ਮੁੱਖ ਖਬਰਾਂ

ਪੰਚਾਇਤੀ ਜ਼ਮੀਨਾਂ 'ਤੇ ਕਬਜ਼ੇ ਨੂੰ ਲੈ ਕੇ ਸੁਖਪਾਲ ਖਹਿਰਾ ਦਾ ਵੱਡਾ ਬਿਆਨ, ਕਿਹਾ-ਦਲਿਤ ਵਰਗ ਲਈ 33% ਜ਼ਮੀਨ ਰਿਜ਼ਰਵ ਰੱਖੀ ਜਾਏ

By Pardeep Singh -- May 25, 2022 1:59 pm

ਚੰਡੀਗੜ੍ਹ:ਪੰਚਾਇਤੀ ਜ਼ਮੀਨਾਂ 'ਤੇ ਕਬਜ਼ਿਆਂ ਬਾਰੇ ਬੋਲਦੇ ਹੋਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਨੂੰ ਲੈ ਕੇ ਸਰਕਾਰ ਨੇ ਕਮੇਟੀ ਬਣਾਈ ਹੈ ਜਿਸ ਮੁਤਾਬਕ ਮੁਹਾਲੀ ਵਿੱਚ ਹੀ 50 ਹਜ਼ਾਰ ਏਕੜ 'ਤੇ ਨਾਜਾਇਜ਼ ਕਬਜ਼ਾ ਹੈ। ਇਸ 'ਚ ਸਾਬਕਾ ਮੁੱਖ ਮੰਤਰੀ ਤੇ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ਵਿੱਚ 100 ਏਕੜ ਤੋਂ ਵਧੇਰੇ ਪੰਚਾਇਤੀ ਜ਼ਮੀਨ ਦੱਬੀ ਹੋਈ ਹੈ ਉਨ੍ਹਾਂ ਨੂੰ ਪਹਿਲਾ ਛੁਡਾਉਣ।

 ਖਹਿਰਾ ਨੇ ਕਿਹਾ ਕਿ ਇੱਥੇ ਵੀ ਪੰਜਾਬ ਦੇ ਲੋਕਾਂ ਨਾਲ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਜ਼ਮੀਨ ਦੇ ਮਾਲਕ ਬਣਾ ਦੇਣਾ ਚਾਹੀਦਾ ਹੈ। ਦਲਿਤ ਵਰਗ ਦੇ ਲਈ 33% ਜ਼ਮੀਨ ਰਿਜ਼ਰਵ ਦਿੱਤੀ ਜਾਏ। ਖਹਿਰਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੰਤਰੀ ਅਹੁਦੇ ਤੋਂ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਖਿਲਾਫ ਸਟਿੰਗ ਆਪ੍ਰੇਸ਼ਨ ਦੀ ਆਡੀਓ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਆਡੀਓ ਰਿਕਾਰਡਿੰਗ ਦੇ ਆਧਾਰ 'ਤੇ ਸਿਹਤ ਮੰਤਰੀ ਡਾ.ਵਿਜੈ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਖਹਿਰਾ ਨੇ ਕਿਹਾ ਕਿ ਸੀਐਮ ਮਾਨ ਨੇ ਚੰਗਾ ਕੰਮ ਕੀਤਾ ਹੈ। ਇਸ ਦੀ ਕਾਫੀ ਤਾਰੀਫ ਹੋ ਰਹੀ ਹੈ।

