“ਬਾਬੇ ਨਾਨਕ” ਦੀਆਂ ਸਿੱਖਿਆਵਾਂ ‘ਤੇ ਚਾਨਣ ਪਾਵੇਗਾ ਤਿਆਰ ਕੀਤਾ ਖਾਸ ਮਲਟੀਮੀਡੀਆ ਸ਼ੋਅ, ਦੇਖੋ ਸ਼ਾਮ 7:00 ਵਜੇ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਤੇ ਪੀਟੀਸੀ ਸਿਮਰਨ ‘ਤੇ ਲਾਈਵ

Multimedia Show

“ਬਾਬੇ ਨਾਨਕ” ਦੀਆਂ ਸਿੱਖਿਆਵਾਂ ‘ਤੇ ਚਾਨਣ ਪਾਵੇਗਾ ਤਿਆਰ ਕੀਤਾ ਖਾਸ ਮਲਟੀਮੀਡੀਆ ਸ਼ੋਅ, ਦੇਖੋ ਸ਼ਾਮ 7:00 ਵਜੇ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਤੇ ਪੀਟੀਸੀ ਸਿਮਰਨ ‘ਤੇ ਲਾਈਵ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਰਹੀਆਂ ਹਨ ਤੇ ਪਾਵਨ ਧਰਤੀ ‘ਤੇ ਗੁਰੂ ਨਾਨਕ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।

ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚਾਨਣ ਪਾਉਣ ਵਾਲਾ ਸ਼ਾਨਦਾਰ ਮਲਟੀਮੀਡੀਆ ਸਾਊਂਡ ਐਂਡ ਲਾਈਟ ਸ਼ੋਅ ਕਰਵਾਇਆ ਜਾ ਰਿਹਾ ਹੈ।

ਇਸ ਸ਼ੋਅ ਨੂੰ ਸ਼ਾਮ 7:00 ਵਜੇ ਸੁਲਤਾਨਪੁਰ ਲੋਧੀ ਤੋਂ ਸਿਰਫ਼ ਪੀਟੀਸੀ ਨਿਊਜ਼, ਪੀਟੀਸੀ ਪੰਜਾਬੀ ਅਤੇ ਪੀਟੀਸੀ ਸਿਮਰਨ ‘ਤੇ ਲਾਈਵ ਦਿਖਾਇਆ ਜਾਵੇਗਾ। ਜਿਸ ਦੌਰਾਨ ਸੰਗਤਾਂ ਘਰ ਬੈਠੇ ਹੀ ਇਸ ਸ਼ਾਨਦਾਰ ਸ਼ੋਅ ਦਾ ਆਨੰਦ ਮਾਣ ਸਕਣਗੀਆਂ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ੋਅ ਦੌਰਾਨ 150 ਡਰੋਨ ਅਸਮਾਨ ‘ਚ ੴ ਦਾ ਚਿੰਨ੍ਹ ਬਣਾਉਣਗੇ ਅਤੇ ਅਖੀਰ ‘ਚ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਵੀ ਸੰਗਤਾਂ ਨੂੰ ਦੇਖਣ ਨੂੰ ਮਿਲੇਗਾ।

ਜ਼ਿਕਰ ਏ ਖਾਸ ਹੈ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਦੁਨੀਆ ਭਰ ‘ਚ ਸੰਗਤਾਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਚ ਸ਼ਰਧਾਲੂ ਵੱਡੀ ਗਿਣਤੀ ‘ਚ ਸ਼ਿਰਕਤ ਕਰ ਰਹੇ ਹਨ।

-PTC News