Advertisment

ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਲੇਜ਼ਰ ਸ਼ੋਅ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ, ਦੇਖੋ ਤਸਵੀਰਾਂ

author-image
Jashan A
Updated On
New Update
ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਲੇਜ਼ਰ ਸ਼ੋਅ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ, ਦੇਖੋ ਤਸਵੀਰਾਂ
Advertisment
ਸੁਲਤਾਨਪੁਰ ਲੋਧੀ: ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਲੇਜ਼ਰ ਸ਼ੋਅ ਤੇ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ, ਦੇਖੋ ਤਸਵੀਰਾਂ ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆ 'ਚ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚੀਆਂ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰ ਇਤਿਹਾਸਿਕ ਗੁਰਦੁਆਰਾ ਸਹਿਬਾਨਾਂ 'ਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। Sultanpur Lodhiਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਜਿਥੇ ਪੂਰੀ ਨਗਰੀ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ, ਉਥੇ ਹੀ ਅੱਜ ਅਲੌਕਿਕ ਆਤਿਸ਼ਬਾਜ਼ੀ ਅਤੇ ਲੇਜ਼ਰ ਸ਼ੋਅ ਦਾ ਨਜ਼ਾਰਾ ਵੀ ਸੰਗਤਾਂ ਨੂੰ ਦੇਖਣ ਮਿਲਿਆ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਤੁਸੀਂ ਅਲੌਕਿਕ ਨਜ਼ਾਰਾ ਸਾਫ ਦੇਖ ਸਕਦੇ ਹੋ।ਇਸ ਮੌਕੇ ਸੰਗਤਾਂ ਵਲੋਂ ਆਸਮਾਨ 'ਚ 550 ਕੈਂਡਿਲਾ ਵੀ ਛੱਡੀਆਂ ਗਈਆਂ।
Advertisment
Sultanpur Lodhiਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚਾਨਣ ਪਾਉਣ ਵਾਲਾ ਸ਼ਾਨਦਾਰ ਮਲਟੀਮੀਡੀਆ ਸਾਊਂਡ ਐਂਡ ਲਾਈਟ ਸ਼ੋਅ ਕਰਵਾਇਆ ਗਿਆ ਅਤੇ ਸ਼ੋਅ ਦੌਰਾਨ 150 ਡਰੋਨ ਰਾਹੀਂ ਅਸਮਾਨ ‘ਚ ੴ ਦਾ ਅਤਿ ਸੁੰਦਰ ਚਿੰਨ੍ਹ ਬਣਾਇਆ ਗਿਆ। Sultanpur Lodhiਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰ ਤੋਂ ਹੀ ਲੱਖਾਂ ਦੀ ਤਦਾਦ 'ਚ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ। Sultanpur Lodhiਜ਼ਿਕਰ ਏ ਖਾਸ ਹੈ ਕਿ ਸੁਲਤਾਨਪੁਰ ਲੋਧੀ ਨਾਲ ਗੁਰੂ ਨਾਨਕ ਦੇਵ ਜੀ ਦਾ ਬੜਾ ਗੂੜ੍ਹਾ ਰਿਸ਼ਤਾ ਹੈ। ਬਾਲ ਨਾਨਕ ਨੂੰ ਪਿਤਾ ਦੇ ਗੁੱਸੇ ਤੋਂ ਬਚਾਉਣ ਲਈ ਬੇਬੇ ਨਾਨਕੀ ਭਰਾ ਨੂੰ ਆਪਣੇ ਨਾਲ ਸੁਲਤਾਨਪੁਰ ਲੈ ਆਏ ਸਨ। ਇਥੇ ਗੁਰੂ ਨਾਨਕ ਦੇਵ ਜੀ ਨੇ ਮੋਦੀਖਾਨੇ ‘ਚ ਨੌਕਰੀ ਕੀਤੀ ਤੇ ਤੇਰਾ-ਤੇਰਾ ਤੋਲਿਆ।
Advertisment
Sultanpur Lodhiਗੁਰੂ ਨਾਨਕ ਦੇਵ ਜੀ ਵਲੋਂ ਤੋਲ ਲਈ ਵਰਤੇ ਗਏ ਵੱਟੇ ਤੇ ਉਸ ਵੇਲੇ ਦੇ ਕੁਝ ਸਿੱਕੇ ਅੱਜ ਵੀ ਇਥੇ ਮੌਜੂਦ ਹਨ। ਇਥੇ ਹੀ ਵੇਈਂ ‘ਚ ਡੁੱਬਕੀ ਮਗਰੋਂ ਗੁਰੂ ਸਾਹਿਬ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। Sultanpur Lodhi Sultanpur Lodhi   Sultanpur Lodhi-PTC News-
punjab-news punjabi-news sultanpur-lodhi 550th-parkash-purb
Advertisment

Stay updated with the latest news headlines.

Follow us:
Advertisment