Advertisment

ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ਦਿੱਲੀ ਲੈ ਕੇ ਜਾਵੇਗੀ ED

author-image
Shanker Badra
Updated On
New Update
ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ,  ਹੁਣ ਦਿੱਲੀ ਲੈ ਕੇ ਜਾਵੇਗੀ ED
Advertisment
ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੂੰ ਮੋਹਾਲੀ ਦੀ ਅਦਾਲਤ ਨੇ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਨੂੰ ਹੁਣ ਈ.ਡੀ. ਵੱਲੋਂ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। publive-image ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ਦਿੱਲੀ ਲੈ ਕੇ ਜਾਵੇਗੀ ED ਦਰਅਸਲ 'ਚ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਸ ਤੋਂ ਬਾਅਦ ਈ.ਡੀ. ਨੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਅਦਾਲਤ ਵਿੱਚ ਲੰਮਾ ਸਮਾਂ ਚੱਲੀ ਸੁਣਵਾਈ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ 7 ਦਿਨ ਦੇ ਈਡੀ ਰਿਮਾਂਡ ਉਤੇ ਭੇਜ ਦਿੱਤਾ। 18 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।
Advertisment
publive-image ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ਦਿੱਲੀ ਲੈ ਕੇ ਜਾਵੇਗੀ ED ਸੁਖਪਾਲ ਖਹਿਰਾ ਨੂੰ ਈਡੀ ਵੱਲੋਂ ਵੀਰਵਾਰ ਨੂੰ ਚੰਡੀਗੜ੍ਹ ਵਿਖੇ ਪੁੱਛਗਿੱਛ ਲਈ ਬੁਲਾਇਆ ਸੀ, ਜਿੱਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਬੀਤੇ ਰਾਤ ਹੀ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅੱਜ ਫਿਰ 7 ਦਿਨ ਦੇ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। publive-image ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ਦਿੱਲੀ ਲੈ ਕੇ ਜਾਵੇਗੀ ED ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਸਾਬਕਾ ਵਿਧਾਇਕ ਹਨ। ਉਹ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨੂੰ ਸਿਆਸੀ ਕਾਰਨਾਂ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਪਿਤਾ ਜਦੋਂ ਵਿਰੋਧੀ ਧਿਰ ਦੇ ਆਗੂ ਸਨ ਤਾਂ ਇਕ ਵੱਡੇ ਮੰਤਰੀ ਉਤੇ ਕਾਰਵਾਈ ਕਰਵਾਈ ਸੀ ਅਤੇ ਉਸਦਾ ਅਸਤੀਫਾ ਦਵਾਇਆ ਸੀ। ਉਨ੍ਹਾਂ ਕਿਹਾ ਕਿ ਜਿਸ ਮਨੀ ਲਾਂਰਡਿੰਗ ਦੀ ਗੱਲ ਕੀਤੀ ਜਾ ਰਹੀ ਹੈ, ਉਨ੍ਹਾਂ ਕੋਲ ਇਸ ਸਬੰਧੀ ਸਾਰੇ ਸਬੂਤ ਹਨ। publive-image ਸੁਖਪਾਲ ਖਹਿਰਾ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਹੁਣ ਦਿੱਲੀ ਲੈ ਕੇ ਜਾਵੇਗੀ ED ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਬੇਟੀ ਦੇ ਵਿਆਹ ਲਈ ਇਨ੍ਹਾਂ ਡਿਜ਼ਾਈਨਰਾਂ ਤੋਂ ਕਰੀਬ 7-8 ਲੱਖ ਰੁਪਏ ਦੇ ਕੱਪੜੇ ਖਰੀਦੇ ਸਨ। ਖਹਿਰਾ ਨੇ ਕਿਹਾ ਕਿ ਪੰਜਾਬ 'ਚ ਕਿਹੜਾ ਪਰਿਵਾਰ ਆਪਣੇ ਬੱਚਿਆਂ ਖਾਸ ਕਰਕੇ ਬੇਟੀ ਦੇ ਵਿਆਹ 'ਤੇ ਖਰਚ ਨਹੀਂ ਕਰਦਾ। ਅਸੀਂ ਭਾਵੇਂ ਕਰਜ਼ਾ ਚੁੱਕ ਕੇ ਖਰਚ ਕਰੀਏ ਪਰ ਬੱਚਿਆਂ ਦੇ ਵਿਆਹ 'ਚ ਕੋਈ ਕਸਰ ਨਹੀਂ ਛੱਡਦੇ। ਖਹਿਰਾ ਨੇ ਕਿਹਾ ਕਿ ਇਹ ਗੱਲ ਇਸ ਤਰ੍ਹਾਂ ਬਣਾਈ ਗਈ ਹੈ ਕਿ ਮੈਂ ਵੱਡੀ ਮਨੀ ਲਾਂਡਰਿੰਗ ਕੀਤੀ ਹੈ। ਖਹਿਰਾ ਨੇ ਕਿਹਾ ਕਿ ਮੈਂ ਇਹ ਪੈਸਾ ਜਲੰਧਰ ਸਥਿਤ ਆਪਣੇ ਬੈਂਕ 'ਚੋਂ ਕਢਵਾਇਆ। -PTCNews publive-image-
enforcement-directorate money-laundering-case mla-sukhpal-khaira mohali-court police-custody sukhpal-singh-khaira
Advertisment

Stay updated with the latest news headlines.

Follow us:
Advertisment