Sat, Apr 20, 2024
Whatsapp

ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

Written by  Shanker Badra -- March 10th 2021 09:09 AM
ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ

ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰਦੀ ਹੋਈ ਮੌਤ:ਸੁਲਤਾਨਪੁਰ ਲੋਧੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ 'ਤੇ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ। [caption id="attachment_480537" align="aligncenter" width="300"]Sultanpur Lodhi : Farmer dies of heart attack at Singhu Border Delhi ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ[/caption] ਇਸ ਦੇ ਚਲਦਿਆਂ ਅੱਜ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ ਖੇਤ ਮਜ਼ਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕੁੱਝ ਦੇਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਡਡਵਿੰਡੀ ਵਿਖੇ ਪਹੁੰਚ ਜਾਵੇਗੀ। [caption id="attachment_480536" align="aligncenter" width="300"]Sultanpur Lodhi : Farmer dies of heart attack at Singhu Border Delhi ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ[/caption] ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 8 ਵਜੇ ਦੇ ਕਰੀਬ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਉਨ੍ਹਾਂ ਨੂੰ ਤਰੁੰਤ ਹਸਪਤਾਲ ਪਹੁੰਚਾਇਆ ਗਿਆ। ਸਿਹਤ ਠੀਕ ਹੋਣ ਤੋਂ ਬਾਅਦ ਰਾਤ ਬਾਰਾਂ ਵਜੇ ਦੁਬਾਰਾ ਹੋਏ ਅਟੈਕ ਨਾਲ ਉਹ ਪ੍ਰਾਣ ਤਿਆਗ ਗਏ। [caption id="attachment_480539" align="aligncenter" width="300"]Sultanpur Lodhi : Farmer dies of heart attack at Singhu Border Delhi ਸਿੰਘੂ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਖੇਤ ਮਜ਼ਦੂਰ ਦੀ ਹੋਈ ਮੌਤ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਰੇੜਕਾ ਬਰਕਰਾਰ ਹੈ। ਪਿਛਲੀ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਕਿਸਾਨਾਂ ਨੇ ਓਸੇ ਸਮੇਂ ਹੀ ਰੱਦ ਕਰ ਦਿੱਤਾ ਸੀ। ਜਿਸ ਮਗਰੋਂ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਬਣਿਆ ਹੋਇਆ ਹੈ। -PTCNews


Top News view more...

Latest News view more...