Fri, Apr 26, 2024
Whatsapp

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ 

Written by  Shanker Badra -- November 11th 2019 11:26 AM -- Updated: November 11th 2019 11:38 AM
ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ 

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ 

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ :ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਨੀਆ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ। [caption id="attachment_358581" align="aligncenter" width="300"]Sultanpur Lodhi Guru Nanak Dev Ji 550th Prakash Purab Dedicated 'Nagar Kirtan' ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ[/caption] ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸੰਤ ਘਾਟ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।ਇਹ ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ। [caption id="attachment_358581" align="aligncenter" width="300"]Sultanpur Lodhi Guru Nanak Dev Ji 550th Prakash Purab Dedicated 'Nagar Kirtan' ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ[/caption] ਜ਼ਿਕਰਯੋਗ ਹੈ ਕਿ ਦੁਨੀਆਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ 'ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ। ਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ। ਇਥੇ ਹੀ ਵੇਈਂ 'ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। [caption id="attachment_358580" align="aligncenter" width="300"]Sultanpur Lodhi Guru Nanak Dev Ji 550th Prakash Purab Dedicated 'Nagar Kirtan' ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ[/caption] ਸੁਲਤਾਨਪੁਰ ਲੋਧੀ ਹੀ ਉਹ ਭਾਗਾਂ ਭਰੀ ਥਾਂ ਹੈ, ਜਿਥੋਂ ਗੁਰੂ ਨਾਨਕ ਦੇਵ ਜੀ ਨੇ ਗ੍ਰਹਿਸਤ ਜੀਵਨ ਦੀ ਸ਼ੁਰੂਆਤ ਕੀਤੀ ਸੀ। ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਲਈ ਇਸੇ ਥਾਂ ਤੋਂ ਗੁਰੂ ਸਾਹਿਬ ਦੀ ਬਾਰਾਤ ਬਟਾਲੇ ਲਈ ਰਵਾਨਾ ਹੋਈ। ਸੁਲਤਾਨਪੁਰ ਲੋਧੀ 'ਚ ਹੀ ਗੁਰੂ ਸਾਹਿਬ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ, ਜਿਥੇ ਅੱਜ ਕੱਲ ਗੁਰਦੁਆਰਾ ਗੁਰੂ ਕਾ ਬਾਗ ਸੁਸ਼ੋਭਿਤ ਹੈ। ਇਸ ਤੋਂ ਇਲਾਵਾ ਬੇਬੇ ਨਾਨਕੀ ਜੀ ਦਾ ਘਰ ਵੀ ਮੌਜੂਦ ਹੈ, ਜਿਥੇ ਵਿਆਹ ਤੋਂ ਪਹਿਲਾਂ ਲੰਮਾ ਸਮਾਂ ਗੁਰੂ ਨਾਨਕ ਦੇਵੀ ਜੀ ਠਹਿਰੇ ਸਨ। ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਇਸ ਪਵਿੱਤਰ ਆਸਥਾਨ ਦੇ ਦਰਸ਼ਨਾਂ ਲਈ ਆਉਂਦੀਆਂ ਨੇ ਬਾਬੇ ਨਾਨਕ ਦੇ ਦਰ 'ਤੇ ਸਿਜਦਾ ਕਰ ਖੁਦ ਨੂੰ ਖੁਸ਼ਕਿਸਮਤ ਸਮਝਦੀਆਂ ਹਨ। -PTCNews


Top News view more...

Latest News view more...