ਸੁਲਤਾਨਪੁਰ ਲੋਧੀ: 80 ਕਿਸਮ ਦੇ ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਬੇਰ ਸਾਹਿਬ

gurduwara ber sahib

ਸੁਲਤਾਨਪੁਰ ਲੋਧੀ: 80 ਕਿਸਮ ਦੇ ਵਿਦੇਸ਼ੀ ਫੁੱਲਾਂ ਨਾਲ ਮਹਿਕੇਗਾ ਗੁਰਦੁਆਰਾ ਬੇਰ ਸਾਹਿਬ,ਸੁਲਤਾਨਪੁਰ ਲੋਧੀ: ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਪੂਰੇ ਜੋਰਾਂ ‘ਤੇ ਹਨ। ਪ੍ਰਕਾਸ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ 80 ਕਿਸਮ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਨ੍ਹਾਂ ਦੀ ਮਹਿਕ ਦੂਰ-ਦੂਰ ਤੱਕ ਫੈਲਦੀ ਹੈ।

sultanpur lodhiਇਸ ਮੌਕੇ ਸੁਲਤਾਨਪੁਰ ਲੋਧੀ ਦੀ ਧਾਰਮਿਕ ਸੋਸਾਇਟੀ ਵਲੋਂ ਵੱਖ-ਵੱਖ ਦੇਸ਼ਾਂ ਤੋਂ ਫੁੱਲ ਮੰਗਵਾ ਕੇ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ ਨੂੰ ਸਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੀ ਸਜਾਵਟ ਦਾ ਕੰਮ ਵੱਖ ਵੱਖ ਸੂਬਿਆਂ ਤੋਂ ਪਹੁੰਚੀਆਂ ਸੰਗਤਾਂ ਵੱਲੋਂ ਕੀਤਾ ਜਾ ਰਿਹਾ ਹੈ।

flowersਗੁਰਪੁਰਬ ਸਬੰਧੀ ਸਿੱਖਾਂ ਦੀ ਧਾਰਮਿਕ ਸੰਸਥਾ ਐੱਸ. ਜੀ. ਪੀ. ਸੀ. ਵਲੋਂ ਵੀ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਉਥੇ ਹੀ ਗੁਰਪੁਰਬ ਸਬੰਧੀ ਸਿੱਖ ਸੰਗਤਾਂ ‘ਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਿੱਖ ਸਰਧਾਲੂ ਬੜੀ ਹੀ ਸ਼ਰਧਾ -ਭਾਵਨਾ ਨਾਲ ਗੁਰੂ ਘਰ ਆ ਕੇ ਸੇਵਾ ਕਰ ਰਹੇ ਹਨ।

—PTC News