Mon, Sep 7, 2026
Whatsapp

ਸੁਖਪਾਲ ਖਹਿਰਾ 31 ਜਨਵਰੀ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ

Reported by:  PTC News Desk  Edited by:  Pardeep Singh -- January 27th 2022 01:30 PM -- Updated: January 27th 2022 01:35 PM
ਸੁਖਪਾਲ ਖਹਿਰਾ 31 ਜਨਵਰੀ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ

ਸੁਖਪਾਲ ਖਹਿਰਾ 31 ਜਨਵਰੀ ਨੂੰ ਦਾਖ਼ਲ ਕਰਨਗੇ ਨਾਮਜ਼ਦਗੀ

ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਭਰੀਆ ਜਾ ਰਹੀਆਂ ਹਨ। ਕਾਂਗਰਸ ਨੇ ਪੰਜਾਬ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨਿਆਂ ਸੀ। ਮੋਹਾਲੀ ਦੀ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੁਖਪਾਲ ਸਿੰਘ ਖਹਿਰਾ ਨੂੰ ਨਾਮਜ਼ਦਗੀ ਦਾਖ਼ਲ ਕਰਨ ਲਈ 31ਜਨਵਰੀ ਨੂੰ ਰਿਟਰਨਿੰਗ ਅਫ਼ਸਰ ਸਾਹਮਣੇ ਪੇਸ਼ ਕੀਤਾ ਜਾਵੇ। ਮੋਹਾਲੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਨਾਮਜ਼ਦਗੀ ਭਰਨ ਵਿੱਚ ਜੇਕਰ ਕੋਈ ਸਮੱਸਿਆਂ ਆਉਂਦੀ ਹੈ ਤਾਂ ਉਸਨੂੰ 1ਫਰਵਰੀ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ ਦਿਨੀਂ ਸੁਖਪਾਲ ਖਹਿਰਾ ਨੂੰ ਕਾਂਗਰਸ ਸਰਕਾਰ ਵੱਲੋਂ ਟਿਕਟ ਦਿੱਤੀ ਗਈ ਹੈ। ਉਸ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਨਾਮਜ਼ਦਗੀ ਭਰਨ ਦੇ ਲਈ ਮੋਹਾਲੀ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਸੁਖਪਾਲ ਖਹਿਰਾ ਜੇਲ੍ਹ ਵਿੱਚ ਬੰਦ ਹਨ ਪਰ ਉਨ੍ਹਾਂ ਦੇ ਚੋਣ ਪ੍ਰਚਾਰ ਦੀ ਕਮਾਨ ਉਨ੍ਹਾਂ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਵੱਲੋਂ ਸੰਭਾਲੀ ਹੋਈ ਹੈ। ਇਹ ਵੀ ਪੜ੍ਹੋ:ਟਵਿੱਟਰ ਫਾਲੋਅਰਸ ਘੱਟ ਹੋਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤੀ ਸ਼ਿਕਾਇਤ, ਕੰਪਨੀ ਨੇ ਦਿੱਤਾ ਇਹ ਜਵਾਬ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK