Advertisment

ਸੁਲਤਾਨਪੁਰ ਲੋਧੀ: ਗੁਰੂ ਸਾਹਿਬਾਨਾਂ ਨੇ ਹੱਕ-ਸੱਚ ਲਈ ਜਬਰ-ਜ਼ੁਲਮ ਖ਼ਿਲਾਫ਼ ਲੜਾਈ ਲੜੀ: ਰਾਮਨਾਥ ਕੋਵਿੰਦ

author-image
Jashan A
Updated On
New Update
ਸੁਲਤਾਨਪੁਰ ਲੋਧੀ: ਗੁਰੂ ਸਾਹਿਬਾਨਾਂ ਨੇ ਹੱਕ-ਸੱਚ ਲਈ ਜਬਰ-ਜ਼ੁਲਮ ਖ਼ਿਲਾਫ਼ ਲੜਾਈ ਲੜੀ: ਰਾਮਨਾਥ ਕੋਵਿੰਦ
Advertisment
ਸੁਲਤਾਨਪੁਰ ਲੋਧੀ: ਗੁਰੂ ਸਾਹਿਬਾਨਾਂ ਨੇ ਹੱਕ-ਸੱਚ ਲਈ ਜਬਰ-ਜ਼ੁਲਮ ਖ਼ਿਲਾਫ਼ ਲੜਾਈ ਲੜੀ: ਰਾਮਨਾਥ ਕੋਵਿੰਦ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ। Sultanpur Lodhiਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸ੍ਰੀ ਗੁਰੂ ਨਾਨਕ ਸਟੇਡੀਅਮ ‘ਚ ਮੁੱਖ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ‘ਚ ਵੱਡੀ ਗਿਣਤੀ ‘ਚ ਜਿਥੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ, ਉਥੇ ਸਿਆਸੀ ਆਗੂ ਵੀ ਇਸ ਪਵਿੱਤਰ ਧਰਤੀ ‘ਤੇ ਪਹੁੰਚ ਰਹੇ ਹਨ। ਹੋਰ ਪੜ੍ਹੋ:
Advertisment
550ਵਾਂ ਪ੍ਰਕਾਸ਼ ਪੁਰਬ: ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਮਨੋਹਰ ਲਾਲ ਖੱਟਰ Sultanpur Lodhiਇਸ ਦੌਰਾਨ ਅੱਜ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਸਤਾਰ ਸਜਾ ਕੇ ਆਪਣੇ ਪਤਨੀ ਸਮੇਤ ਇਥੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। Sultanpur Lodhiਇਸ ਮੌਕੇ ਪੰਡਾਲ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਸਮੇਤ ਕਈ ਹੋਰ ਉੱਘੀਆਂ ਸਖਸ਼ੀਅਤਾਂ ਮੌਜੂਦ ਸਨ।
Advertisment
Sultanpur Lodhiਇਸ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ।ਇਸ ਮੌਕੇ ਉਹਨਾਂ ਨੇ ਦੁਨੀਆ ਭਰ 'ਚ ਵੱਸਦੀ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। Sultanpur Lodhiਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਪੰਜਾਬੀ ਭਾਸ਼ਾ 'ਚ ਸੰਬੋਧਨ ਕਰਦਿਆਂ ਕਿਹਾ ਅੱਜ ਦੇ ਸੁਲਤਾਨਪੁਰ ਲੋਧੀ ਪਹੁੰਚਣਾ ਬੜੇ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਇਹ ਉਹ ਧਰਤੀ ਹੈ, ਜਿਥੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਗਿਆਨ ਪ੍ਰਾਪਤ ਕੀਤਾ ਸੀ। Sultanpur Lodhiਉਹਨਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਹੱਕ-ਸੱਚ ਲਈ ਜਬਰ-ਜ਼ੁਲਮ ਖ਼ਿਲਾਫ਼ ਲੜਾਈ ਲੜੀ ਹੈ। ਜ਼ਿਕਰ ਏ ਖਾਸ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੁਨੀਆ ਭਰ ਤੋਂ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। -PTC News-
punjabi-news sultanpur-lodhi president-ram-nath-kovind 550th-parkash-purb
Advertisment

Stay updated with the latest news headlines.

Follow us:
Advertisment