ਮੁੱਖ ਖਬਰਾਂ

ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ 'ਚ ਪੇਸ਼ੀ , ED ਨੇ ਮੰਗਿਆ ਹੋਰ ਰਿਮਾਂਡ

By Shanker Badra -- November 18, 2021 12:11 pm -- Updated:Feb 15, 2021

ਮੋਹਾਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਮਾਮਲੇ 'ਚ ਪਿਛਲੇ ਦਿਨੀਂ ਗ੍ਰਿਫ਼ਤਾਰ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ 'ਤੇ ਬਹਿਸ ਖ਼ਤਮ ਹੋ ਗਈ ਹੈ ਅਤੇ ਜਲਦ ਹੀ ਬਹਿਸ 'ਤੇ ਅਦਾਲਤ ਦਾ ਕੋਈ ਫ਼ੈਸਲਾ ਆ ਸਕਦਾ ਹੈ।

ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ 'ਚ ਪੇਸ਼ੀ , ED ਨੇ ਮੰਗਿਆ ਹੋਰ ਰਿਮਾਂਡ

ਸੁਖਪਾਲ ਸਿੰਘ ਖਹਿਰਾ ਦੇ ਵਕੀਲਾਂ ਵੱਲੋਂ ਆਪਣਾ ਪੱਖ ਰੱਖਿਆ ਗਿਆ ਹੈ। ਇਸ ਦੌਰਾਨ ਈਡੀ ਵੱਲੋਂ ਸੁਖਪਾਲ ਸਿੰਘ ਖਹਿਰਾ ਦੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਹੈ। ਇਸ ਪੇਸ਼ੀ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ ਖਿਲਾਫ ਸਿਆਸੀ ਸਾਜਿਸ਼ ਹੋਈ ਹੈ।

ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ 'ਚ ਪੇਸ਼ੀ , ED ਨੇ ਮੰਗਿਆ ਹੋਰ ਰਿਮਾਂਡ

ਖਹਿਰਾ ਨੇ ਕਿਹਾ ਕਿ ਬੀਜੇਪੀ ਦੇ ਨਾਲ ਮੇਰੀ ਕਾਂਗਰਸ ਪਾਰਟੀ ਦੇ ਨੇਤਾਵਾਂ ਦੀ ਵੀ ਮਿਲੀਭੁਗਤ ਹੈ। ਖਹਿਰਾ ਨੇ ਕਿਹਾ ਸਹੀ ਸਮਾਂ ਆਉਣ ਤੇ ਬੁੱਕਲ ਦੇ ਸੱਪ ਬਣੇ ਬੈਠੇ ਲੋਕਾਂ ਦਾ ਪਰਦਾਫਾਸ਼ ਕਰਾਂਗਾ। ਉਨ੍ਹਾਂ ਕਿਹਾ ਕਿ ਸੱਚ ਦੇ ਲਈ ਉਨ੍ਹਾਂ ਦੀ ਲੜਾਈ ਹਮੇਸ਼ਾ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਗਿਆ ਪਰ ਗ੍ਰਿਫ਼ਤਾਰੀ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ।

ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ 'ਚ ਪੇਸ਼ੀ , ED ਨੇ ਮੰਗਿਆ ਹੋਰ ਰਿਮਾਂਡ

ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਪਿਛਲੇ ਦਿਨੀਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗਲ਼ਤ ਦੱਸਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ 'ਚ ਵੀ ਚੁਣੌਤੀ ਦਿੱਤੀ ਹੈ ,ਇਸ 'ਤੇ ਵੀ ਅੱਜ ਸੁਣਵਾਈ ਹੋਵੇਗੀ।
-PTCNews

  • Share