ਅਜਿਹੇ 'ਚ ਇਸ ਰਿਕਾਰਡਿੰਗ ਨੂੰ ਜਨਤਕ ਕੀਤਾ ਜਾਣਾ ਚਾਹੀਦਾ ਹੈ। ਕਿਤੇ ਅਜਿਹਾ ਨਾ ਹੋਵੇ ਕਿ ਆਮ ਆਦਮੀ ਪਾਰਟੀ 'ਚੋਂ ਕੱਢੇ ਗਏ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਦਾ ਮਾਮਲਾ ਵੀ ਅਜਿਹਾ ਨਾ ਹੋਵੇ। ਜਿਸ ਵਿਚ ਪੈਸੇ ਮੰਗਣ ਦੀ ਰਿਕਾਰਡਿੰਗ ਦੇ ਆਧਾਰ 'ਤੇ ਉਸ ਨੂੰ ਹਟਾ ਦਿੱਤਾ ਗਿਆ। ਹਾਲਾਂਕਿ, ਉਹ ਰਿਕਾਰਡਿੰਗ ਕਦੇ ਸਾਹਮਣੇ ਨਹੀਂ ਆਈ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸੁਪਰਡੈਂਟ ਇੰਜਨੀਅਰ ਰਜਿੰਦਰ ਸਿੰਘ ਨੇ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਰਜਿੰਦਰ ਨੇ ਦੱਸਿਆ ਕਿ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ। ਜਦੋਂ ਉਹ ਨਾ ਦੇ ਸਕਿਆ ਤਾਂ ਉਸ ਨੂੰ ਸਿਵਲ ਸਕੱਤਰੇਤ ਬੁਲਾਇਆ ਗਿਆ। ਉਥੇ ਹੀ ਤਣਾਅ ਖਤਮ ਕਰਨ ਲਈ ਮੈਂ ਆਪਣੇ ਖਾਤੇ 'ਚੋਂ 5 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ। ਇਸ ਬਾਰੇ ਉਨ੍ਹਾਂ ਵਿਚਕਾਰ ਜੋ ਵੀ ਗੱਲਬਾਤ ਹੋਈ, ਉਸ ਦੀ ਰਿਕਾਰਡਿੰਗ ਮੇਰੇ ਕੋਲ ਹੈ। ਇਸ ਵਿੱਚ ਮੰਤਰੀ ਸਿੰਗਲਾ ਨੇ ਪ੍ਰਦੀਪ ਕੁਮਾਰ ਨੂੰ 5 ਲੱਖ ਰੁਪਏ ਦੇਣ ਲਈ ਕਿਹਾ ਹੈ।

ਇਸ ਰਿਕਾਰਡਿੰਗ ਨਾਲ ਸੀਐਮ ਭਗਵੰਤ ਮਾਨ ਨੇ ਮੰਤਰੀ ਵਿਜੈ ਸਿੰਗਲਾ ਨੂੰ ਫੋਨ ਕੀਤਾ। ਸੀਐਮ ਨੇ ਉਨ੍ਹਾਂ ਨੂੰ ਪੁੱਛਿਆ ਕਿ ਇਸ ਰਿਕਾਰਡਿੰਗ ਵਿੱਚ ਆਵਾਜ਼ ਉਨ੍ਹਾਂ ਦੀ ਹੈ। ਜਿਵੇਂ ਹੀ ਸਿਹਤ ਮੰਤਰੀ ਨੇ ਹਾਂ ਕਿਹਾ ਤਾਂ ਉਨ੍ਹਾਂ ਮੰਤਰੀ ਨੂੰ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ ਮੰਤਰੀ ਨੂੰ ਬਰਖਾਸਤ ਕਰਕੇ ਮਾਮਲਾ ਦਰਜ ਕਰਨ ਦਾ ਫੈਸਲਾ ਕੀਤਾ ਗਿਆ। ਮਾਨ ਨੇ ਤੁਰੰਤ ਪੁਲਿਸ ਨੂੰ ਮੰਤਰੀ 'ਤੇ ਨਜ਼ਰ ਰੱਖਣ ਲਈ ਕਿਹਾ ਤਾਂ ਜੋ ਉਹ ਫਰਾਰ ਨਾ ਹੋ ਜਾਵੇ। ਇਸ ਤੋਂ ਬਾਅਦ ਮਾਮਲਾ ਦਰਜ ਕਰਕੇ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸੀਐਮ ਮਾਨ ਨੇ ਕਿਹਾ ਕਿ ਮੰਤਰੀ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਪੰਚਾਇਤੀ ਜ਼ਮੀਨਾਂ 'ਤੇ ਕਬਜ਼ਿਆਂ ਬਾਰੇ ਬੋਲਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਨੂੰ ਲੈ ਕੇ ਸਰਕਾਰ ਨੇ ਕਮੇਟੀ ਬਣਾਈ ਹੈ ਜਿਸ ਮੁਤਾਬਕ ਮੁਹਾਲੀ ਵਿੱਚ ਹੀ 50 ਹਜ਼ਾਰ ਏਕੜ 'ਤੇ ਨਾਜਾਇਜ਼ ਕਬਜ਼ਾ ਹੈ। ਇਸ 'ਚ ਸਾਬਕਾ ਮੁੱਖ ਮੰਤਰੀ ਤੇ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ:ਸਿੱਖਸ ਫਾਰ ਜਸਟਿਸ ਸੰਸਥਾ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ

-PTC News

  • Share