Wed, Apr 24, 2024
Whatsapp

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- July 10th 2019 05:16 PM
ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲਮਿਲ ਕੇ ਮਨਾਇਆ ਜਾਵੇਗਾ। [caption id="attachment_316898" align="aligncenter" width="300"]Sultanpur Lodhi Nagar Council President Including other members at Sri Harmandir Sahib ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। [caption id="attachment_316899" align="alignnone" width="300"]Sultanpur Lodhi Nagar Council President Including other members at Sri Harmandir Sahib ਸੁਲਤਾਨਪੁਰ ਲੋਧੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਹੋਰ ਮੈਂਬਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਮੌਕੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਜੁਗਲ ਕੋਹਲੀ, ਸੰਦੀਪ ਕੌਰ, ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਚਰਨਕਮਲ, ਜਤਿੰਦਰ ਰਾਜੂ, ਵੀਨਾ ਮੰਗਲਾ, ਦਿਲਬਾਗ ਸਿੰਘ, ਰਵਿੰਦਰ ਸਿੰਘ, ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ। -PTCNews


Top News view more...

Latest News view more...