ ਦੋ ਧਿਰਾਂ ਦੇ ਵਿਚ ਹੋਈ ਝੜਪ ਦੇ ਮਾਮਲੇ ਨੂੰ ਲੈ ਕੇ ਸਿੱਖ ਨੋਜਵਾਨਾਂ ਦੇ ਹੱਕ ਵਿੱਚ ਸੁਖਪਾਲ ਸਿੰਘ ਖਹਿਰਾ ਵਿਧਾਇਕ ਭੁਲੱਥ ਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਇਸ ਝੜਪ ਦੇ ਲਈ ਪੰਜਾਬ ਪੁਲਿਸ ਵਲੋਂ ਮੁੱਖ ਮੁਲਜ਼ਮ ਦੇ ਤੌਰ ਤੇ ਫੜੇ ਗਏ ਬਲਜਿੰਦਰ ਸਿੰਘ ਦੀ ਪਤਨੀ ਰਾਮਮਦੀਪ ਕੌਰ ਵੱਲੋਂ ਸਾਂਝੇ ਰੂਪ ਵਿੱਚ ਅੱਜ ਪ੍ਰੈੱਸ ਕਲੱਬ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ।

ਪੰਜਾਬ 'ਚ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ 'ਤੇ ਚੁੱਕਿਆ ਸਵਾਲ

ਇਸ ਪ੍ਰੈਸ ਵਾਰਤਾ ਵਿਚ ਸੁਖਪਾਲ ਖਹਿਰਾ ਨੇ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਦੇ ਵਿੱਚ ਦੋ ਧਿਰਾਂ ਵਿਚ ਜੋ ਆਪਸ ਦੇ ਵਿੱਚ ਟਕਰਾਅ ਹੋਇਆ ਸੀ ਉਸ ਨੂੰ ਲੈ ਕੇ ਇਕ ਸਿੱਖ ਨੌਜਵਾਨ ਬਲਜਿੰਦਰ ਸਿੰਘ ਪਰਵਾਨਾ ਨੂੰ ਮੁੱਖ ਮੁਲਜ਼ਮ ਦੇ ਤੌਰ ਤੇ ਪੇਸ਼ ਕੀਤਾ ਗਿਆ ਹੈ ਜੋ ਕਿ ਗਲਤ ਹੈ। ਇਸ ਤੋਂ ਇਲਾਵਾ ਬਲਜਿੰਦਰ ਸਿੰਘ ਨੂੰ ਪਟਿਆਲਾ ਟਕਰਾਅ ਤੋਂ ਬਾਅਦ ਗ੍ਰਿਫਤਾਰੀ ਤੋਂ ਬਾਅਦ ਅੱਠ ਮਹੀਨੇ ਪਹਿਲਾਂ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਇੱਕ ਕਤਲ ਦੇ ਮਾਮਲੇ ਵਿੱਚ ਨਾਮਜ਼ਦ ਕਰ ਦਿੱਤਾ ਗਿਆ ਹੈ ਅਤੇ ਪਟਿਆਲਾ ਟਕਰਾਅ ਨੂੰ ਲੈ ਕੇ ਹੋਰ ਵੀ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਤੇ ਤਸ਼ੱਦਦ ਕੀਤੀ ਜਾ ਰਹੀ ਹੈ।

ਪੰਜਾਬ 'ਚ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ 'ਤੇ ਚੁੱਕਿਆ ਸਵਾਲ

ਪਿਛਲੇ ਦਿਨੀ ਮੁਹਾਲੀ ਬਲਾਸਟ ਕੇਸ ਦੇ ਵਿੱਚ ਵੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸੁਖਪਾਲ ਖਹਿਰਾ ਨੇ ਇਨ੍ਹਾਂ ਸਾਰੇ ਕੇਸਾਂ ਵਿੱਚ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਿਆ ਹੋਇਆ ਕਿਹਾ ਕਿ ਇਕ ਪਾਸੇ ਸੂਬੇ ਦੀ ਲਊ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੋ ਰਹੀ ਅਤੇ ਦੂਜੇ ਪਾਸੇ ਪੰਜਾਬ ਪੁਲੀਸ ਦਿੱਲੀ ਦੇ ਵਿਚ ਇਕ ਸਿੱਖ ਨੌਜਵਾਨ ਨੂੰ ਫੜਨ ਜਾ ਰਹੀ ਹੈ ਅਤੇ ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦੇ ਇੱਕ ਨੌਜਵਾਨ ਨੂੰ ਪਿਛਲੇ ਦਿਨੀਂ ਰਾਜਸਥਾਨ ਦੇ ਵਿੱਚੋਂ ਫੜਿਆ ਗਿਆ ਦੋਸ਼ੀ ਦੀ ਗ੍ਰਿਫਤਾਰੀ ਵੀ ਪੰਜਾਬ ਦੇ ਵਿੱਚ ਦਿਖਾਈ ਜਿਸ ਨੂੰ ਲੈ ਕੇ ਪੰਜਾਬ ਪੁਲਸ ਦੀ ਕਿਰਕਰੀ ਹੋ ਰਹੀ ਹੈ।

ਇਹ ਵੀ ਪੜ੍ਹੋ: ਕੁੱਲੂ-ਮਨਾਲੀ ਘੁੰਮਣ ਆਏ ਸੀ ਨੇਹਾ ਕੱਕੜ ਤੇ ਰੋਹਨਪ੍ਰੀਤ, ਚੋਰੀ ਹੋਇਆ ਇੰਨੇ ਕਰੋੜ ਦਾ ਸਾਮਾਨ

ਇਸ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਦਖ਼ਲ ਦੇਣ ਅਤੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਨੂੰ ਸਹੀ ਕਰਵਾਉਣ। ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਕੱਲ੍ਹ ਉਹ ਡੀਜੀਪੀ ਪੰਜਾਬ ਨੂੰ ਮਿਲਣਗੇ ਤਾਂ ਕਿ ਇਨਸਾਫ ਮਿਲ ਸਕੇ ਅਤੇ ਬਲਜਿੰਦਰ ਸਿੰਘ ਪਰਵਾਨਾ ਦੇ ਕਪੂਰਥਲਾ ਦੇ ਨਿਜਾਮਪੁਰ ਵਾਲੇ ਕੇਸ ਦੇ ਵਿੱਚ ਉਹ ਐਸਐਸਪੀ ਨੂੰ ਵੀ ਇਨਸਾਫ਼ ਦੀ ਗੁਹਾਰ ਲਗਾਉਣਗੇ।

ਪੰਜਾਬ 'ਚ ਵੱਧ ਰਹੀਆਂ ਵਾਰਦਾਤਾਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ 'ਤੇ ਚੁੱਕਿਆ ਸਵਾਲ

ਕਾਂਗਰਸ ਕਾਂਗਰਸ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਵੱਲੋਂ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਗਿਆ ਜਿਸ ਨੂੰ ਲੈ ਕੇ ਕਾਂਗਰਸ ਨੇਤਾ ਸੁਖਪਾਲ ਖਹਿਰਾ ਨੇ ਮੰਦਭਾਗਾ ਦੱਸਦੇ ਹੋਏ ਹਾਈ ਕਮਾਂਡ ਨੂੰ ਨਸੀਹਤ ਦਿੱਤੀ ਗਈ ਉਨ੍ਹਾਂ ਨੂੰ ਵਾਪਸ ਬੁਲਾਉਣਾ ਚਾਹੀਦਾ ਹੈ।

-PTC News

  • Share