Sun, Apr 28, 2024
Whatsapp

ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ, ਕਹੀ ਇਹ ਗੱਲ

Written by  Jasmeet Singh -- September 14th 2022 11:46 AM
ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ, ਕਹੀ ਇਹ ਗੱਲ

ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ 'ਤੇ ਸਾਧਿਆ ਨਿਸ਼ਾਨਾ, ਕਹੀ ਇਹ ਗੱਲ

ਭੁਲੱਥ, 14 ਸਤੰਬਰ: ਪੰਜਾਬ ਕਾਂਗਰਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਉਹ ਹਰ ਰੋਜ਼ ਆਮ ਆਦਮੀ ਪਾਰਟੀ ਬਾਰੇ ਟਵੀਟ ਕਰਦੇ ਰਹਿੰਦੇ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾਂ ਹੀ ਉਨ੍ਹਾਂ ਦੇ ਨਿਸ਼ਾਨੇ 'ਤੇ ਰਹਿੰਦੇ ਹਨ। ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਇੱਕ ਚਾਰਟਰਡ ਜਹਾਜ਼ ਵਿੱਚ ਬੈਠੇ ਨਜ਼ਰ ਆ ਰਹੇ ਹਨ, ਉਨ੍ਹਾਂ ਨਾਲ ਇੱਕ ਏਅਰ ਹੋਸਟੈਸ ਵੀ ਖਲੋਤੀ ਵੇਖੀ ਜਾ ਸਕਦੀ ਹੈ। ਖਹਿਰਾ ਨੇ ਟਵੀਟ ਕਰਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਹੈ ਕਿ ਉਹ ਇਹ ਕਿਹੋ ਜਿਹਾ ਤਮਾਸ਼ਾ ਅਤੇ ਪਾਖੰਡ ਦਿਖਾ ਰਹੇ ਹਨ। ਖਹਿਰਾ ਨੇ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ ਲਿਖਿਆ ਕਿ ਇਕ ਪਾਸੇ ਉਹ ਆਪਣੇ ਆਪ ਨੂੰ 'ਕੱਟੜ-ਇਮਾਨਦਾਰ ਆਮ ਆਦਮੀ' ਦੱਸਦੇ ਨੇ ਜੋ ਆਟੋ ਚਾਲਕਾਂ ਨਾਲ ਰਾਤ ਦਾ ਖਾਣਾ ਖਾਂਦਾ ਹਨ ਪਰ ਦੂਜੇ ਪਾਸੇ ਲੋਕਾਂ ਦੇ ਪੈਸੇ 'ਤੇ ਚਾਰਟਰਡ ਜਹਾਜ਼ਾਂ 'ਚ ਸਫਰ ਕਰ ਰਹੇ ਹਨ।

ਜਦੋਂ ਤੋਂ ਸੁਖਪਾਲ ਖਹਿਰਾ ਖ਼ਿਲਾਫ਼ ਆਈ.ਟੀ. ਐਕਟ ਤਹਿਤ 'ਆਪ' ਦੀ ਮਹਿਲਾ ਆਗੂ ਵੱਲੋਂ ਐਫ.ਆਈ.ਆਰ. ਦਰਜ ਕਰਵਾਈ ਗਈ ਹੈ ਉਦੋਂ ਤੋਂ ਤਾਂ ਕਾਂਗਰਸੀ ਆਗੂ ਹੋਰ ਹੱਥ ਧੋ ਕੇ 'ਆਪ' ਪਾਰਟੀ ਦੇ ਪਿੱਛੇ ਪੈ ਗਏ ਹਨ। ਹੁਣ ਖਹਿਰਾ 'ਆਪ' ਦੀਆਂ ਛੋਟੀਆਂ-ਛੋਟੀਆਂ ਗੱਲਾਂ ਨੂੰ ਵੀ ਧਿਆਨ 'ਚ ਰੱਖ ਦੇ ਨੇ ਤੇ ਵੱਖ ਵੱਖ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ। ਇਹ ਵੀ ਪੜ੍ਹੋ: ਕਾਂਗਰਸੀ ਆਗੂ ਵੜਿੰਗ ਤੇ ਖਹਿਰਾ ਖ਼ਿਲਾਫ਼ ਐਫਆਈਆਰ ਦਰਜ, ਜਾਣੋ ਪੂਰਾ ਮਾਮਲਾ ਦੱਸ ਦੇਈਏ ਕਿ 3 ਸਤੰਬਰ ਨੂੰ ਐਸ.ਏ.ਐਸ.ਨਗਰ ਪੁਲਿਸ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਦੋਵਾਂ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਿਆਸੀ ਤੌਰ 'ਤੇ 'ਝੂਠੀ' ਅਤੇ 'ਮਨਘੜਤ' ਸੂਚੀ ਸਾਂਝੀ ਕਰਨ ਦੇ ਇਲਜ਼ਾਮ ਹੇਠ ਇਹ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ 'ਆਪ' ਦੀ ਐਸ.ਏ.ਐਸ ਨਗਰ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਦੀ ਸ਼ਿਕਾਇਤ 'ਤੇ ਭਾਰਤੀ ਦੰਡਾਵਲੀ ਦੀ ਧਾਰਾ 465 ਅਤੇ 471 ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 (ਡੀ) ਦੇ ਤਹਿਤ ਫੇਜ਼-1 ਦੇ ਥਾਣੇ 'ਚ ਦਰਜ ਕੀਤਾ ਗਿਆ। -PTC News

Top News view more...

Latest News view more...